Total views : 5510098
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਜਿਲਾ ਤਰਨ ਤਾਰਨ ਤੋ ਇਕ ਅਤਿ ਦੁੱਖਦਈ ਖਬਰ ਆ ਰਹੀ ਹੈ, ਜਿਥੇ ਰੱਖੜੀ ਵਾਲੇ ਦਿਨ ਇਕ ਕਾਰ ਨਹਿਰ ‘ਚ ਡਿੱਗਣ ਕਾਰਨ ਦੋ ਨੌਜਵਾਨਾਂ ਜੋ ਪੇਸ਼ੇ ਵਜੋ ਪਟਵਾਰੀ ਸਨ, ਉਨਾਂ ਦੀ ਮੌਕੇ ‘ਤੇ ਮੌਤ ਹੋ ਗਈ। ਜਿਸ ਦਾ ਪਤਾ ਲੱਗਣ ‘ਤੇ ਮਹਿਕਮਾ ਮਾਲ ਅਤੇ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ ਤੇ ਉਨਾਂ ਦੀ ਮੌਤ ਤੇ ਦੁੱਖ ਪ੍ਰਗਟ ਕਰਦਿਆ ਪਟਵਾਰੀਆਂ ਤੇ ਵਸੀਕਾਂ ਨਵੀਸ਼ਾ ਵਲੋ ਕੰਮ ਕਾਜ ਠੱਪ ਰੱਖਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਤਰਨ ਤਾਰਨ ਤੇ ਅਧੀਨ ਆਉਂਦੇ ਕੱਚਾ-ਪੱਕਾ ਦੀਆਂ ਨਹਿਰਾਂ ‘ਤੇ ਹੋਏ ਸੜਕ ਹਾਦਸੇ ਦੌਰਾਨ ਇੱਕ ਹੌਂਡਾ ਸਿਟੀ ਕਾਰ ਨਹਿਰ ਵਿੱਚ ਡਿੱਗ ਗਈ ਅਤੇ ਕਾਰ ਵਿੱਚ ਸਵਾਰ ਦੋ ਪਟਵਾਰੀਆਂ ਦੀ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਗਈ ਹੈ।
ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਰਣਜੋਤ ਸਿੰਘ ਵਾਸੀ ਨਾਰਲੀ ਅਤੇ ਹਰਜਿੰਦਰ ਸਿੰਘ ਵਾਸੀ ਭਿੱਖੀਵਿੰਡ ਵਜੋਂ ਹੋਈ ਹੈ ਜੋ ਕਿ ਬਤੌਰ ਮੌਜੂਦਾ ਪਟਵਾਰੀ ਸਨ।ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾਂ ਦੇ ਵਾਰਸਾਂ ਨੇ ਦੱਸਿਆ ਕਿ ਬੀਤੀ ਰਾਤ ਹਰੀਕੇ ਵਾਲੀ ਸਾਈਡ ਤੋਂ ਆ ਰਹੇ ਦੋਵਾਂ ਨੌਜਵਾਨਾਂ ਦੀ ਕਾਰ ਦਾ ਅਚਾਨਕ ਸੰਤੁਲਨ ਵਿਗੜ ਗਿਆ ਤੇ ਥਾਣਾ ਕੱਚਾ ਪੱਕਾ ਨਜਦੀਕ ਬਣੀ ਨਹਿਰ ਵਿੱਚ ਜਾ ਡਿੱਗੀ। ਜਿਸ ਨਾਲ ਪਾਣੀ ਜਿਆਦਾ ਹੋਣ ਕਰ ਕੇ ਗੱਡੀ ਨਹਿਰ ਵਿੱਚ ਹੀ ਡੁੱਬ ਗਈ ਅਤੇ ਗੱਡੀ ਵਿੱਚ ਮੌਜੂਦ ਦੋਵੇਂ ਪਟਵਾਰੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ।
ਦੱਸ ਦਈਏ ਕਿ ਮ੍ਰਿਤਕ ਪਟਵਾਰੀ ਹਰਜਿੰਦਰ ਸਿੰਘ ਜਿਸ ਦਾ ਵਿਆਹ ਮਹਿਜ ਛੇ ਮਹੀਨੇ ਪਹਿਲਾਂ ਹੀ ਹੋਇਆ ਸੀ ਅਤੇ ਉਸਦੇ ਘਰ ਵਿੱਚ ਪਤਨੀ ਤੋਂ ਇਲਾਵਾ ਉਸ ਦੀ ਮਾਂ ਹੀ ਮੌਜੂਦ ਹੈ ਉਧਰ ਪਟਵਾਰੀ ਰਣਜੋਤ ਸਿੰਘ ਆਪਣੇ ਪਿੱਛੇ ਇੱਕ ਭਰਾ ਮਾਂ ਤੇ ਚਾਚੇ ਤਾਏ ਛੱਡ ਕੇ ਦੁਨੀਆਂ ਤੋਂ ਰੁਖਸਤ ਹੋ ਗਿਆ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-