





Total views : 5913598







Total views : 5913598ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਖਾਲਸਾ ਕਾਲਜ ਚਵਿੰਡਾ ਦੇਵੀ ਦੇ ਬੀ ਏ ਸਮੈਸਟਰ ਚੌਥੇ ਦੇ ਵਿਦਿਆਰਥੀਆਂ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਮਤਿਹਾਨਾਂ ਵਿੱਚੋਂ ਨਤੀਜਾ ਸ਼ਾਨਦਾਰ ਰਿਹਾ।
ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪਹਿਲੇ ਸਥਾਨਾਂ ਤੇ ਲੜਕੀਆਂ ਹੀ ਕਾਬਜ਼ ਰਹੀਆਂ।ਵਿਦਿਆਰਥਣ ਲਵਪ੍ਰੀਤ ਕੌਰ ਅਤੇ ਪਵਨਦੀਪ ਕੌਰ ਦੋਵਾਂ ਨੇ 76 ਫੀਸਦੀ ਅੰਕ ਲੈ ਕੇ ਕਾਲਜ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ, ਵਿਦਿਆਰਥਣ ਰੀਆ ਨੇ 74 ਫ਼ੀਸਦੀ ਅੰਕ ਲੈਕੇ ਦੂਜਾ ਅਤੇ ਸਿਮਰਨਪ੍ਰੀਤ ਕੌਰ ਨੇ 73 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਚੰਗੇ ਨਤੀਜਿਆਂ ਲਈ ਮੁਬਾਰਕਬਾਦ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਅਗਾਂਹ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਆਰਟਸ ਵਿਭਾਗ ਦੇ ਮੁਖੀ ਪ੍ਰੋ.ਰਣਪ੍ਰੀਤ ਸਿੰਘ ਅਤੇ ਅਧਿਆਪਕਾਂ ਨੂੰ ਉਹਨਾਂ ਦੀ ਮਿਹਨਤ ਤੇ ਲਗਨ ਲਈ ਵਧਾਈ ਦਿੱਤੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-