





Total views : 5596435








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ /ਬੱਬੂ ਬੰਡਾਲਾ,ਲਾਲੀ ਕੈਰੋ
ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਡਾ ਗੁਰਪ੍ਰੀਤ ਸਿੰਘ ਰਾਏ ਵਲੋਂ ਬਤੌਰ ਸਿਵਲ ਸਰਜਨ ਤਰਨਤਾਰਨ ਦਾ ਅਹੁਦਾ ਸੰਭਾਲ ਲਿਆ ਗਿਆ ਹੈ। ਇਸ ਮੌਕੇ ਤੇ ਸਮੂਹ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਉਪੰਰਤ ਉਹਨਾਂ ਵਲੋਂ ਸਿਹਤ ਵਿਭਾਗ ਦੇ ਸਮੂਹ ਜਿਲਾ੍ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਕਿਹਾ ਕਿ ਸਿਹਤ ਵਿਭਾਗ ਦੇ ਸਾਰੇ ਪ੍ਰੋਗਰਾਮ ਅਤੇ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪੁੰਚਾਉਣਾਂ ਉਹਨਾਂ ਦਾ ਮੁੱਖ ਮੰਤਵ ਹੋਣਾਂ ਚਾਹੀਦਾ ਹੈ ਅਤੇ ਜਿਲੇ ਭਰ ਵਿਚ ਸਿਹਤ ਸਹੁਲਤਾਂ ਦੇ ਮਿਆਰ ਨੂੰ ਹੋਰ ਉੱਚਾ ਚੁਕਣ ਲਈ ਹਰ ਸੰਭਵ ਯਤਨ ਕੀਤੇ ਜਾਣੇ ਚਾਹੀਦੇ ਹਨ।
