Total views : 5509261
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੁਆਰਾ 78ਵਾਂ ਸੁਤੰਤਰਤਾ ਦਿਵਸ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਇਸ ਮੌਕੇ ਸੂਬੇਦਾਰ ਮੇਜਰ ਅਤੇ ਆਨਰੇਰੀ ਕੈਪਟਨ ਸਤਪਾਲ ਸਿੰਘ, ਸੈਨਾ ਮੈਡਲ ਕਮਾਂਡਿੰਗ ਅਫਸਰ, ਵਨ ਪੰਜਾਬ ਗਰਲਜ਼ ਬੀ ਐਨ, ਐਨ. ਸੀ .ਸੀ, ਅੰਮ੍ਰਿਤਸਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਸਮਾਰੋਹ ਦਾ ਆਰੰਭ ਰਾਸ਼ਟਰੀ ਤਿਰੰਗੇ ਨੂੰ ਲਹਿਰਾਕੇ ਕੀਤਾ ਗਿਆ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ, ਮੁੱਖ ਮਹਿਮਾਨ ਕੈਪਟਨ ਸਤਪਾਲ ਸਿੰਘ, ਸ਼੍ਰੀ ਸੁਦਰਸ਼ਨ ਕਪੂਰ, ਚੇਅਰਮੈਨ, ਸਥਾਨਕ ਪ੍ਰਬੰਧਕ ਕਮੇਟੀ ਅਤੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਮੈਂਬਰਾਂ ਵੱਲੋ ਸਮਾਜ ਨੂੰ ਨਸ਼ਾ ਮੁਕਤ ਬਨਾਉਣ ਲਈ ਸਹੁੰ ਚੁੱਕੀ ਗਈ। ਕਾਲਜ ਦੇ ਐਨ ਸੀ ਸੀ ਕੈਡਿਟਾਂ ਦੁਆਰਾ ਪਰੇਡ ਕਰਨ ਉਪਰੰਤ ਕਾਲਜ ਦੇ ਐਨ ਐਸ ਐਸ ਯੂਨਿਟ ਦੁਆਰਾ ਰੁੱਖ ਲਗਾਉਣ ਦੀ ਮੁਹਿੰਮ ਦੇ ਅੰਤਰਗਤ ਮੁੱਖ ਮਹਿਮਾਨ ਕੈਪਟਨ ਸਤਪਾਲ ਸਿੰਘ ਅਤੇ ਪ੍ਰਿੰਸੀਪਲ ਡਾ. ਵਾਲੀਆ ਦੁਆਰਾ ਬੂਟੇ ਲਗਾਏ ਗਏ। ਭਾਰਤ ਦੇਸ਼ ਦੀ ਮਹਿਮਾ ਨੂੰ ਦਰਸਾਉਂਦਾ ਨੁੱਕੜ ਨਾਟਕ ‘ਮੈਂ ਭਾਰਤ ਹੂੰ’ ਪ੍ਰਸਤੁਤ ਕੀਤਾ ਗਿਆ ਜਿਸ ਵਿੱਚ ਭਾਰਤ ਦੇ ਪੁਰਾਤਨ ਸਰੂਪ, ਭਾਰਤ ਦੀ ਵੰਡ, ਇਸ ਵੰਡ ਉਪਰੰਤ ਦੇਸ਼ ਦੇ 78 ਸਾਲਾਂ ਦੀਆਂ ਕਮੀਆਂ ਅਤੇ ਪ੍ਰਾਪਤੀਆਂ ਨੂੰ ਬਾਖ਼ੂਬੀ ਢੰਗ ਨਾਲ ਪ੍ਰਸਤੁਤ ਕੀਤਾ ਗਿਆ। ਇਸ ਤੋਂ ਇਲਾਵਾ ਕਾਲਜ ਦੇ ਫੋਅਰ ਵਿੱਚ ਵੰਡ ਦੀਆਂ ਭਿਆਨਕ ਯਾਦਾਂ ਨਾਲ ਸੰਬੰਧਤ ਇਕ ਪ੍ਰਦਰਸ਼ਨੀ ਵੀ ਲਗਾਈ ਗਈ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕਾਲਜ ਦੇ ਸਟਾਫ ਮੈਂਬਰਾਂ ਅਤੇ ਵਿਦਿਆਰਥਣਾਂ ਨੂੰ ਇਸ ਸੁਤੰਤਰਤਾ ਦਿਵਸ ‘ਤੇ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਦੇਸ਼ ਨੂੰ ਅਜ਼ਾਦੀ ਬਹੁਤ ਹੀ ਸੰਘਰਸ਼ ਅਤੇ ਮੁਸ਼ਕਲਾਂ ਨਾਲ ਮਿਲੀ ਹੈ ਅਤੇ ਇਸ ਸੰਘਰਸ਼ ਵਿਚ ਦੇਸ਼ ਦੇ ਜਵਾਨਾਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ। ਉਹਨਾਂ ਦੇ ਬਲਿਦਾਨ ਸਦਕਾ ਹੀ ਸਾਨੂੰ ਅਜ਼ਾਦੀ ਦਿਵਸ ਮਨਾਉਣ ਦਾ ਮੌਕਾ ਮਿਲਿਆ ਹੈ। ਇਸ ਲਈ ਸਾਨੂੰ ਹਮੇਸ਼ਾ ਦੇਸ਼ ਦੇ ਜਵਾਨਾਂ ਦੇ ਬਲਿਦਾਨ ਤੇ ਤਿਆਗ ਨੂੰ ਯਾਦ ਰੱਖਣਾ ਚਾਹੀਦਾ ਹੈ ਅਤੇ ਆਪਣੇ ਦੇਸ਼ ਨੂੰ ਉੱਨਤੀ ਦੇ ਰਾਹ ਵੱਲ ਲੈ ਕੇ ਜਾਣਾ ਚਾਹੀਦਾ ਹੈ।
ਇਸ ਮੌਕੇ ਮੁੱਖ ਮਹਿਮਾਨ ਕੈਪਟਨ ਸਤਪਾਲ ਸਿੰਘ ਨੇ ਸੁਤੰਤਰਤਾ ਦਿਵਸ ‘ਤੇ ਵਧਾਈ ਦਿੰਦਿਆਂ ਕਿਹਾ ਕਿ ਇਸ ਦਿਨ ਅਸੀਂ ਸ਼ਹੀਦਾਂ ਨੂੰ ਯਾਦ ਕਰਦੇ ਹਾਂ। ਉਹਨਾਂ ਆਪਣੇ ਸੈਨਿਕ ਤਜ਼ਰਬਿਆਂ ਨੂੰ ਸਾਰਿਆਂ ਨਾਲ ਸਾਂਝਾ ਕੀਤਾ ਅਤੇ ਸੈਨਿਕਾਂ ਦੇ ਮੁਸ਼ਕਿਲਾਂ ਭਰੇ ਜੀਵਨ ਬਾਰੇ ਵੀ ਦੱਸਿਆ।ਸ਼੍ਰੀ ਸੁਦਰਸ਼ਨ ਕਪੂਰ, ਚੇਅਰਮੈਨ, ਸਥਾਨਕ ਪ੍ਰਬੰਧਕ ਕਮੇਟੀ ਨੇ ਇਸ ਅਵਸਰ ਤੇ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਅਜ਼ਾਦੀ ਬਹੁਤ ਸਾਰੀਆਂ ਕੁਰਬਾਨੀਆਂ ਸਦਕਾ ਮਿਲੀ ਹੈ ਅਤੇ ਉਹਨਾਂ ਨੇ ਵਿਦਿਆਰਥੀਆਂ ਨੂੰ ਸੈਨਾ ਵਿਚ ਆਪਣੀਆਂ ਸੇਵਾਵਾਂ ਦੇਣ ਲਈ ਪ੍ਰੇਰਿਤ ਕੀਤਾ।ਡਾ. ਅਨੀਤਾ ਨਰੇਂਦਰ, ਮੁਖੀ, ਹਿੰਦੀ ਵਿਭਾਗ ਦੁਆਰਾ ਕੁਸ਼ਲ ਮੰਚ ਸੰਚਾਲਨ ਕੀਤਾ ਗਿਆ। ਇਸ ਸਮਾਰੋਹ ਵਿਚ ਹਵਲਦਾਰ ਕੁਲਦੀਪ ਸਿੰਘ, ਕਾਲਜ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਮੈਂਬਰਾਂ ਸਮੇਤ ਵਿਦਿਆਰਥੀ ਵੀ ਮੌਜੂਦ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-