ਪੰਜਾਬ ਪੁਲਿਸ ਨੇ ਨਸ਼ਾ ਤਸਕਰ ਬਲਵਿੰਦਰ ਬਿੱਲਾ (ਹਵੇਲੀਆਂ )ਨੂੰ ਪੀਆਈਟੀ-ਐਨਡੀਪੀਐਸ ਐਕਟ ਤਹਿਤ ਕੀਤਾ ਨਜ਼ਰਬੰਦ

4676244
Total views : 5508486

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਦਨਾਮ ਨਸ਼ਾ ਤਸਕਰ ਬਲਵਿੰਦਰ ਸਿੰਘ ਉਰਫ਼ ਬਿੱਲਾ ਸਰਪੰਚ ਨੂੰ ਗੁਰਦਾਸਪੁਰ ਸਿਟੀ ਇਲਾਕੇ ਤੋਂ ਹਿਰਾਸਤ ਵਿੱਚ ਲੈ ਕੇ ਨਜ਼ਰਬੰਦ ਕੀਤਾ ਹੈ। 

ਮੁਲਜ਼ਮ ਬਿੱਲਾ ਵਿਰੁੱਧ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ 15 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ: ਡੀਜੀਪੀ ਗੌਰਵ ਯਾਦਵ

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਤਰਨਤਾਰਨ ਦੇ ਪਿੰਡ ਹਵੇਲੀਆਂ ਦੇ ਰਹਿਣ ਵਾਲੇ ਮੁਲਜ਼ਮ ਬਲਵਿੰਦਰ ਬਿੱਲਾ, ਜੋ ਇਸ ਸਮੇਂ ਜ਼ਮਾਨਤ ‘ਤੇ ਹੈ, ਵਿਰੁੱਧ 15 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ‘ਚੋਂ ਜ਼ਿਆਦਾਤਰ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਨਾਲ ਸਬੰਧਤ ਹਨ।

ਡੀਜੀਪੀ ਨੇ ਦੱਸਿਆ ਕਿ ਨਸ਼ਾ ਤਸਕਰ ਬਲਵਿੰਦਰ ਬਿੱਲਾ ਨੂੰ ਪਰੀਵੈਂਸ਼ਨ ਆਫ ਇਲਿਸਿਟ ਟਰੈਫਿਕ-ਐਨਡੀਪੀਐਸ ਐਕਟ (ਪੀਆਈਟੀ-ਐਨਡੀਪੀਐਸ) ਦੀ ਧਾਰਾ 3 (1) ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਅਸਾਮ ਦੇ ਡਿਬਰੂਗੜ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਜ਼ਰਬੰਦੀ ਦੇ ਸਮੇਂ ਦੌਰਾਨ ਉਸ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਜਾਵੇਗਾ।
ਡੀਜੀਪੀ ਨੇ ਕਿਹਾ ਕਿ ਹਿਰਾਸਤ ਵਿੱਚ ਲਿਆ ਗਿਆ ਨਸ਼ਾ ਤਸਕਰ ਪਾਕਿਸਤਾਨੀ ਸਮੱਗਲਰਾਂ ਨਾਲ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈਟਵਰਕ ਵਿੱਚ ਸ਼ਾਮਲ ਹੈ।ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਗੁਰਦਾਸਪੁਰ ਸਿਟੀ ਖੇਤਰ ਵਿੱਚ ਬਲਵਿੰਦਰ ਬਿੱਲਾ ਦੀ ਮੌਜੂਦਗੀ ਬਾਰੇ ਮਿਲੀ ਭਰੋਸੇਮੰਦ ਸੂਚਨਾ ‘ਤੇ ਕਾਰਵਾਈ ਕਰਦਿਆਂ ਐਸਪੀ ਇਨਵੈਸਟੀਗੇਸ਼ਨ ਹਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਡੀਐਸਪੀ ਗੁਰਿੰਦਰ ਸਿੰਘ ਨਾਗਰਾ ਅਧੀਨ ਅੰਮ੍ਰਿਤਸਰ ਦਿਹਾਤੀ ਦੀਆਂ ਪੁਲਿਸ ਟੀਮਾਂ ਨੇ ਐਨਸੀਬੀ ਦੀਆਂ ਟੀਮਾਂ ਨਾਲ ਮਿਲ ਕੇ ਮੁਲਜ਼ਮ ਨਸ਼ਾ ਤਸਕਰ ਨੂੰ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਉਸ ਦੇ ਹੋਰ ਸਾਥੀਆਂ ਦਾ ਪਤਾ ਲਗਾਉਣ ਅਤੇ ਪਾਕਿਸਤਾਨ ਅਧਾਰਿਤ ਨਸ਼ਾ ਤਸਕਰਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News