ਭਲਕੇ ਸਵੇਰੇ 11 ਵਜੇ ਖੁੱਲ੍ਹਣਗੇ ਸਰਕਾਰੀ ਦਫ਼ਤਰ, ਰੱਖੜੀ ਕਾਰਨ 2 ਘੰਟੇ ਦੀ ਹੋਵੇਗੀ ਛੁੱਟੀ

4677203
Total views : 5509841

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ / ਬਾਰਡਰ ਨਿਊਜ ਸਰਵਿਸ 

ਭੈਣ ਅਤੇ ਭਰਾ ਦੇ ਪਿਆਰ ਦਾ ਪ੍ਰਤੀਕ ਤਿਉਹਾਰ ਰੱਖੜੀ  ਹੋਣ ਕਾਰਨ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ 19 ਅਗਸਤ ਯਾਨੀ ਸੋਮਵਾਰ ਨੂੰ ਦੋ ਘੰਟੇ ਦੇਰੀ ਨਾਲ ਯਾਨੀ ਸਵੇਰੇ 11 ਵਜੇ ਖੁੱਲ੍ਹਣਗੇ। ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ 2024 ਦੇ ਗਜ਼ਟਿਡ ਛੁੱਟੀਆਂ  ਦੇ ਕੈਲੰਡਰ ‘ਚ ਦਿੱਤੀ ਗਈ ਹੈ,ਉੱਥੇ ਹੀ ਸੂਬੇ ਭਰ ਦੇ ਸੇਵਾ ਕੇਂਦਰਾਂ  ਦੇ ਕੰਮਕਾਜ ਦੇ ਸਮੇਂ ‘ਚ ਵੀ ਬਦਲਾਅ ਕੀਤਾ ਗਿਆ ਹੈ। 19 ਅਗਸਤ ਨੂੰ ਸਾਰੇ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਨਗੇ ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਗੇ ਤੇ 20 ਅਗਸਤ ਤੋਂ ਸਾਰੇ ਸੇਵਾ ਕੇਂਦਰ ਆਪਣੇ ਮੌਜੂਦਾ ਸਮੇਂ ਅਨੁਸਾਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News