‘ਆਪ’ ਦੇ ਹੋਏ ਸੁਖਬੀਰ ਬਾਦਲ ਦੇ ਖਾਸਮ-ਖਾਸ ਹਰਦੀਪ ਸਿੰਘ ਢਿਲੋ ! ਪਾਰਟੀ ‘ਚ ਸ਼ਾਮਿਲ ਕਰਨ ਲਈ ਮੁੱਖ ਮੰਤਰੀ ਮਾਨ ਪੁੱਜੇ ਗਿੱਦੜਬਾਹਾ

4674304
Total views : 5505394

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਗਿੱਦੜਬਾਹਾ/ਬੀ.ਐਨ.ਈ ਬਿਊਰੋ 

ਹਰਦੀਪ ਸਿੰਘ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ਵਿੱਚ ਸਾਮਿਲ ਹੋ ਗਿਆ। ਦੱਸ ਦੇਈਏ ਕਿ ਬੀਤੇ ਦਿਨਾਂ ਵਿੱਚ ਹੀ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦਿੱਤਾ ਸੀ। ਆਮ ਆਦਮੀ ਪਾਰਟੀ ਸ਼ਾਮਿਲ ਹੋਣ ਤੋਂ ਬਾਅਦ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਹਾ ਹੈ ਕਿ ਸਭ ਤੋਂ ਪਹਿਲਾਂ ਮੈਂ ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਾ ਹਾਂ।

ਉਨ੍ਹਾਂ ਨੇ ਕਿਹਾ ਹੈ ਕਿ ਮੇਰੇ ਸਾਰੇ ਵਰਕਰ ਵੀ ਸ਼੍ਰੋਮਣੀ ਅਕਾਲੀ ਦਲ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਲਈ ਆਏ  ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਬਿਨ੍ਹਾਂ ਲੋਭ ਲਾਲਚ ਤੋਂ ਪੰਥ ਦੀ ਸੇਵਾ ਕੀਤੀ ਨਾ ਹੀ ਮੇਰੀ ਸਿਆਸਤ ਕਰਨ ਦੀ ਕੋਈ ਇੱਛਾ ਸੀ ।ਉਨ੍ਹਾਂ ਨੇ ਕਿਹਾ ਹੈ ਕਿ ਮੈ ਹੇਠਲੇ ਪੱਧਰ  ਤੋਂ ਉੱਠ ਕੇ ਆਇਆ ਹਾਂ।

ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਨੇ ਮੇਰੇ ਉੱਤੇ ਤੋਹਮਤਾਂ ਲਗਾਈਆਂ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਮਨਪ੍ਰੀਤ ਬਾਦਲ ਕਰਕੇ ਪਾਰਟੀ ਛੱਡੀ । ਉਨ੍ਹਾਂ ਨੇ ਕਿਹਾ ਹੈ ਕਿ ਮੇਰੇ ਸਾਰੇ ਵਰਕਰ ਵੀ ਆਮ ਆਦਮੀ ਪਾਰਟੀ ਵਿੱਚ ਸਾਮਿਲ ਹੋ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮੈਨੂੰ ਤਾਂ ਤਿੰਨ ਹੀ ਨਾਮ ਆਉਂਦੇ ਸੀ। ਉਨ੍ਹਾਂ ਨੇ ਕਿਹਾ ਹੈ ਕਿ ਮਾਨ ਸਾਬ ਮੇਰੇ ਵਰਕਰਾ ਨੂੰ ਸੰਭਾਲ ਕੇ ਰੱਖਿਓ।

ਦੱਸ ਦਈਏ ਕਿ ਅਕਾਲੀ ਦਲ ਛੱਡਣ ਸਮੇਂ ਡਿੰਪੀ ਢਿੱਲੋਂ ਨੇ ਸਪੱਸ਼ਟ ਕੀਤਾ ਸੀ ਕਿ ਉਹ ਮਨਪ੍ਰੀਤ ਬਾਦਲ ਕਾਰਨ ਪਾਰਟੀ ਛੱਡ ਰਹੇ ਹਨ। ਉਨ੍ਹਾਂ ਦਾ ਇਲਜ਼ਾਮ ਸੀ ਕਿ ਭਾਵੇਂ ਮਨਪ੍ਰੀਤ ਬਾਦਲ ਬੀਜੇਪੀ ਵਿੱਚ ਚਲੇ ਗਏ ਹਨ ਪਰ ਜਦੋਂ ਵੀ ਉਹ ਇਲਾਕੇ ਦਾ ਦੌਰਾ ਕਰਦੇ ਹਨ ਤਾਂ ਕਹਿੰਦੇ ਹਨ ਕਿ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਸਬੰਧ ਬਹੁਤ ਚੰਗੇ ਹਨ।

ਉਨ੍ਹਾਂ ਸੁਖਬੀਰ ਬਾਦਲ ਨੂੰ ਇਸ ਸਬੰਧੀ ਸਥਿਤੀ ਸਪੱਸ਼ਟ ਕਰਨ ਲਈ ਵੀ ਕਿਹਾ ਸੀ ਪਰ ਉਹ ਕੁਝ ਨਹੀਂ ਦੱਸ ਰਹੇ ਸੀ। ਨਾ ਤਾਂ ਉਹ ਉਥੋਂ ਚੋਣ ਲੜਨ ਦੀ ਗੱਲ ਕਰ ਰਹੇ ਸਨ ਤੇ ਨਾ ਹੀ ਉਨ੍ਹਾਂ ਨੂੰ ਉਮੀਦਵਾਰ ਐਲਾਨਿਆ ਗਿਆ ਸੀ। ਭਾਈ-ਭਤੀਜਾਵਾਦ ਉਨ੍ਹਾਂ ਦੀ ਦੋਸਤੀ ਉਪਰ ਭਾਰੀ ਪੈ ਗਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦਾ ਕਾਰਜਕਾਲ ਅਜੇ ਦੋ ਸਾਲ ਬਾਕੀ ਹੈ। ਅਜਿਹੀ ਸਥਿਤੀ ਵਿੱਚ ਉਹ ਆਪਣੇ ਇਲਾਕੇ ਦਾ ਵਿਕਾਸ ਕਰਵਾ ਸਕਦੇ ਹਨ। ਇਸ ਲਈ ਉਨ੍ਹਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।ਇਸ ਮੌਕੇ ਗਿੱਦੜਬਾਹਾ ਹਲਕੇ ਤੋਂ ਡਿੰਪੀ ਢਿੱਲੋਂ ਦੇ ਸਮਰਥਕ ਵੱਡੀ ਗਿਣਤੀ ਵਿਚ ਪਹੁੰਚੇ ਹੋਏ ਸਨ। ਇਸ ਮੌਕੇ ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਬਲਕਾਰ ਸਿੰਘ ਸਿੱਧੂ ਵਿਧਾਇਕ ਰਾਮਪੁਰਾਫੂਲ ਸਮੇਤ ਕਈ ਆਗੂ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News