Total views : 5508485
Total views : 5508485
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ /ਬੱਬੂ ਬੰਡਾਲਾ
ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾਕਟਰ ਹਰਪਾਲ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ ਅਤੇ ਖੇਤੀਬਾੜੀ ਅਫਸਰ ਗੰਡੀਵਿੰਡ ਡਾਕਟਰ ਗੁਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਆਤਮਾ ਸਕੀਮ ਅਧੀਨ ਵਿਸ਼ੇਸ਼ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਪਿੰਡ ਢੰਡ ਵਿਖੇ ਲਗਾਇਆ ਗਿਆ| ਜਿਸ ਵਿੱਚ ਤਕਰੀਬਨ 100 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ| ਇਸ ਮੌਕੇ ਤੇ ਸ਼੍ਰੀ ਮਲਕੀਤ ਸਿੰਘ ਬੀਟੀਐਮ ਨੇ ਭੌ ਪਰਖ ਕਾਰਡ ਅਧਾਰ ਤੇ ਸੰਤੁਲਿਤ ਖਾਦਾ ਦੀ ਵਰਤੋਂ ਦੀ ਮਹੱਤਤਾ ਬਾਰੇ ਸ੍ਰੀ ਸਤਿੰਦਰ ਸਿੰਘ ਨੇ ਕੁਦਰਤੀ ਖੇਤੀ ਬਾਰੇ ਅਤੇ ਸ਼੍ਰੀ ਗੁਰਮੀਤ ਸਿੰਘ ਏ ਈ ਓ ਨੇ ਕਿਸਾਨ ਨਿਧੀ ਤੇ ਬਾਸਮਤੀ ਉਪਰ ਬੈਨ ਦਵਾਈਆਂ ਦੀ ਵਰਤੋਂ ਨਾ ਕਰਨ ਬਾਰੇ ਜਾਣਕਾਰੀ ਦਿੱਤੀ|
ਇਸ ਮੌਕੇ ਤੇ ਬਲਾਕ ਖੇਤੀਬਾੜੀ ਅਫਸਰ ਡਾਕਟਰ ਗੁਰਿੰਦਰਜੀਤ ਸਿੰਘ ਨੇ ਜਲਵਾਯੂ ਅਨਕੂਲ ਖੇਤੀਬਾੜੀ ਬਾਰੇ ਕਿਸਾਨਾਂ ਨੂੰ ਜਾਣੂ ਕਰਾਇਆ ਅਤੇ ਆਏ ਕਿਸਾਨਾਂ ਦਾ ਧੰਨਵਾਦ ਕੀਤਾ। ਸ੍ਰੀ ਨਵਦੀਪ ਸਿੰਘ ਏਐਸਆਈ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾਲ ਲਗਾਈ ਜਾਵੇ ਸਗੋ ਇਸ ਨੂੰ ਖੇਤ ਵਿੱਚ ਹੀ ਮਿਲਾਇਆ ਜਾਵੇ। ਇਸ ਮੌਕੇ ਸ਼੍ਰੀ ਮਨਪ੍ਰੀਤ ਸਿੰਘ , ਸ੍ਰੀ ਵਿਜੇ ਸਿੰਘ, ਸ਼੍ਰੀ ਵਰਿੰਦਰ ਸਿੰਘ ਏਟੀਐਮ,ਸ਼੍ਰੀ ਪ੍ਰਦੀਪ ਕੁਮਾਰ ਏਐਸਆਈ, ਪਰਮਜੀਤ ਸਿੰਘ ਅਤੇ ਅਵਤਾਰ ਸਿੰਘ ਫੀਲਡ ਵਰਕਰ ਤੇ ਹੋਰ ਬਹੁਤ ਸਾਰੇ ਕਿਸਾਨ ਹਾਜ਼ਰ ਸਨ|ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-