Total views : 5509267
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿੱਚ ਵਿਦਿਆਰਥੀਆਂ ਵੱਲੋਂ ਸਕੂਲ ਦੇ ਵਿਹੜੇ ਵਿੱਚ “ਆਜ਼ਾਦੀ ਦਾ ਦਿਹਾੜਾ ” ਮਨਾਇਆ ਗਿਆ। ਇਸ ਮੌਕੇ ਤੇ ਬੱਚਿਆਂ ਵੱਲੋਂ ਆਜ਼ਾਦੀ ਨਾਲ ਸੰਬੰਧਿਤ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਪੇਸ਼ ਕੀਤੇ ਗਏ। ਜਿਸ ਵਿੱਚ ਬੱਚਿਆਂ ਦੁਆਰਾ ਪਰੇਡ, ਕਵਿਤਾ, ਭਾਸ਼ਣ, ਡਾਂਸ, ਗੀਤ, ਫੈਂਸੀ ਡਰੈੱਸ ਮੁਕਾਬਲੇ ਅਤੇ ਦੇਸ ਭਗਤੀ ਨਾਲ ਸੰਬੰਧਿਤ ਨਾਟਕ ਪੇਸ਼ ਕੀਤੇ ਗਏ। ਫੈਂਸੀ ਡਰੈੱਸ ਮੁਕਾਬਲਿਆਂ ਦੇ ਵਿੱਚ ਬੱਚਿਆਂ ਦੇ ਦੁਆਰਾ ਭਗਤ ਸਿੰਘ, ਭਾਰਤ ਮਾਤਾ, ਚਾਚਾ ਜਵਾਹਰ ਲਾਲ ਨਹਿਰੂ, ਰਾਣੀ ਲਕਸਮੀ ਬਾਈ, ਮਹਾਤਮਾ ਗਾਂਧੀ, ਮਦਰ ਟੇਰੈਸਾ, ਸੈਨਿਕ, ਡਾਕਟਰ, ਨਰਸ, ਖਿਡਾਰੀ, ਅਧਿਆਪਕਾ ਦੇ ਕਿਰਦਾਰ ਵਜੋਂ ਭੂਮਿਕਾ ਨਿਭਾਈ।
ਇਸ ਦੌਰਾਨ ਸਕੂਲ ਮੈਨੇਜਮੈਂਟ, ਪ੍ਰਿੰਸੀਪਲ, ਅਧਿਆਪਕ ਅਤੇ ਬੱਚਿਆਂ ਦੇ ਦੁਆਰਾ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ । ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ, ਐੱਮ.ਡੀ ਕੋਮਲ ਕਪੂਰ ਅਤੇ ਪ੍ਰਿੰਸੀਪਲ ਪ੍ਰਵੀਨ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਵਿਦਿਆਰਥੀਆਂ ਨੂੰ 15 ਅਗਸਤ ਦੀ ਵਧਾਈ ਦਿੱਤੀ ਅਤੇ ਉਹਨਾਂ ਨੇ ਵਿਦਿਆਰਥੀਆਂ ਵਿੱਚ ਆਤਮ -ਅਨੁਸ਼ਾਸਨ ਪੈਦਾ ਕਰਨ ਦੀ ਸਿੱਖਿਆ ਦਿੱਤੀ। ਇਸ ਅਜ਼ਾਦੀ ਦਿਹਾੜੇ ਅਕਸਰ ਰਾਸ਼ਟਰੀ ਮਾਣ ਅਤੇ ਵਿਦਿਅਕ ਕਦਰਾਂ-ਕੀਮਤਾਂ ਨੂੰ ਦਰਸਾਉਣ ਵਾਲਾ ਦਿਨ ਹੁੰਦਾ ਹੈ। ਭਾਰਤ ਵਿੱਚ ਸੁਤੰਤਰਤਾ ਦਿਵਸ ਸਕੂਲਾਂ ਲਈ ਦੇਸ਼ ਦੇ ਇਤਿਹਾਸ ਅਤੇ ਵਿਰਾਸਤ ਨੂੰ ਝੰਡਾ ਲਹਿਰਾਉਣ ਦੀਆਂ ਰਸਮਾਂ, ਦੇਸ਼ ਭਗਤੀ ਦੇ ਪ੍ਰਦਰਸ਼ਨਾਂ, ਆਜ਼ਾਦੀ ਅਤੇ ਲੋਕਤੰਤਰ ਦੀ ਮਹੱਤਤਾ ਬਾਰੇ ਵਿਦਿਅਕ ਪ੍ਰੋਗਰਾਮ ਨਾਲ ਮਨਾਉਣ ਦਾ ਇੱਕ ਮੌਕਾ ਹੈ। ਇਹ ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਅਤੇ ਨਾਗਰਿਕ ਜ਼ਿੰਮੇਵਾਰੀ ਦੀਆਂ ਕਦਰਾਂ-ਕੀਮਤਾਂ ਪੈਦਾ ਕਰਨ ਦਾ ਵੀ ਇੱਕ ਵਧੀਆ ਮੌਕਾ ਹੈ। ਇਸ ਮੌਕੇ ਸਕੂਲ ਦੇ ਅਕਾਦਮਿਕ ਫੈਸੀਈਲੇਟਰ ਨਿਤਿਕਾ ਸੇਠੀ, ਕੋਆਰਡੀਨੇਟਰ ਰਾਜਵਿੰਦਰ ਕੌਰ, ਕੋਆਰਡੀਨੇਟਰ ਹਰਪ੍ਰੀਤ ਸਿੰਘ, ਸਮੂਹ ਸਟਾਫ ਤੇ ਵਿਦਿਆਰਥੀ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-