ਖਾਲਸਾ ਕਾਲਜ ਚਵਿੰਡਾ ਦੇਵੀ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ

4676149
Total views : 5508270

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ/ਵਿੱਕੀ ਭੰਡਾਰੀ

ਵਿਦਿਆਰਥੀਆਂ ਵਿੱਚ ਸਭਿਆਚਾਰਕ ਵਿਰਾਸਤ ਪ੍ਰਤਿ ਮੋਹ ਪੈਦਾ ਕਰਨ ਅਤੇ ਉਹਨਾਂ ਦੇ ਮਨਾ ਵਿੱਚ ਆਪਣੇ ਸੱਭਿਆਚਾਰ ਤੇ ਵਿਰਸੇ ਨੂੰ ਸਮਝਣ ਤੇ ਸੰਭਾਲਣ ਦੇ ਉਪਰਾਲੇ ਵਜੋਂ ਖਾਲਸਾ ਕਾਲਜ ਚਵਿੰਡਾ ਦੇਵੀ ਵੱਲੋੰ “ਤੀਆਂ ਤੀਜ ਦੀਆਂ” ਸਾਵਣ ਮੇਲਾ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥਣਾਂ ਦੇ ਮਹਿੰਦੀ, ਰੰਗੋਲੀ, ਰੱਖੜੀ ਬਣਾਉਣ, ਪੋਸਟਰ ਬਣਾਉਣ, ਮਿਸ ਤੀਜ, ਗਿੱਧਾ, ਭੰਗੜਾ, ਸੋਲੋ ਡਾਂਸ, ਗਰੁੱਪ ਡਾਂਸ ਦੇ ਮੁਕਾਬਲੇ ਕਰਵਾਏ ਗਏ।

ਮਿਸ ਤੀਜ ਦਾ ਖਿਤਾਬ ਮੁਸਕਾਨ ਕੌਰ ਬੀ ਕਾਮ ਸਮੈਸਟਰ ਪਹਿਲਾ ਦੀ ਵਿਦਿਆਰਥਣ ਨੂੰ ਦਿੱਤਾ ਗਿਆ। ਵੱਖ ਵੱਖ ਮੁਕਾਬਲਿਆਂ ਵਿੱਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਪ੍ਰਿੰਸੀਪਲ ਗੁਰਦੇਵ ਸਿੰਘ  ਵੱਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਤੀਆਂ ਨੂੰ ਧੀਆਂ ਦਾ ਤਿਉਹਾਰ ਕਿਹਾ ਜਾਂਦਾ ਹੈ ਅਤੇ ਧੀਆਂ ਸਾਡੇ ਸਮਾਜ ਤੇ ਸੱਭਿਆਚਾਰ ਦਾ ਅਨਮੋਲ ਸਰਮਾਇਆ ਹਨ। ਉਨ੍ਹਾਂ ਤੀਆਂ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਦਿਆਂ ਵਿਦਿਆਰਥਣਾਂ ਨੂੰ ਆਪਣੇ ਅਮੀਰ ਸਭਿਆਚਾਰਕ ਪਿਛੋਕੜ ਨੂੰ ਕਦੇ ਨਾ ਭੁੱਲਣ ਲਈ ਕਿਹਾ। ਪੰਜਾਬੀ ਵਿਭਾਗ ਦੇ ਮੁਖੀੇ ਡਾ.ਪ੍ਰਭਜੀਤ ਕੌਰ ਨੇ ਵਿਦਿਆਰਥਣਾਂ ਨੂੰ ਇਸ ਤਿਉਹਾਰ ਦੇ ਸੱਭਿਆਚਾਰਕ ਮਹੱਤਵ ਦੇ ਨਾਲ ਨਾਲ ਇਸ ਦੇ ਕੁੜੀਆਂ ਖਾਸ ਕਰ ਧੀਆਂ ਲਈ ਖਾਸ ਮਹੱਤਵ ਬਾਰੇ ਵਿਦਿਆਰਥਣਾਂ ਨੂੰ ਜਾਗਰੂਕ ਕੀਤਾ। ਇਸ ਉਪਰੰਤ ਸਮੂਹ ਅਧਿਆਪਕਾਂ ਤੇ ਵਿਦਿਆਰਥਣਾਂ ਨੇ ਨੱਚ ਗਾ ਕੇ ਖੂਬ ਰੰਗ ਬੰਨਿਆਂ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News