Total views : 5508268
Total views : 5508268
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਰਈਆ/ਬਲਵਿੰਦਰ ਸਿੰਘ ਸੰਧੂ
ਗੁਰੂ ਨਾਨਕ ਦੇਵ ਯੂਨੀਵਰਸਿਟੀ ਅਧੀਨ ਚਲਾਈ ਜਾ ਰਹੀ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਨੂੰ ਮੁੱਖ ਰੱਖਦਿਆਂ ਹੋਇਆਂ ਕਾਲਜ ਵਿੱਚ ਵਿਦਿਆਰਥੀਆਂ ਅਤੇ ਸਮੂਹ ਸਟਾਫ ਵੱਲੋਂ ਗਉੜੀ ਸੁਖਮਨੀ ਸਾਹਿਬ ਦੇ ਜਾਪ ਕੀਤੇ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਇਸ ਮੌਕੇ ਉੱਪਰ ਕਾਲਜ ਦੇ ਓਐਸਡੀ ਡਾ.ਤੇਜਿੰਦਰ ਕੌਰ ਸ਼ਾਹੀ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਹਨਾਂ ਦਾ ਕਾਲਜ ਵਿੱਚ ਦਾਖਲਾ ਲੈਣ ਤੇ ਸਵਾਗਤ ਕੀਤਾ ਅਤੇ ਸੰਪੂਰਨ ਕਲਾਸਾਂ ਲਗਾਉਣ ਅਤੇ ਮਿਹਨਤ ਕਰਕੇ ਆਪਣੇ ਤੇ ਆਪਣੇ ਪਰਿਵਾਰ ਤੇ ਸੁਪਨੇ ਸਾਕਾਰ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਅਰਦਾਸ ਸਮਾਰੋਹ ਵਿੱਚ ਕਾਲਜ ਦੇ ਪੁਰਾਣੇ ਓਐਸਡੀ ਡਾ. ਜੀ.ਐਸ.ਵਿਰਕ ਨੇ ਵੀ ਉਚੇਚੇ ਤੌਰ ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਸਮੂਹ ਸਟਾਫ਼ ਹਾਜਰ ਸੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-