Total views : 5508486
Total views : 5508486
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬ ਦੇ ਨੌਜਵਾਨਾਂ ਵਿੱਚ ਵਤਨ ਵਾਪਸੀ ਦੇ ਰੁਝਾਨ ਨੂੰ ਸੂਬੇ ਲਈ ਸ਼ੁੱਭ ਸ਼ਗਨ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 44,667 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜਿਸ ਕਰਕੇ ਬਹੁਤ ਸਾਰੇ ਨੌਜਵਾਨ ਹੁਣ ਵਿਦੇਸ਼ੀ ਧਰਤੀ ਨੂੰ ਅਲਵਿਦਾ ਕਹਿ ਕੇ ਇੱਥੇ ਸਰਕਾਰੀ ਨੌਕਰੀ ਹਾਸਲ ਕਰਨ ਲਈ ਤਿਆਰੀ ਕਰ ਰਹੇ ਹਨ।
ਸੂਬਾ ਸਰਕਾਰ ਨੇ ਹੁਣ ਤੱਕ 44,667 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ
ਅੱਜ ਇੱਥੇ ਸੈਕਟਰ-35 ਵਿਖੇ ਮਿਊਂਸਪਲ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਨੌਜਵਾਨ ਹੁਣ ਵਿਦੇਸ਼ਾਂ ਵਿੱਚ ਰੋਜ਼ਗਾਰ ਕਰਨ ਦੀ ਬਜਾਏ ਪੰਜਾਬ ਵਿੱਚ ਹੀ ਨੌਕਰੀ ਕਰਨ ਲਈ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਏਸੇ ਕਰਕੇ ਵਤਨ ਵਾਪਸੀ ਕਰ ਰਹੇ ਹਨ ਕਿਉਂਕਿ ਹੁਣ ਪੰਜਾਬ ਵਿੱਚ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ।
ਪਾਰਦਰਸ਼ੀ ਭਰਤੀ ਪ੍ਰਕਿਰਿਆ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਨੌਜਵਾਨਾਂ ਨੂੰ ਨੌਕਰੀ ਸਿਰਫ ਤੇ ਸਿਰਫ ਮੈਰਿਟ ਦੇ ਆਧਾਰ ਉਤੇ ਮਿਲੇਗੀ ਅਤੇ ਨੌਕਰੀ ਹਾਸਲ ਕਰਨਾ ਯੋਗ ਨੌਜਵਾਨ ਦਾ ਹੱਕ ਹੁੰਦਾ ਹੈ। ਇਸ ਮਾਮਲੇ ਵਿਚ ਮੈਂ ਨਾ ਕਿਸੇ ਦੀ ਸਿਫਾਰਸ਼ ਮੰਨਦਾ ਹਾਂ ਅਤੇ ਨਾ ਹੀ ਕਿਸੇ ਦੀ ਸਿਫਾਰਸ਼ ਚੱਲਣ ਦਿੰਦਾ ਹਾਂ ਕਿਉਂਕਿ ਨੌਜਵਾਨ ਮੇਰੇ ਉਤੇ ਬਹੁਤ ਵਿਸ਼ਵਾਸ ਕਰਦੇ ਹਨ ਤੇ ਇਸ ਭਰੋਸੇ ਨੂੰ ਮੈਂ ਕਿਸੇ ਵੀ ਕੀਮਤ ਉਤੇ ਟੁੱਟਣ ਨਹੀਂ ਦੇਵਾਂਗਾ।”
ਫੁੱਟ ਦਾ ਸ਼ਿਕਾਰ ਹੋਏ ਸ਼੍ਰੋਮਣੀ ਅਕਾਲੀ ਦਲ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ 25 ਸਾਲ ਰਾਜ ਕਰਨ ਦਾ ਦਾਅਵਾ ਕਰਦੇ ਸਨ ਪਰ ਇਸ ਵੇਲੇ ਉਸ ਦੀ ਹਾਲਾਤ ਏਨੀ ਹਾਸੋਹੀਣੀ ਹਨ ਕਿ ਉਸ ਤੋਂ ਹੁਣ 25 ਲੀਡਰ ਵੀ ਇਕੱਠੇ ਨਹੀਂ ਹੋ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਹਾਸ਼ੀਏ ਉਤੇ ਧੱਕੇ ਗਏ ਅਕਾਲੀ ਲੀਡਰ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਮੁਆਫੀ ਮੰਗ ਰਹੇ ਹਨ ਪਰ ਕੀਤੇ ਹੋਏ ਗੁਨਾਹਾਂ ਦਾ ਜ਼ਿਕਰ ਨਹੀਂ ਕਰਦੇ।
ਇਸ ਮੌਕੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-