ਐਨਆਰਆਈ ਫਾਇਰਿੰਗ ਮਾਮਲੇ ‘ਚ ਪੁਲਿਸ ਨੇ ਪਹਿਲੀ ਪਤਨੀ ਦੇ ਪਰਿਵਾਰ ਦੇ ਪੰਜ ਲੋਕਾਂ ਖਿਲਾਫ਼ ਐਫਆਈਆਰ  ਕੀਤੀ ਦਰਜ

4677720
Total views : 5510960

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਅੰਮ੍ਰਿਤਸਰ ਐਨਆਰਆਈ ਫਾਇਰਿੰਗ ਮਾਮਲੇ ‘ਚ ਵਿਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਪਹਿਲੀ ਪਤਨੀ ਦੇ ਪਰਿਵਾਰ ਦੇ ਪੰਜ ਲੋਕਾਂ ਖਿਲਾਫ਼ ਐਫਆਈਆਰ ਦਰਜ ਕੀਤੀ ਹੈ।

ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸੁਖਚੈਨ ਅੰਮ੍ਰਿਤਸਰ ਦੇ ਦਬੁਰਜੀ ਇਲਾਕੇ ਦਾ ਰਹਿਣ ਵਾਲਾ ਹੈ, ਦੋ ਵਿਅਕਤੀ ਉਨ੍ਹਾਂ ਦੀ ਕਾਰ ਦੇ ਰਜਿਸਟ੍ਰੇਸ਼ਨ ਸਰਟੀਫ਼ਿਕੇਟ ਬਾਰੇ ਪੁੱਛਣ ਦੇ ਬਹਾਨੇ ਉਸ ਦੇ ਘਰ ਦਾਖਲ ਹੋਏ ਅਤੇ ਫਿਰ ਉਸ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।ਉਹ ਹਸਪਤਾਲ ’ਚ ਜ਼ੇਰੇ ਇਲਾਜ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੁਖਚੈਨ ਸਿੰਘ ਦੇ ਪਰਿਵਾਰ ਨੇ ਗੋਲੀਬਾਰੀ ਦੀ ਘਟਨਾ ਵਿਚ ਉਸ ਦੀ ਸਾਬਕਾ ਪਤਨੀ ਦੇ ਪਰਿਵਾਰ ਦੇ 5 ਮੈਂਬਰਾਂ ਖ਼ਿਲਾਫ਼ ਐਫ਼.ਆਈ.ਆਰ ਦਰਜ ਕਰਵਾਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਕੁੱਲ ਤਿੰਨ ਵਿਅਕਤੀ ਰਿਹਾਇਸ਼ ’ਤੇ ਪਹੁੰਚੇ ਅਤੇ ਉਨ੍ਹਾਂ ’ਚੋਂ ਦੋ ਨੇ ਸੁਖਚੈਨ ’ਤੇ ਗੋਲੀਬਾਰੀ ਕੀਤੀ। ਉਨ੍ਹਾਂ ਕਿਹਾ ਕਿ ਸੁਖਚੈਨ ਸਿੰਘ ਅਮਰੀਕਾ ’ਚ ਰਹਿੰਦਾ ਹੈ ਅਤੇ ਉਹ ਇਕ ਮਹੀਨਾ ਪਹਿਲਾਂ ਪੰਜਾਬ ਆਇਆ ਸੀ, ਇਸ ਸੰਬੰਧੀ ਜਾਂਚ ਚੱਲ ਰਹੀ ਹੈ ਅਤੇ ਡਾਕਟਰਾਂ ਅਨੁਸਾਰ ਉਹ ਖਤਰੇ ਤੋਂ ਬਾਹਰ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News