ਮੁੱਖ ਮੰਤਰੀ ਮਾਨ ਨੇ ਬਾਬਾ ਬਕਾਲਾ ਦੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਮੰਗਿਆ ਸਰਬੱਤ ਦਾ ਭਲਾ

4677302
Total views : 5510093

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਮੁੱਖ ਮੰਤਰੀ ਰੱਖੜ ਪੁੰਨਿਆ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ

ਬਾਬਾ ਬਕਾਲਾ/ਬਲਵਿੰਦਰ ਸਿੰਘ ਸੰੰਧੂ

ਪੰਜਾਬਪ੍ਰਸਤ ਹੋਣ ਦਾ ਦਾਅਵਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਥ ਦੇ ਨਾਮ ਉਤੇ ਵੋਟਾਂ ਮੰਗਣ ਵਾਲੀ ਇਸ ਪਾਰਟੀ ਨੇ ਸੰਸਦ ਵਿੱਚ ਕਦੇ ਵੀ ਪੰਜਾਬ ਦੀ ਗੱਲ ਨਹੀਂ ਕੀਤੀ।

ਰੱਖੜ ਪੁੰਨਿਆ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਪੰਥ ਦੇ ਨਾਮ ਉਤੇ ਵੋਟਾਂ ਲੈ ਕੇ ਸੱਤਾ ਦਾ ਸੁਖ ਭੋਗਣ ਵਾਲੀ ਪਾਰਟੀ ਦੇ ਆਗੂ ਸੰਸਦ ਵਿੱਚ ਪੰਜਾਬ ਦੇ ਮਸਲਿਆਂ ਉਤੇ ਮੂਕ ਦਰਸ਼ਕ ਬਣੇ ਰਹੇ।

ਪੰਥ ਦੇ ਨਾਮ ’ਤੇ ਵੋਟਾਂ ਮੰਗਣ ਵਾਲਿਆਂ ਨੇ ਸੰਸਦ ਵਿੱਚ ਕਦੇ ਪੰਜਾਬ ਦੀ ਗੱਲ ਨਹੀਂ ਕੀਤੀ-ਮੁੱਖ ਮੰਤਰੀ

ਪੰਜਾਬ ਨੂੰ ਅਮਨ-ਕਾਨੂੰਨ ਦੀ ਵਿਵਸਥਾ ਦਾ ਪਾਠ ਪੜ੍ਹਾਉਣ ਵਾਲੀ ਭਾਜਪਾ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਕਿਸੇ ਉਤੇ ਉਂਗਲ ਚੁੱਕਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਨੂੰ ਰਾਮ ਨੌਮੀ ਵਰਗੇ ਤਿਉਹਾਰਾਂ ਮੌਕੇ ਕਰਫਿਊ ਲਾਉਣੇ ਪੈਂਦੇ ਹਨ ਜੋ ਉੱਥੋਂ ਦੀ ਬਦਤਰ ਅਮਨ-ਕਾਨੂੰਨ ਦੀ ਜਿਉਂਦੀ ਜਾਗਦੀ ਮਿਸਾਲ ਹੈ। ਉਨ੍ਹਾਂ ਨੇ ਭਾਜਪਾ ਨੂੰ ਹਰਿਆਣਾ ਦੇ ਨੂਹ ਇਲਾਕੇ ਵਿੱਚ ਲੱਗੇ ਕਰਫਿਊ ਦਾ ਵੀ ਚੇਤਾ ਕਰਵਾਇਆ। 

ਜਲੰਧਰ ਪੱਛਮੀ ਜ਼ਿਮਨੀ ਚੋਣ ਵਿੱਚ ਬੁਰੀ ਤਰ੍ਹਾਂ ਹਾਰਨ ਤੋਂ ਬਾਅਦ ਸਿਆਸੀ ਗੁਮਨਾਮੀ ਵਿੱਚ ਜਾਣ ਵਾਲੇ ਵਿਰੋਧੀ ਆਗੂਆਂ ਉਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਚੋਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਏਨਾ ਵੱਡਾ ਝਟਕਾ ਲੱਗਾ ਹੈ ਕਿ ਉਹ ਸਿਆਸੀ ਖੇਤਰ ਵਿੱਚੋਂ ਲਾਪਤਾ’ ਹੀ ਹੋ ਗਏ ਹਨ। 

ਮੁੱਖ ਮੰਤਰੀ ਨੇ ਕਿਹਾ ਕਿ ਸਾਲ 2022 ਵਿੱਚ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਸਹੂਲਤ ਸ਼ੁਰੂ ਕੀਤੀ ਸੀ ਅਤੇ ਇਸ ਵੇਲੇ 90 ਫੀਸਦੀ ਘਰਾਂ ਨੂੰ ਬਿਜਲੀ ਮੁਫ਼ਤ ਮਿਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਹੋਰ ਵੀ ਤਸੱਲੀ ਵਾਲੀ ਗੱਲ ਹੈ ਕਿ ਘਰੇਲੂ ਬਿਜਲੀ ਦੇ ਨਾਲ-ਨਾਲ ਖੇਤਾਂ ਨੂੰ ਵੀ ਨਿਰਵਿਘਨ ਬਿਜਲੀ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸਿਰਫ਼ 880 ਦਿਨਾਂ ਦੇ ਕਾਰਜਕਾਲ ਵਿੱਚ ਸੂਬੇ ਦੇ 44700 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ ਜਿਸ ਨਾਲ ਪਿਛਲੇ ਢਾਈ ਸਾਲਾਂ ਵਿੱਚ ਔਸਤਨ ਰੋਜ਼ਾਨਾ 51 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਨਿਰੋਲ ਮੈਰਿਟ ਦੇ ਆਧਾਰ ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਨੀਅਤ ਵਿੱਚ ਨੌਜਵਾਨਾਂ ਦਾ ਵਿਸ਼ਵਾਸ ਵਧਿਆ ਹੈਜਿਸ ਕਰਕੇ ਉਹ ਵਿਦੇਸ਼ ਜਾਣ ਦਾ ਇਰਾਦਾ ਛੱਡ ਕੇ ਇਥੇ ਰਹਿ ਕੇ ਸਰਕਾਰੀ ਨੌਕਰੀ ਲਈ ਤਿਆਰੀ ਕਰ ਰਹੇ ਹਨ।

ਰੱਖੜ ਪੁੰਨਿਆ ਮੌਕੇ ਉਤੇ ਇੱਥੇ ਇਤਿਹਾਸਕ ਗੁਰਦੁਆਰਾ ਨੌਵੇਂ ਪਾਤਸ਼ਾਹ ਜੀ ਵਿਖੇ ਮੁੱਖ ਮੰਤਰੀ ਨੇ ਨਤਮਸਤਕ ਹੋ ਕੇ ਸਰਬੱਤ ਦਾ ਭਲਾ ਮੰਗਿਆ। ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਬਕਾਲਾ ਦੀ ਇਤਿਹਾਸਕ ਤੇ ਪਵਿੱਤਰ ਧਰਤੀ ਉਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਲੰਮਾ ਸਮਾਂ ਭਗਤੀ ਕੀਤੀ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਲੋਕਾਂ ਨੂੰ ਜ਼ੁਲਮਬੇਇਨਸਾਫ਼ੀ ਅਤੇ ਅੱਤਿਆਚਾਰ ਵਿਰੁੱਧ ਲੜਨ ਦੀ ਪ੍ਰੇਰਨਾ ਦਿੱਤੀ ਹੈਜਿਸ ਸਦਕਾ ਪੰਜਾਬੀਆਂ ਨੇ ਹਮੇਸ਼ਾ ਹੀ ਬੁਰਾਈਆਂ ਵਿਰੁੱਧ ਲੜਾਈ ਵਿਚ ਦੇਸ਼ ਦੀ ਅਗਵਾਈ ਕੀਤੀ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੌਮੀ ਆਜ਼ਾਦੀ ਸੰਘਰਸ਼ ਵਿੱਚ ਵੀ ਪੰਜਾਬੀਆਂ ਦਾ ਅਹਿਮ ਸਥਾਨ ਹੈ ਅਤੇ ਸਾਨੂੰ ਉਨ੍ਹਾਂ ਦੀ ਬਹਾਦਰੀ ਅਤੇ ਵਿਲੱਖਣ ਯੋਗਦਾਨ ਤੇ ਮਾਣ ਹੈ।ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਧਾਇਕ ਟੌਗ, ਵਧਾਇਕ ਸਰਵਣ ਸਿੰਘ ਧੁੰਨ ,ਡਾ: ਜਸਬੀਰ ਸਿੰਘ ਸੰਧੂ, ਜਸਬੀਰ ਸਿੰਘ ਢਿਲੋ ਪ੍ਰਬੰਧਕੀ ਡਾਇਰੈਕਟਰ ਪਾਵਰਕਾਮ ਤੇ ਹੋਰ ਵੀ ਹਾਜਰ ਸਨ।ਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News