ਪੰਜਾਬ ਪ੍ਰਦੇਸ਼ ਕਾਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਮਜੀਠਾ ਹਲਕੇ ਦੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ

4676149
Total views : 5508269

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ/ਵਿੱਕੀ ਭੰਡਾਰੀ

ਪੰਜਾਬ ਪ੍ਰਦੇਸ਼ ਕਾਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋ ਹੋਈਆਂ ਲੋਕ ਸਭਾ ਚੋਣਾਂ ਵਿੱਚ ਵੱਡੀ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਸੂਬੇ ਦੇ ਸਾਰੇ ਕਾਂਗਰਸ ਦੇ ਬਲਾਕ ਪ੍ਰਧਾਨਾਂ ਨਾਲ ਵਾਰੀ ਵਾਰੀ ਕਾਂਗਰਸ ਭਵਨ ਚੰਡੀਗੜ ਵਿਖੇ ਮੀਟਿੰਗਾਂ ਕੀਤੀਆਂ ਏਸੇ ਲੜੀ ਦੇ ਤਹਿਤ ਹਲਕਾ ਮਜੀਠਾ ਦੇ ਬਲਾਕ ਪ੍ਰਧਾਨ ਨਵਦੀਪ ਸਿੰਘ ਸੋਨਾ ਮਜੀਠਾ, ਨਵਤੇਜ ਪਾਲ ਸਿੰਘ ਸੋਹੀਆਂ ਤੇ ਸਤਨਾਮ ਸਿੰਘ ਕਾਜੀਕੋਟ ਨਾਲ ਵੀ ਮੀਟਿੰਗ ਕੀਤੀ ਤੇ ਮਜੀਠਾ ਹਲਕੇ ਬਾਰੇ ਵਿਚਾਰਾਂ ਸਾਂਝੀਆਂ ਕੀਤੀਆਂ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਇਹਨਾਂ ਆਗੂਆਂ ਨੇ ਚੰਡੀਗੜ ਤੋ ਪਰਤਦਿਆਂ ਕੱਥੂਨੰਗਲ ਵਿਖੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਸੱਚਰ ਦੀ ਅਗਵਾਈ ’ਚ ਲੜਾਂਗੇ ਸਾਰੀਆਂ ਚੋਣਾਂ : ਸੋਨਾ ਪ੍ਰਧਾਨ

ਇਹਨਾਂ ਆਗੂਆਂ ਨੇ ਦੱਸਿਆ ਕਿ ਰਾਜਾ ਵੜਿੰਗ ਜੀ ਵੱਲੋ ਅਗਾਮੀ ਪੰਚਾਇਤੀ ਚੋਣਾਂ, ਨਗਰ ਕੋਸਿਲ, ਬਲਾਕ ਸੰਮਤੀਆਂ ਤੇ ਜਿਲਾ ਪ੍ਰੀਸ਼ਦ ਦੀਆਂ ਹੋਣ ਵਾਲੀਆਂ ਚੋਣਾਂ ਲਈ ਹੁਣ ਤੋਂ ਹੀ ਕਮਰਕੱਸੇ ਕਰਨ ਦੇ ਸੁਝਾਅ ਦਿੱਤੇ ਗਏ ਜਿਸ ਵਿੱਚ ਅਸੀ ਸਾਰਿਆਂ ਨੇ ਪ੍ਰਧਾਨ ਰਾਜਾ ਵੜਿੰਗ  ਨੂੰ ਵਿਸ਼ਵਾਸ ਦਿਵਾਇਆ ਕਿ ਮਜੀਠਾ ਹਲਕੇ ਦੇ ਕਾਂਗਰਸ ਦੇ ਇੰਚਾਰਜ ਤੇ ਸੀਨੀਅਰ ਕਾਂਗਰਸੀ ਆਗੂ ਭਗਵੰਤਪਾਲ ਸਿੰਘ ਸੱਚਰ ਦੀ ਅਗਵਾਈ ਵਿੱਚ ਅਸੀਂ ਹਰ ਚੋਣਾਂ ਲੜਨ ਲਈ ਤਿਆਰ ਹਾਂ ਤੇ ਇਸ ਆਮ ਆਦਮੀ ਪਾਰਟੀ ਦੀ ਝੂਠੇ ਲਾਰਿਆਂ ਵਾਲੀ ਸਰਕਾਰ ਨੂੰ ਹਰ ਫਰੰਟ ਤੇ ਵੱਡੀ ਟੱਕਰ ਦੇਕੇ ਜਿੱਤ ਪ੍ਰਾਪਤ ਕਰਾਂਗੇ, ਕਿਉਂਕਿ ਹੁਣ ਪਿੰਡਾਂ ਤੇ ਸ਼ਹਿਰਾਂ ਵਿੱਚ ਲੋਕਾਂ ਦਾ ਵਿਸ਼ਵਾਸ ਇਹਨਾਂ ਡਰਾਮੇਬਾਜਾਂ ਤੋ ਉੱਠ ਚੁੱਕਾ ਹੈ, ਅਕਾਲੀ ਦਲ ਤੇ ਭਾਜਪਾ ਦੀ ਗੱਲ ਕਰਦਿਆਂ ਓਹਨਾਂ ਕਿਹਾ ਕਿ ਅਕਾਲੀ ਦਲ ਦਾ ਤਾਂ ਵਜੂਦ ਹੀ ਹੁਣ ਖਤਰੇ ਵਿੱਚ ਪੈ ਗਿਆ ਹੈ ਕਿਉਂਕਿ ਘਰ ਦੀ ਆਪਸੀ ਲੜਾਈ ਵੀ ਸਾਰਾ ਕੁਝ ਤਬਾਹ ਕਰ ਦਿੰਦੀ ਹੈ, ਭਾਜਪਾ ਵੱਲੋ ਕੀਤੇ ਗਏ ਲੋਕ ਮਾਰੂ ਬਜਟ ਨੇ ਵੀ ਜ਼ਮੀਨੀ ਪੱਧਰ ਤੇ ਇਹਨਾਂ ਦਾ ਅਸਲੀ ਚਿਹਰਾ ਬੇਨਕਾਬ ਕਰ ਦਿੱਤਾ ਹੈ। ਅਖੀਰ ਵਿੱਚ ਨਵਦੀਪ ਸਿੰਘ ਸੋਨਾ ਕੋਸਲਰ ਤੇ ਸ਼ਹਿਰੀ ਬਲਾਕ ਪ੍ਰਧਾਨ ਮਜੀਠਾ ਨੇ ਕਿਹਾ ਕਿ ਜਲਦ ਹੀ ਪੰਜਾਬ ਪ੍ਰਦੇਸ਼ ਕਾਗਰਸ ਦੇ ਪ੍ਰਧਾਨ ਤੇ ਮੈਂਬਰ ਲੋਕ ਸਭਾ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਨੂੰ ਵੀ ਭਗਵੰਤਪਾਲ ਸਿੰਘ ਸੱਚਰ ਦੀ ਅਗਵਾਈ ਵਿੱਚ ਮਜੀਠਾ ਹਲਕੇ ਦੇ ਕਾਂਗਰਸੀ ਵਰਕਰਾਂ ਨਾਲ ਰੂਬਰੂ ਕਰਵਾਂਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News