Total views : 5509263
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਉਪਿੰੰਦਰਜੀਤ ਸਿੰਘ
ਥਾਣਾ ਛਾਉਣੀ ਦੀ ਪੁਲਿਸ ਨੇ ਬੁੱਧਵਾਰ ਦੁਪਹਿਰ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦੇ ਇਕ ਮੈਂਬਰ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਤਿੰਨ ਪਿਸਤੌਲ, ਤਿੰਨ ਕਾਰਤੂਸ ਅਤੇ ਇੱਕ ਥਾਰ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਕਾਬੂ ਕੀਤੇ ਮੁਲਜ਼ਮ ਖ਼ਿਲਾਫ਼ ਅਸਲਾ ਐਕਟ (Arms Act) ਤਹਿਤ ਕੇਸ ਦਰਜ ਕਰ ਲਿਆ ਹੈ। ਸੀਪੀ ਰਣਜੀਤ ਸਿੰਘ ਢਿੱਲੋਂ ਨੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਜ਼ਬਤ ਕੀਤੇ ਗਏ ਤਿੰਨ ਪਿਸਤੌਲ ਪਾਕਿਸਤਾਨ ਨਾਲ ਸਬੰਧਤ ਜਾਪਦੇ ਹਨ। ਫਿਲਹਾਲ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਜਲਦੀ ਹੀ ਗਿਰੋਹ ਦੇ ਸਾਰੇ ਮੈਂਬਰਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਸੀਪੀ ਰਣਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਮਜੀਠਾ ਥਾਣੇ ਅਧੀਨ ਪੈਂਦੇ ਪਿੰਡ ਨਵਾਂ ਨਾਗ ਦਾ ਰਹਿਣ ਵਾਲਾ ਹਰਸਵਰੂਪ ਸਿੰਘ ਗਵਾਲ ਮੰਡੀ ਨੇੜੇ ਕਾਲੀ ਥਾਰ ਵਿੱਚ ਹਥਿਆਰਾਂ ਦੀ ਖੇਪ ਸਪਲਾਈ ਕਰਨ ਜਾ ਰਿਹਾ ਸੀ। ਇਸ ਆਧਾਰ ’ਤੇ ਪੁਲਿਸ ਨੇ ਨਾਕਾਬੰਦੀ ਕਰ ਦਿੱਤੀ। ਥਾਰ ਨੂੰ ਆਉਂਦਾ ਦੇਖ ਰੁਕਣ ਦਾ ਇਸ਼ਾਰਾ ਕੀਤਾ। ਪੁਲਿਸ ਨੇ ਜਦੋਂ ਥਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ’ਚੋਂ ਤਿੰਨ ਵਿਦੇਸ਼ੀ ਪਿਸਤੌਲ ਬਰਾਮਦ ਹੋਏ। ਪੁਲਿਸ ਨੇ ਥਾਰ ਚਾਲਕ ਨੂੰ ਹਿਰਾਸਤ ’ਚ ਲੈ ਲਿਆ ਜਿਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਖਾਲਸਾ ਕਾਲਜ ਵਿੱਚ ਬੀਐੱਸਈ ਐਗਰੀਕਲਚਰ ਦੀ ਪੜ੍ਹਾਈ ਕਰ ਰਿਹਾ ਹੈ। ਉਸ ਦੇ ਪਿਤਾ ਸਤਨਾਮ ਸਿੰਘ ਪੇਸ਼ੇ ਤੋਂ ਕਿਸਾਨ ਹੈ ਅਤੇ ਉਨ੍ਹਾਂ ਕੋਲ ਪਿੰਡ ਵਿੱਚ ਕਾਫੀ ਜ਼ਮੀਨ ਹੈ। ਪੁਲਿਸ ਨੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਸਵਰੂਪ ਸਿੰਘ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਵੀ ਸਬੰਧ ਹੋ ਸਕਦੇ ਹਨ, ਕਿਉਂਕਿ ਉਸ ਦੇ ਕਬਜ਼ੇ ਵਿਚੋਂ ਮਿਲੇ ਪਿਸਤੌਲ ਪਾਕਿਸਤਾਨ ਤੋਂ ਆਉਣ ਵਾਲੇ ਪਿਸਤੌਲਾਂ ਨਾਲ ਮਿਲਦੇ-ਜੁਲਦੇ ਹਨ। ਮੁਲਜ਼ਮਾਂ ਦੇ ਕਬਜ਼ੇ ’ਚੋਂ ਮਿਲੇ ਮੋਬਾਈਲ ਫੋਨ ਦੀ ਕਾਲ ਡਿਟੇਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ।ਇਸ ਸਮੇ ਉਨਾਂ ਨਾਲ ਸ੍ਰੀ ਹਰਪ੍ਰੀਤ ਸਿੰਘ ਮੰਡੇਰ, ਡੀ.ਸੀ.ਪੀ ਵਿਸ਼ਾਲਜੀਤ ਸਿੰਘ ਅਤੇ ਏ.ਸੀ.ਪੀ ਕੁਲਦੀਪ ਸਿੰਘ ਵੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-