ਏ.ਡੀ.ਜੀ.ਪੀ ਟੈਕਨੀਕਲ ਸਪੋਰਟ ਸਰਵਿਸ ਪੰਜਾਬ ਵੱਲੋਂ ਅਜਾਦੀ ਦਿਹਾੜੇ ਦੇ ਸਬੰਧ ਵਿੱਚ ਕੀਤੇ ਸੁਰੱਖਿਆ ਪ੍ਰਬੰਧਾ ਦਾ ਲਿਆ ਜਾਇਜਾ

4878723
Total views : 5841337

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਸ੍ਰੀ ਰਾਮ ਸਿੰਘ, ਆਈ.ਪੀ.ਐਸ. ਏ.ਡੀ.ਜੀ.ਪੀ ਟੈਕਨੀਕਲ ਸਪੋਰਟ ਸਰਵਿਸ ਪੰਜਾਬ ਵੱਲੋਂ ਸਵਤੰਤਰਤਾ ਦਿਵਸ ਦੇ ਸਬੰਧ ਵਿੱਚ ਕਾਨਫਰੰਸ ਹਾਲ, ਪੁਲਿਸ ਲਾਈਨ, ਅੰਮ੍ਰਿਤਸਰ ਸ਼ਹਿਰ ਵਿਖੇ ਸ੍ਰੀ ਰਣਜੀਤ ਸਿੰਘ, ਆਈ.ਪੀ.ਐਸ. ਕਮਿਸ਼ਨਰ ਪੁਲਿਸ,ਅੰਮ੍ਰਿਤਸਰ, ਡੀ.ਸੀ.ਪੀਜ਼. ਏ.ਡੀ.ਸੀ.ਪੀਜ਼. ਏ.ਸੀ.ਪੀਜ, ਸਮੇਤ ਸਮੂਹ ਮੁੱਖ ਅਫ਼ਸਰਾਨ ਥਾਣਾ, ਇੰਚਾਰਜ਼ ਯੂਨਿਟਸ ਨਾਲ ਮੀਟਿੰਗ ਕੀਤੀ ਗਈ ਤੇ ਮੀਟਿੰਗ ਦੌਰਾਨ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਸਬੰਧੀ ਕੀਤੀਆਂ ਤਿਆਰੀਆਂ ਬਾਰੇ ਸਮੀਖਿਆ ਕਰਦੇ ਹੋਏ, ਵਿਚਾਰ ਵਿਟਾਦਰਾ ਅਤੇ ਹਦਾਇਤਾਂ ਜਾਰੀ ਕੀਤੀਆਂ।

ਉਹਨਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਨੂੰ ਜ਼ੋਨਾ ਵਿੱਚ ਵੰਡ ਕੇ ਸਕਿਉਰਟੀ ਦੀ ਪਲਾਨਿੰਗ ਕੀਤੀ ਗਈ ਅਤੇ ਹਰੇਕ ਜੋਨ ਦੀ ਸਕਿਉਰਟੀ ਦੀ ਸੁਪਰਵੀਜਨ ਗਜਟਿਡ ਅਫ਼ਸਰ ਨੂੰ ਦਿੱਤੀ ਗਈ ਅਤੇ ਸ਼ਹਿਰ ਵਿੱਚ ਅਮਨ ਸ਼ਾਤੀ ਕਾਇਮ ਰੱਖਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਉਹਨਾਂ ਵੱਲੋਂ ਅਜਾਦੀ ਦਿਹਾੜੇ ਦੌਰਾਨ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿੱਖੇ ਹੋਣ ਵਾਲੇ ਸਮਾਗਮ ਸਬੰਧੀ ਸੁਰੱਖਿਆ ਪ੍ਰਬੰਧਾ ਦਾ ਜਾਇਜ਼ਾ ਸਟੇਡੀਅਮ ਵਿੱਖੇ ਪੁੱਜ ਲਿਆ ਗਿਆ।

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਸੰਤੁਲਨ ਰੱਖਦੇ ਹੋਏ, ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਆਮ ਪਬਲਿਕ ਨੂੰ ਕੋਈ ਮੁਸ਼ਕਲ ਨਾ ਆਵੇ। ਅਜ਼ਾਦੀ ਦਿਹਾੜੇ ਦੇ ਸਮਾਗਮ ਨੂੰ ਅਮਨ ਸ਼ਾਂਤੀ ਨਾਲ ਨਾਪੜੇ ਚਾੜਿਆ ਜਾਵੇਗਾ। ਪੁਲਿਸ, ਪਬਲਿਕ ਦੀ ਸਕਿਉਰਟੀ ਅਤੇ ਕਾਨੂੰਨ ਵਿਵਸਥਾ ਤੇ ਅਮਨ ਸ਼ਾਂਤੀ ਬਹਾਲ ਰੱਖਣ ਲਈ 24 ਘੰਟੇ ਤੱਤਪਰ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News