





Total views : 5841336







Total views : 5841336ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਪੰਜਾਬ ਵਿਜੀਲੈਂਸ ਬਿਊਰੋ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਿੰਡ ਭੂਰਾ ਕੋਹਨਾ ਦੀ ਬਹੁ-ਮੰਤਵੀ ਸਹਿਕਾਰੀ ਸਭਾ ਵਿਖੇ ਸਕੱਤਰ ਵਜੋਂ ਤਾਇਨਾਤ ਸਹਿਕਾਰਤਾ ਵਿਭਾਗ ਦੇ ਇੰਸਪੈਕਟਰ ਗੁਰਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਜ਼ਿਲ੍ਹੇ ਦੇ ਵਸਨੀਕ ਵਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸਹਿਕਾਰੀ ਸਭਾ ਨੂੰ ਬਹਾਲ ਕਰਨ ਬਦਲੇਮੰਗੀ ਸੀ ਢੇਡ ਲੱਖ ਰੁਪਏ ਦੀ ਰਿਸ਼ਵਤ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਸਬੰਧਤ ਮੁਲਜ਼ਮ ਨੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਚੱਲਦਿਆਂ ਭੰਗ ਕੀਤੀ ਗਈ ਸਬੰਧਤ ਉਕਤ ਸਹਿਕਾਰੀ ਸਭਾ ਨੂੰ ਬਹਾਲ ਕਰਨ ਬਦਲੇ ਡੇਢ ਲੱਖ ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੇ ਇਸ ਸਬੰਧ ਵਿੱਚ ਜੁਆਇੰਟ ਰਜਿਸਟਰਾਰ, ਸਹਿਕਾਰੀ ਸੁਸਾਇਟੀ ਜਲੰਧਰ ਨੂੰ ਮਿਲਣ ਦੇ ਬਹਾਨੇ ਉਸ ਤੋਂ 15,000 ਰੁਪਏ ਰਿਸ਼ਵਤ ਮੰਗੀ ਸੀ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-