





Total views : 5596467








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਮਾਲ ਅਧਿਕਾਰੀਆਂ ਨੇ 19 ਅਗਸਤ, ਸੋਮਵਾਰ ਨੂੰ ਆਪਣੀ ਪ੍ਰਸਤਾਵਿਤ ਹੜਤਾਲ ਵਾਪਸ ਲੈ ਲਈ ਹੈ। ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਾਲ ਮੰਤਰੀ ਬ੍ਰਾਮ ਸ਼ੰਕਰ ਜਿੰਪਾ ਅਤੇ ਐਫਸੀਆਰ ਸ੍ਰੀ ਕੇਏਪੀ ਸਿਨਹਾ ਨਾਲ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਤੋਂ ਬਾਅਦ ਹੜਤਾਲ ਖ਼ਤਮ ਕਰ ਦਿੱਤੀ ਗਈ। ਮੰਤਰੀ ਨੇ ਮਾਲ ਅਧਿਕਾਰੀਆਂ ਨੂੰ ਭਰੋਸਾ ਦਿੱਤਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਧਿਕਾਰੀਆਂ ਦੀਆਂ ਹੱਕੀ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰੇਗੀ।
ਮੰਗਾਂ ਨੂੰ ਲੈ ਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਦਿੱਤੀ ਸੀ ਚਿਤਾਵਨੀ
ਦੱਸ ਦੇਈਏ ਕਿ ਐਸੋਸੀਏਸ਼ਨ ਵੱਲੋਂ 18 ਅਗਸਤ ਤੱਕ ਮੰਗਾਂ ਮੰਨਣ ਦਾ ਸਮਾਂ ਦਿੱਤਾ ਗਿਆ ਸੀ ਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਸੀ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ 19 ਅਗਸਤ ਤੋਂ ਉਹ ਸਮੂਹਿਕ ਛੁੱਟੀ ਉਤੇ ਜਾਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-