ਜਾਣੋ! ਪੰਜਾਬ ਪੁਲਿਸ ਕਿਹੜੇ 22 ਅਧਿਕਾਰੀਆ ਤੇ ਮੁਲਾਜਮਾਂ ਨੂੰ ਕੇਂਦਰ ਸਰਕਾਰ ਵੱਲੋਂ ਬਹਾਦਰੀ ਤੇ ਸੇਵਾ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ

4676243
Total views : 5508485

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 

ਕੇਂਦਰ ਸਰਕਾਰ ਵੱਲੋਂ ਪੰਜਾਬ ਦੇ 22 ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਬੇਹਤਰੀਨ ਸੇਵਾਵਾਂ ਦੇ ਚੱਲਦਿਆਂ 15 ਅਗਸਤ ਮੌਕੇ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਵਿੱਚੋਂ 7 ਅਧਿਕਾਰੀਆਂ ਨੂੰ ਬਹਾਦਰੀ ਪੁਰਸਕਾਰ ਮੈਡਲ, 2 ਨੂੰ ਪ੍ਰੈਜ਼ੀਡੈਂਟ ਮੈਡਲ ਤੇ 13 ਨੂੰ ਪ੍ਰਸ਼ੰਸਾਯੋਗ ਸੇਵਾਵਾਂ ਦੇ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਪੁਲਿਸ ਦੇ ਦੋ ਅਫਸਰਾਂ ਨੂੰ ਜ਼ੀਡੈਂਟ ਪੁਲਿਸ ਮੈਡਲ ਫਾਰ ਡਿਸਟਿੰਗੁਇਸ਼ਡ ਪੁਲਿਸ ਮੈਡਲ ਫਾਰ ਡਿਸਟਿੰਗੁਇਸ਼ਡ ਸਰਵਿਸ ਦਿੱਤਾ ਜਾਵੇਗਾ । ਜਿਨ੍ਹਾਂ ਵਿੱਚੋਂ ਨੀਰਜਾ ਵੋਰੁਵਰੂ, ਵਧੀਕ ਡਾਇਰੈਕਟਰ ਜਨਰਲ ਅਤੇ ਮਨਮੋਹਨ ਕੁਮਾਰ, ਅਸਿਸਟੈਂਟ ਇੰਸਪੈਕਟਰ ਜਨਰਲ ਨੂੰ ਇਹ ਮੈਡਲ ਮਿਲੇਗਾ।

ਪੰਜਾਬ ਪੁਲਿਸ ਦੇ 7 ਮੁਲਜ਼ਮਾਂ ਨੂੰ ਬਹਾਦਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ-ਜਿਨ੍ਹਾਂ ਵਿੱਚੋਂ ਸੰਦੀਪ ਗੋਇਲ, ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ, ਬਿਕਰਮਜੀਤ ਸਿੰਘ ਬਰਾੜ, ਡਿਪਟੀ ਐਸ.ਪੀ, ਰਾਜਨ ਪਰਮਿੰਦਰ ਸਿੰਘ, ਡਿਪਟੀ ਸੁਪਰਡੈਂਟ, ਪੁਸ਼ਵਿੰਦਰ ਸਿੰਘ, ਇੰਸਪੈਕਟਰ (ਐਲ.ਆਰ.), ਜਸਪ੍ਰੀਤ ਸਿੰਘ, ਸਬ-ਇੰਸਪੈਕਟਰ (ਐਲ.ਆਰ.), ਗੁਰਪ੍ਰੀਤ ਸਿੰਘ, ਸਬ-ਇੰਸਪੈਕਟਰ (ਐਲ.ਆਰ.) ਅਤੇ ਸੁਖਰਾਜ ਸਿੰਘ ਕਾਂਸਟੇਬਲ-2 ਇਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਸ ਦੇ ਨਾਲ ਹੀ 7 ਨੂੰ ਪੁਲਿਸ ਮੈਡਲ ਫਾਰ ਮੈਰੀਟੋਰੀਅਸ ਸਰਵਿਸ (PMMS) ਨਾਲ ਜਗਵਿੰਦਰ ਸਿੰਘ, ਕਮਾਂਡੈਂਟ, ਪੰਜਾਬ, ਗੁਰਬਖਸ਼ੀਸ਼ ਸਿੰਘ ਮਾਨ, ਡਿਪਟੀ ਸੁਪਰਡੈਂਟ ਆਫ ਪੁਲਿਸ, ਸੰਜੀਵ ਕੁਮਾਰ, ਡਿਪਟੀ ਸੁਪਰਡੈਂਟ ਆਫ਼ ਪੁਲਿਸ, ਅਮਰਬੀਰ ਸਿੰਘ, ਇੰਸਪੈਕਟਰ, ਰਵਿੰਦਰ ਸਿੰਘ, ਸਬ ਇੰਸਪੈਕਟਰ, ਗੁਰਦੇਵ ਸਿੰਘ, ਸਹਾਇਕ ਸਬ ਇੰਸਪੈਕਟਰ, ਨਰੇਸ਼ ਕੁਮਾਰ, ਸਹਾਇਕ ਸਬ-ਇੰਸਪੈਕਟਰ ਨੂੰ ਇਹ ਮੈਡਲ ਮਿਲੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News