ਰੱਖੜੀ ਤੋਂ 1 ਦਿਨ ਪਹਿਲਾਂ 5 ਭੈਣਾਂ ਦੇ ਇਕਲੌਤੇ ਭਰਾ ਦੀ ਬੀਐਸਐਫ ਦੀ ਗੱਡੀ ਦੀ ਲਪੇਟ ‘ਚ ਆਉਣ ਕਾਰਨ ਮੌਤ

4677202
Total views : 5509840

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅਜਨਾਲਾ/ਬੀ.ਐਨ.ਈ ਬਿਊਰੋ 

ਰੱਖੜੀ ਤੋਂ 1 ਦਿਨ ਪਹਿਲਾਂ 5 ਭੈਣਾਂ ਦੇ ਇਕਲੌਤੇ ਭਰਾ ਦੀ  ਬੀਐਸਐਫ ਦੀ ਗੱਡੀ ਦੀ ਲਪੇਟ ‘ਚ ਆਉਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਨਾਨਕ ਸਿੰਘ ਵਾਸੀ ਪਿੰਡ ਬੇਦੀ ਛੰਨਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਇਹ ਘਟਨਾ ਅੰਮ੍ਰਿਤਸਰ ਦੇ ਅਜਨਾਲਾ ਅਧੀਨ ਪੈਂਦੇ ਪਿੰਡ ਗੱਗੋਮਾਹਲ ਦੀ ਹੈ। ਪਰਿਵਾਰ ਨੇ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾਈ ਹੈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨਾਨਕ ਸਿੰਘ ਦਿਹਾੜੀਦਾਰ ਮਜ਼ਦੂਰ ਸੀ। ਕੰਮ ਤੋਂ ਬਾਅਦ ਉਹ ਰੋਜ਼ਾਨਾ ਦੀ ਤਰ੍ਹਾਂ ਗੱਗੋਮਾਹਲ ਤੋਂ ਜ਼ਰੂਰੀ ਘਰੇਲੂ ਸਮਾਨ ਅਤੇ ਖਾਣ ਪੀਣ ਦਾ ਸਮਾਨ ਲੈ ਕੇ ਘਰ ਪਰਤ ਰਿਹਾ ਸੀ ਪਰ ਰਸਤੇ ਵਿੱਚ ਬੀਐਸਐਫ ਦੀ ਇੱਕ ਗੱਡੀ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਨਾਨਕ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

2 ਮਹੀਨੇ ਪਹਿਲਾਂ ਹੀ ਹੋਈ ਪਿਤਾ ਦੀ ਮੌਤ 

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨਾਨਕ ਸਿੰਘ ਦੇ ਪਿਤਾ ਦੀ ਕਰੀਬ 2 ਮਹੀਨੇ ਪਹਿਲਾਂ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਘਰ ਦਾ ਸਾਰਾ ਬੋਝ ਉਸ ਦੇ ਮੋਢਿਆਂ ‘ਤੇ ਆ ਗਿਆ ਸੀ। ਉਸ ਦੀਆਂ ਪੰਜ ਭੈਣਾਂ ਹਨ ਅਤੇ ਉਹ ਇਨ੍ਹਾਂ ਭੈਣਾਂ ਦਾ ਇਕਲੌਤਾ ਭਰਾ ਸੀ। ਇਸ ਹਾਦਸੇ ਨਾਲ ਨਾਨਕ ਸਿੰਘ ਦਾ ਪੂਰਾ ਪਰਿਵਾਰ ਚਕਨਾਚੂਰ ਹੋ ਗਿਆ ਹੈ। ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News