Total views : 5509589
Total views : 5509589
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਪੰਜਾਬ ਸਰਕਾਰ ਵੱਲੋਂ ਛੇ ਆਈਏਐੱਸ ਅਧਿਕਾਰੀਆਂ ਦਾ ਟਰਾਂਸਫਰ ਕੀਤਾ ਗਿਆ ਹੈ ਜਿਨ੍ਹਾਂ ਵਿਚ ਚਾਰ ਜ਼ਿਲ੍ਹਿਆਂ ਦੇ ਡੀਸੀ ਵੀ ਸ਼ਾਮਲ ਹਨ। ਮਾਨਸਾ, ਮੋਗਾ, ਗੁਰਦਾਸਪੁਰ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਡੀਸੀ ਬਦਲ ਦਿੱਤੇ ਗਏ। 2013 ਬੈਚ ਦੇ ਆਈਏਐਸ ਅਧਿਕਾਰੀ ਵਿਸ਼ੇਸ਼ ਸਾਰੰਗਲ ਨੂੰ ਮੋਗਾ ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ ਜਿਨ੍ਹਾਂ ਨੂੰ ਇੱਥੋਂ ਮਾਨਸਾ ਤਬਦੀਲ ਕੀਤੇ ਗਏ ਕੁਲਵੰਤ ਸਿੰਘ ਦੀ ਜਗ੍ਹਾ ਤਾਇਨਾਤ ਕੀਤਾ ਗਿਆ ਹੈ।ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਇਕ ਆਈਏਐੱਸ ਤੇ 20 ਪੀਸੀਐੱਸ ਅਧਿਕਾਰੀਆਂ ਦਾ ਵੀ ਤਬਾਦਲਾ ਕੀਤਾ ਹੈ। ਇਹ ਹੁਕਮ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਜਾਰੀ ਕੀਤੇ ਗਏ ਹਨ। ਲਿਸਟ ਵਿਚ ਪੰਜ ਐੱਸਡੀਐੱਮ ਵੀ ਸ਼ਾਮਲ ਹਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-