Total views : 5505193
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨਤਾਰਨ/ਬੱਬੂ ਬੰਡਾਲਾ, ਲਾਲੀ ਕੈਰੋ
ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਦਾ ਮੁਲਾਂਕਣ ਕਰਨ ਹਿੱਤ ਜ਼ਿਲ੍ਹਾ ਤਰਨਤਾਰਨ ਦੇ ਸਮੂਹ ਮਿਡਲ, ਹਾਈ ਤੇ ਸੈਕੰਡਰੀ ਵਿਭਾਗ ਦੇ ਸਕੂਲ ਮੁਖੀਆਂ ਦੇ ਨਾਲ ਨਾਲ ਸਮੂਹ ਬੀਐਨਓਜ਼ ਬੀਆਰਪੀ, ਸੀਆਰਪੀ ਦੀ ਮੀਟਿੰਗ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ (ਸਟੇਟ ਐਵਾਰਡੀ) ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤੇ ਸੈਕੰਡਰੀ ਸਿੱਖਿਆ ਤਰਨਤਾਰਨ ਵੱਲੋਂ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਤਰਨਤਾਰਨ ਦੇ ਮੀਟਿੰਗ ਹਾਲ ਵਿਖੇ ਰੱਖੀ ਗਈ।
ਮੀਟਿੰਗ ਦੌਰਾਨ ਉਹਨਾਂ ਵੱਲੋਂ ਜ਼ਿਲ੍ਹਾ ਤਰਨਤਾਰਨ ਦਾ ਚਾਰਜ ਸੰਭਾਲਣ ਤੋਂ ਬਾਅਦ ਰੱਖੀ ਗਈ। ਗੌਰਤਲਬ ਹੈ ਕਿ ਜ਼ਿਲ੍ਹਾ ਤਰਨਤਾਰਨ ਦੇ ਐਲੀਮੈਂਟਰੀ ਅਤੇ ਸੈਕੰਡਰੀ ਵਿਭਾਗ ਦੀਆਂ ਡੀਈਓ ਲੈਵਲ ਦੀਆਂ ਪੋਸਟਾਂ ਲੰਮੇ ਸਮੇਂ ਦੌਰਾਨ ਖਾਲੀ ਚੱਲ ਰਹੀਆਂ ਸਨ, ਜਿਸ ਕਾਰਨ ਪਿਛਲੇ ਕੁਝ ਸਮੇਂ ਤੋਂ ਸਕੂਲ ਮੁਖੀਆਂ ਨਾਲ ਮੀਟਿੰਗਾਂ ਨਹੀਂ ਹੋ ਸਕੀਆਂ ਸਨ ਅਤੇ ਵਿਭਾਗ ਵੱਲੋਂ ਦਿੱਤੇ ਵੱਖ ਵੱਖ ਏਜੰਡਿਆਂ ਨੂੰ ਲਾਗੂ ਕਰਨ ਵਿੱਚ ਕਾਫ਼ੀ ਮੁਸ਼ਕਲਾਂ ਆ ਰਹੀਆਂ ਸਨ।
ਮਿਆਰੀ ਸਿੱਖਿਆ ਦੇ ਨਾਲ 25 ਅਹਿਮ ਨੁਕਤੇ ਰਹੇ ਮੁੱਖ ਮੁੱਦੇ
ਇਸ ਮੌਕੇ ਸ੍ਰੀ ਸੁਰਿੰਦਰ ਕੁਮਾਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨਤਾਰਨ ਨੇ ਸਕੂਲ ਮੁਖੀਆਂ ਦਾ ਪਹੁੰਚਣ ‘ਤੇ ਜੀ ਆਇਆਂ ਨੂੰ ਕਿਹਾ। ਮੀਟਿੰਗ ਦੌਰਾਨ ਡੀਈਓ ਐਲੀਮੈਂਟਰੀ/ਸੈਕੰਡਰੀ ਤਰਨਤਾਰਨ ਵੱਲੋਂ ਵੱਖ ਵੱਖ ਬਲਾਕਾਂ ਦੇ ਹਰੇਕ ਸਕੂਲ ਮੁਖੀ, ਪ੍ਰਿੰਸੀਪਲ ਬੀਐਨਓਜ਼ ਨਾਲ ਸੀਈਪੀ ਪਰੈਕਟਿਸ ਵਰਕਸੀ਼ਟਾ, ਐਨ ਐਮ ਐਮ ਐਸ ਸਕਾਲਰਸ਼ਿਪ ਸਕੀਮ ਅਤੇ ਹੋਰ ਸਕਾਲਰਸ਼ਿਪ ਸਕੀਮਾਂ,ਮਿਡ ਡੇ ਮੀਲ, ਸਾਫ਼ ਸੁਥਰਾ ਸਕੂਲ ਕੈਂਪਸ, ਸਾਫ਼ ਪੀਣਯੋਗ ਪਾਣੀ, ਸਕੂਲ ਗ੍ਰਾਂਟਾਂ ਦੀ ਸੁਚੱਜੀ ਵਰਤੋਂ,ਯੂ ਡਾਈਸ, ਐਨਰੋਲਮੈਂਟ ਜਿਹੇ 25 ਅਹਿਮ ਨੁਕਤਿਆਂ ਦੇ ਨਾਲ ਨਾਲ ਸਕੂਲਾਂ ਵਿੱਚ ਚੱਲ ਹੋਰ ਪ੍ਰੋਜੈਕਟਾਂ/ਵਿਕਾਸ ਕਾਰਜਾਂ ਦੇ ਡਾਟਾ ਦੇ ਆਧਾਰ ‘ਤੇ ਵਿਸਥਾਰਿਤ ਚਰਚਾ ਕੀਤੀ।
ਉਹਨਾਂ ਨੇ ਸਕੂਲ ਮੁਖੀਆਂ ਨੂੰ ਕਿਹਾ ਕਿ ਉਕਤ ਨੁਕਤਿਆਂ ਨੂੰ ਪੂਰਾ ਕਰਨ ਨੂੰ ਲੈ ਕੇ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਦਫ਼ਤਰ ਦੇ ਧਿਆਨ ਵਿੱਚ ਲਿਆਉਣ। ਉਹਨਾਂ ਕਿਹਾ ਕਿ ਇਸ ਏਜੰਡੇ ਨੂੰ ਹਰ ਸਕੂਲ ਵਿੱਚ ਪੂਰੀ ਗੰਭੀਰਤਾ ਨਾਲ ਲਾਗੂ ਕੀਤਾ ਜਾਵੇ ਅਤੇ ਕਿਸੇ ਵੀ ਕਿਸਮ ਦੀ ਢਿੱਲ ਮੱਠ ਜਾਂ ਅਣਗਹਿਲੀ ਵਰਤਣ ਤੋਂ ਗ਼ੁਰੇਜ਼ ਕੀਤਾ ਜਾਵੇ।
ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ ਜਿਲ੍ਹਾ ਸਿੱਖਿਆ ਅਫ਼ਸਰ ਤਰਨਤਾਰਨ ਨੇ ਇਸ ਮੌਕੇ ਸਕੂਲ ਮੁਖੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਵਧੀਆ ਦਿੱਖ ਦੇ ਨਾਲ ਨਾਲ ਹਰੇਕ ਬੱਚੇ ਤੱਕ ਮਿਆਰੀ ਸਿੱਖਿਆ ਦੇਣ ਲਈ ਹਰ ਬੱਚੇ ਤੇ ਫੋਕਸ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਛੱਤਾਂ ਦੀ ਸਫ਼ਾਈ ਅਤੇ ਸਕੂਲ ਦੇ ਆਲੇ-ਦੁਆਲੇ ਘਾਹ ਤੇ ਗਾਜਰ ਬੂਟੀ ਦੀ ਰੋਕਥਾਮ ਯਕੀਨੀ ਬਣਾਈ ਜਾਵੇ। ਉਹਨਾਂ ਦੱਸਿਆ ਕਿ ਹਰ ਸਕੂਲ ਵਿੱਚ ਡਿਸਪਲੇਅ ਬੋਰਡ ਜ਼ਰੂਰ ਲਗਵਾਇਆ ਜਾਵੇ ਅਤੇ ਉਸ ਉੱਪਰ ਮੌਜੂਦਾ ਅਤੇ ਪਿਛਲੇ ਸੈਸ਼ਨ ਦੌਰਾਨ ਹੋਈਆਂ ਗਤੀਵਿਧੀਆਂ ਨੂੰ ਨਸ਼ਰ ਕੀਤਾ ਜਾਵੇ।
ਇਸ ਮੌਕੇ ਪ੍ਰਿੰਸੀਪਲ ਗੁਰਦੀਪ ਸਿੰਘ ਸਮਾਰਟ ਸਕੂਲ ਕੋਆਰਡੀਨੇਟਰ ਤਰਨਤਾਰਨ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਵਿਭਾਗ ਵੱਲੋਂ ਮਿਲ ਰਹੀਆਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਨੂੰ ਵਿਭਾਗ ਵੱਲੋਂ ਭੇਜੀਆਂ ਹਦਾਇਤਾਂ ਅਨੁਸਾਰ ਸਮਾਂ ਬੱਧ ਤਰੀਕੇ ਤਰੀਕੇ ਨਾਲ ਖਰਚਿਆ ਜਾਵੇ।
ਡੀਈਓ ਐਲੀਮੈਂਟਰੀ ਤਰਨਤਾਰਨ ਨੇ ਦੱਸਿਆ ਕਿ ਸਕੂਲਾਂ ਵਿੱਚ ਹੋ ਰਹੇ ਵਧੀਆ ਉਪਰਾਲਿਆਂ ਨੂੰ ਆਪਣੇ ਪਿੰਡ ਦੇ ਲੋਕਾਂ ਤੱਕ ਲਿਜਾਇਆ ਜਾਵੇ ਤਾਂ ਜੋ ਉਹ ਜ਼ਿਲ੍ਹਾ ਤਰਨਤਾਰਨ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਤੋਂ ਵਾਕਿਫ਼ ਹੋਣ ਅਤੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਉਹ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ।
ਸਮੂਹ ਸਕੂਲ ਮੁਖੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਅਧੀਨ ਅਧਿਆਪਕਾਂ ਨਾਲ ਨਿਰੰਤਰ ਤਾਲਮੇਲ ਰੱਖਦਿਆਂ ਮੀਟਿੰਗ ਦੌਰਾਨ ਵਿਚਾਰੇ ਗਏ ਸਾਰੇ ਮੁੱਦਿਆਂ ਤੇ ਖਰਾ ਉਤਰਨ ਲਈ ਅਤੇ ਜ਼ਿਲ੍ਹਾ ਤਰਨਤਾਰਨ ਨੂੰ ਸਿੱਖਿਆ ਦੇ ਖੇਤਰ ਵਿੱਚ ਅੱਗੇ ਲਿਜਾਣ ਲਈ ਭਰਪੂਰ ਯਤਨ ਕਰਨਗੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-