19 ਅਗਸਤ ਦੀ ਰੱਖਣ ਪੁੰਨਿਆ ਕਾਨਫਰੰਸ ਦੇ ਸਬੰਧੀ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਸਰਗਰਮ ਅਕਾਲੀ ਲੀਡਰਸ਼ਿਪ ਨਾਲ ਕੀਤੀ ਵਿਸ਼ੇਸ ਮੀਟਿੰਗ

4677069
Total views : 5509590

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਬੱਬੂ ਬੰਡਾਲਾ 

ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਖਡੂਰ ਸਾਹਿਬ ਦੀ ਅਗਵਾਈ ਵਿੱਚ 19 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੱਨਿਆ ਨੂੰ ਹੋ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਵਿੱਚ ਵੱਧ ਤੋਂ ਵੱਧ ਅਕਾਲੀ ਵਰਕਰਾਂ ਨੂੰ ਲੈ ਕੇ ਜਾਣ ਸਬੰਧੀ ਕਸਬਾ ਗੋਇੰਦਵਾਲ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ੇਸ਼ ਮੀਟਿੰਗ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਿੱਚ ਕੀਤੀ ਗਈ। ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਕਾਨਫਰੰਸ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਪਾਰਟੀ ਦੀਆਂ ਹਦਾਇਤਾਂ ਅਨੁਸਾਰ ਹਲਕਾ ਖਡੂਰ ਸਾਹਿਬ ਦੇ ਸਰਗਰਮ ਵਰਕਰਾਂ ਦੀਆਂ ਡਿਉਟੀਆ ਲਗਾਈਆ ਜਾ ਰਹੀਆ ਹਨ ।

ਵਰਕਰਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਮੈਂ ਸਾਰੇ ਅਕਾਲੀ, ਟਕਸਾਲੀ ਵਰਕਰਾਂ ਨੂੰ ਅਪੀਲ ਕਰਦਾ ਹਾ ਕੇ ਪਾਰਟੀ ਦੀ ਚੜਦੀਕਲਾ ਵਾਸਤੇ ਰੱਖੜ ਪੁੱਨਿਆ ਤੇ ਬਾਬਾ ਬਕਾਲਾ ਵਿਖੇ ਹੋ ਰਹੀ ਕਾਨਫਰੰਸ ਵਿਚ ਹੁੱਮ ਹਮਾ ਕੇ ਪਹੁੰਚੋ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਇਸ ਕਾਨਫਰੰਸ ਵਿੱਚ ਪਹੁੰਚਣਗੇ ਅਤੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣਗੇ । ਪੰਜਾਬ, ਪੰਥ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਬੇਨਤੀ ਕਰਨਗੇ। ਇਸ ਮੀਟਿੰਗ ਵਿੱਚ ਬ੍ਰਹਮਪੁਰਾ ਤੋਂ ਇਲਾਵਾ ਸੋ੍ਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਸੂਬਾ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ, ਸਾਬਕਾ ਮੈਬਰ ਜਿਲ੍ਹਾ ਪ੍ਰੀਸ਼ਦ ਜਥੇਦਾਰ ਪੇ੍ਮ ਸਿੰਘ ਪੰਨੂੰ , ਬਲਵਿੰਦਰ ਸਿੰਘ ਬਲਾਕ ਸੰਮਤੀ , ਸਾਬਕਾ ਸਰਪੰਚ ਜਗਤਾਰ ਸਿੰਘ ਧੂੰਦਾ, ਸੁਰਿੰਦਰ ਸਿੰਘ ਢੋਟੀ, ਮੱਖਣ ਸਿੰਘ ਢੋਟੀ, ਬਾਬਾ ਲਖਵਿੰਦਰ ਸਿੰਘ, ਯੂਥ ਆਗੂ ਬਚਿੱਤਰ ਸਿੰਘ ਗੋਇੰਦਵਾਲ ਢੋਟੀ ਆਦਿ ਹਾਜਰ ਸਨ । ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News