ਜਾਣੋ !ਡੀ.ਸੀ ਅੰਮ੍ਰਿਤਸਰ ਨੇ ਰੱਖੜ ਪੁੰਨਿਆ ਕਾਰਨ ਕਿਹੜੇ ਸਕੂਲਾਂ ‘ਚ 19-20 ਨੂੰ ਦੋ ਦਿਨ ਸਕੂਲਾਂ ‘ਚ ਛੁੱਟੀ ਰੱਖਣ ਦਾ ਕੀਤਾ ਐਲਾਨ

4677199
Total views : 5509836

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਦੱਸਿਆ ਕਿ ਰੱਖੜ ਪੁੰਨਿਆ ਦੇ ਮੇਲੇ ਕਾਰਨ 19 ਤੇ 20 ਅਗਸਤ 2024 ਨੂੰ ਬਾਬਾ ਬਕਾਲਾ ਸਾਹਿਬ  ਕਸਬੇ ਅਧੀਨ ਪੈਂਦੇ ਸਕੂਲਾਂ ‘ਚ ਛੁੱਟੀ ਰਹੇਗੀ।ਇਨ੍ਹਾਂ ਸਕੂਲਾਂ ‘ਚ ਸਰਕਾਰੀ ਹਾਈ ਸਕੂਲ ਬਾਬਾ ਬਕਾਲਾ, ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ, ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ, ਸਰਕਾਰੀ ਮਿਡਲ ਸਕੂਲ ਉਮਰਾ ਨੰਗਲ, ਸਰਕਾਰੀ ਮਿਡਲ ਸਕੂਲ ਠੱਠੀਆ, ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਜੀਟੀਸੀ ਸਕੂਲ ਬਾਬਾ ਬਕਾਲਾ, ਨਿਊ ਮੈਟਿ੍ਕ ਪਬਲਿਕ ਸਕੂਲ ਛਾਪਿਆਂਵਾਲੀ, ਸੇਂਟ ਸੋਲਜਰ ਪਬਲਿਕ ਸਕੂਲ ਠੱਠੀਆਂ ਤੇ ਸੰਤ ਮੱਜਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ। ਇਸ ਸਬੰਧੀ ਜਾਣਕਾਰੀ ਉਪ ਮੰਡਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਅੰਮ੍ਰਿਤਸਰ ਨੂੰ ਵੀ ਦੇ ਦਿੱਤੀ ਗਈ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News