ਅੰਮ੍ਰਿਤਸਰ ‘ਚ ਵੀ 14 ਸਤੰਬਰ ਨੂੰ ਲਗਾਈ ਜਾਵੇਗੀ ਨੇਸ਼ਨਲ ਲੋਕ ਅਦਾਲਤ

4675721
Total views : 5507567

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਐਡਵੋਕੇਟ ਉਪਿੰਦਰਜੀਤ ਸਿੰਘ 

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਐੱਸ..ਐੱਸ ਨਗਰਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਅਮਰਿੰਦਰ ਸਿੰਘ ਗਰੇਵਾਲਮਾਨਯੋਗ ਜਿਲ੍ਹਾ ਅਤੇ ਸੇਸ਼ਨਜਕਮਚੇਅਰਮੈਨਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਇਸ ਵਾਰ ਨੇਸ਼ਨਲ ਲੋਕ ਅਦਾਲਤ 14 ਸਤੰਬਰ 2024 ਨੂੰ ਲਗਣ ਜਾ ਰਹੀ ਹੈ

ਇਸ ਦੀ ਸਫਲਤਾ ਵਾਸਤੇ ਸ਼੍ਰੀ ਰਸ਼ਪਾਲ ਸਿੰਘਜੱਜ ਸਾਹਿਬ ਵੱਲੋਂ ਜੁਡੀਸਿ਼ਅਲ ਅਫਸਰਾਂ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਜ਼ਰੂਰੀ ਹਦਾਇਤਾਂ ਜਾਰੀ ਕੀਤਾ ਗਿਆ ਇਸ ਦੇ ਨਾਲ ਹੀ ਜਿਲ੍ਹਾ ਕਚਿਹਰੀ ਦੇ ਵਕੀਲਾ ਨਾਲ ਮਿਟਿੰਗ ਵੀ ਕੀਤੀ ਗਈ ਅਤੇ ਉਹਨਾਂ ਨੂੰ ਵੀ ਲੋਕ ਅਦਾਲਤ ਦੀ ਸਫਲਤਾ ਵਾਸਤੇ ਯੋਗਦਾਨ ਪਾਉਣ ਲਈ ਕਿਹਾ ਗਿਆ

ਜਿਸ ਵਿੱਚ ਪਰਿਵਾਰਕ ਕੇਸਾਂ (ਜਿਵੇ ਕੀ ਪਤੀਪਤਨੀ ਦੇ ਆਪਸੀ ਝਗੜੇ), ਚੇਕ ਬਾਉ਼ਂਸ ਦੇ ਕੇਸਬੈਂਕਾ ਦੇ ਕੇਸਫਾਈਨਾਂਸ ਕੰਪਨੀਆਂਬਿਮਾ ਕੰਪਨੀਆਂਮੋਟਰ ਦੁਰਘਟਨਾਜਮੀਨੀ ਵਿਵਾਦਬਿਜਲੀ ਅਤੇ ਪਾਣੀ ਦੇ ਬਿੱਲ ਆਦਿ ਕਿਸਮਾਂ ਦੇ ਕੇਸ ਲਗਾਏ ਜਾ ਸਕਦੇ ਹਨ ਇਹ ਕੀ ਇਸ ਵਾਰ ਦੀ ਲੋਕ ਅਦਾਲਤ ਵਿੱਚ ਹਜਾਰਾਂ ਕੇਸ ਰਾਜੀਨਾਮੇ ਵਾਸਤੇ ਰੱਖੇ ਜਾ ਰਹੇ ਹਨ 

ਅੱਜ ਇਸ ਸਬੰਧੀ ਅੱਜ ਪੁਲਿਸ ਮਹਿਕਮੇਜਿਲ੍ਹਾ ਪ੍ਰਸ਼ਾਸਨਬਿਜਲੀ ਮਹਿਕਮੇ ਅਤੇ ਹੋਰ ਲੋਕ ਅਦਾਲਤ ਨਾਲ ਸਬੰਧਤ ਮਹਿਕਮੇ ਨਾਲ ਮਿਟਿੰਗ ਕੀਤੀ ਗਈ ਅਤੇ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਵਾਸਤੇ ਕੇਸਾਂ ਨੂੰ ਲੋਕ ਅਦਾਲਤ ਵਿੱਚ ਰਖਵਾਉਣ ਲਈ ਹਦਾਇਤਾ ਜਾਰੀ ਕੀਤਾ ਗਿਆ ਇਸ ਦੇ ਨਾਲ ਹੀ ਆਮ ਜਨਤਾ ਨੂੰ ਇਹ ਸੁਨੇਹਾ ਦਿੱਤਾ ਗਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੇਸਲਾ ਕਰਵਾਉਣਾ ਹੇ ਤਾਂ ਜੋ ਦੋਹਾਂ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲਨਾਲ ਉਹਨਾ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ ਗੰਭੀਰ ਕਿਸਮ ਦੇ ਫੌਜ਼ਦਾਰੀ ਕੇਸਾਂ ਨੂੰ ਛੱਡ ਦੇ ਹਰ ਤਰ੍ਹਾਂ ਦੇ ਕੇਸ ਜੋ ਵੱਖ ਵੱਖ ਅਦਾਲਤਾਂ ਵਿੱਚ ਲੰਭੀਤ ਪਏ ਹੋਣਲੋਕ ਅਦਾਲਤਾਂ ਵਿੱਚ ਫੈਸਲੇ ਲਈ ਸ਼ਾਮਿਲ ਕੀਤੇ ਜਾਂਦੇ ਹਨ 

ਜੋ ਝਗੜਾ ਕਿਸੇ ਅਦਾਲਤ ਵਿੱਚ ਨਾ ਚਲਦਾ ਹੋਵੇ ਉਹ ਮਾਮਲਾ ਵੀ ਲੋਕ ਅਦਾਲਤ ਵਿੱਚ ਦਰਖਾਸਤ ਦੇ ਕੇ ਰਾਜੀਨਾਮੇ ਲਈ ਰਖੀਆਂ ਜਾ ਸਕਦਾ ਹੈ ਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਚਾਹਵਾਨ ਵਿਅਕਤੀ ਜੇਕਰ ਕੇਸ ਅਦਾਲਤ ਵਿੱਚ ਲੰਭੀਤ ਹੇ ਤਾਂ ਸਭੰਧਤ ਅਦਾਲਤ ਦੇ ਜੱਜ ਸਾਹਿਬਾਨ ਨੂੰ ਅਤੇ ਜੇਰਕ ਝਗੜਾ ਅਦਾਲਤ ਵਿੱਚ ਲੰਭਿਤ ਨਾ ਹੋਵੇ ਤਾਂ ਸਕੱਤਰਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਲਿਖਤੀ ਦਰਖਾਸਤ ਰਾਹੀਂ ਬੇਨਤੀ ਕਰ ਸਕਦੇ ਹਨਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News