ਖਾਲਸਾ ਕਾਲਜ ਚਵਿੰਡਾ ਦੇਵੀ ਵਿੱਚ ਸਹਿਜ ਪਾਠ ਸੇਵਾ ਸੁਸਾਇਟੀ ਵੱਲੋਂ ਕਰਵਾਇਆ ਗਿਆ ਸੈਮੀਨਾਰ

4676149
Total views : 5508269

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ/ਵਿੱਕੀ ਭੰਡਾਰੀ

ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਪ੍ਰਿੰਸੀਪਲ ਗੁਰਦੇਵ ਸਿੰਘ ਦੀ ਅਗਵਾਈ ਹੇਠ ਸਹਿਜ ਪਾਠ ਸੇਵਾ ਸੁਸਾਇਟੀ ਵੱਲੋਂ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਭਾਈ ਰਾਜਪਾਲ ਸਿੰਘ ਜੀ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ। ਉਨ੍ਹਾਂ ਵਿਦਿਆਰਥੀਆਂ ਨੂੰ ਸਹਿਜ ਪਾਠ ਕਰਨ ਦੀ ਮਹੱਤਤਾ ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਸ ਨਾਲ ਤੁਹਾਡਾ ਮਨ ਸ਼ਾਂਤ ਤੇ ਇਕਾਗਰ ਰਹਿੰਦਾ ਹੈ ਅਤੇ ਇਕਾਗਰ ਚਿੱਤ ਮਨ ਨਾਲ ਪੜਿਆ ਹਮੇਸ਼ਾ ਯਾਦ ਰਹਿੰਦਾ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਿਲ ਗੁਰਬਾਣੀ ਬਾਰੇ ਜਾਣਕਾਰੀ ਦਿੰਦਿਆਂ ਇਸ ਦੇ ਜੀਵਨ ਵਿੱਚ ਮਹੱਤਵ ਬਾਰੇ ਦੱਸਿਆ ਅਤੇ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿ ਕੇ ਗੁਰਬਾਣੀ ਨਾਲ ਜੁੜਨ ਅਤੇ ਸਹਿਜ ਪਾਠ ਕਰਨ ਦਾ ਵਾਅਦਾ ਲਿਆ। ਇਸ ਮੌਕੇ ਵਿਦਿਆਰਥੀਆਂ ਵਿੱਚ ਮਿਸਾਲੀ ਉਤਸ਼ਾਹ ਦੇਖਣ ਲਈ ਮਿਲਿਆ। ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਜੀ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਅਧੁਨਿਕ ਸਮੇਂ ਦੇ ਭਟਕਣਾਂ ਭਰੇ ਮਾਹੌਲ ਵਿੱਚ ਗੁਰਬਾਣੀ ਤੋਂ ਸੇਧ ਅਤੇ ਸੂਝ ਸਮਝ ਲੈਣ ਦੀ ਪ੍ਰਰੇਨਾ ਦਿੱਤੀ। ਮੰਚ ਸੰਚਾਲਕ ਦੀ ਭੂਮਿਕਾ ਪ੍ਰੋ.ਰਣਪ੍ਰੀਤ ਸਿੰਘ ਨੇ ਬਾਖੂਬੀ ਨਿਭਾਈ। ਕਾਲਜ ਦੀ ਨੈਤਿਕ ਸਿੱਖਿਆ ਕਮੇਟੀ ਦੇ ਇੰਚਾਰਜ ਪ੍ਰੋ.ਅਮ੍ਰਿੰਤਪਾਲ ਸਿੰਘ ਨੇ ਭਾਈ ਰਾਜਪਾਲ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ। ਇਸ ਸਮੇਂ ਸਮੂਹ ਅਧਿਆਪਕ ਸਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News