ਆਮ ਆਦਮੀ ਪਾਰਟੀ ਨੂੰ ਭ੍ਰਿਸ਼ਟਾਚਾਰ ਨਹੀਂ ਬਰਦਾਸ਼ਤ : ਜੱਗਾ ਮਜੀਠਾ

4674112
Total views : 5505080

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ/ਵਿੱਕੀ ਭੰਡਾਰੀ

ਆਮ ਆਦਮੀ ਪਾਰਟੀ ਵੱਲੋਂ ਹਲਕਾ ਮਜੀਠਾ ਦੇ ਇੰਚਾਰਜ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਵੱਲੋਂ ਹਲਕੇ ਨਾਲ ਸੰਬੰਧਿਤ ਪਿੰਡਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਕੇ ਉਹਨਾਂ ਵਿੱਚੋਂ ਕੁਝ ਦਾ ਮੌਕੇ ਤੇ ਹੀ ਹੱਲ ਕਰਵਾਇਆ ਗਿਆ ਅਤੇ ਰਹਿ ਗਈਆਂ ਮੰਗਾਂ ਮੁਸ਼ਕਲਾਂ ਨੂੰ ਜਲਦ ਹੱਲ ਕਰਨ ਦੀਆਂ ਸਰਕਾਰੀ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਨਾਲ ਹੀ ਉਹਨਾਂ ਕਿਹਾ ਕਿ ਸਰਕਾਰੀ ਅਧਿਕਾਰੀਆਂ ਵੱਲੋਂ ਲੋਕਾਂ ਦੇ ਕੰਮ ਕਰਨ ਵਿੱਚ ਕੀਤੀ ਜਾਂਦੀ ਅਣਗਹਿਲੀ ਜਾਂ ਭਰਿਸ਼ਟਾਚਾਰ ਵਰਗੀਆਂ ਬਿਮਾਰੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਤੇ ਗੱਲਬਾਤ ਕਰਦਿਆਂ ਜੱਗਾ ਮਜੀਠਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਕੁਝ ਆਪਣੀ ਸਰਕਾਰ ਬਣਨ ਤੋਂ ਬਾਅਦ ਆਪਣੇ ਸੋਹ ਚੁੱਕ ਸਮਾਗਮ ਵਿੱਚ ਭ੍ਰਿਸ਼ਟਾਚਾਰ ਨੂੰ ਨਾ ਬਰਦਾਸ਼ਤ ਕਰਨ ਸਬੰਧੀ ਜੋ ਕਿਹਾ ਸੀ ਉਸ ‘ਤੇ ‘ਆਪ’ ਸਰਕਾਰ ਫੁੱਲ ਚੜ੍ਹਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 500 ਤੋਂ ਵੱਧ ਭ੍ਰਿਸ਼ਟ ਵੱਡੇ ਅਧਿਕਾਰੀ ਜੇਲ੍ਹ ‘ਚ ਸੁੱਟੇ ਹੋਏ ਹਨ। ਉਹਨਾਂ ਕਿਹਾ ਕਿ ਹਲਕਾ ਮਜੀਠਾ ਦਾ ਵਿਕਾਸ ਕਰਵਾਉਣਾ ਉਹਨਾਂ ਦੀ ਜਿੰਮੇਵਾਰੀ ਹੈ ਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਊਗੀ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਲਾਲੀ ਢਿਗ ਨੰਗਲ, ਬਲਬੀਰ ਸਿੰਘ ਬੋਪਾਰਾਏ ਜਿਲਾ ਪ੍ਰਧਾਨ ਕਿਸਾਨ ਵਿੰਗ ਆਪ, ਜਗਦੀਸ਼ ਸਿੰਘ ਭੀਲੋਵਾਲ, ਤਰਵਿੰਦਰ ਸਿੰਘ ਸਾਧਪੁਰ (ਦੋਵੇਂ ਬਲਾਕ ਪ੍ਰਧਾਨ) ਆਦਿ ਆਗੂ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News