ਅੰਮ੍ਰਿਤਸਰ ‘ਚ ਵਾਪਰੀ ਵੱਡੀ ਵਾਰਦਾਤ ! ਨਹਿੰਗ ਸਿੰਘ ਨੇ ਗੁਆਂਢ ਰਹਿੰਦੇ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ

4674822
Total views : 5506126

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ 

ਅੰਮ੍ਰਿਤਸਰ ਦਿਹਾਤੀ ਦੇ ਪੁਲਿਸ  ਥਾਣਾ ਕੰਬੋਅ ਅਧੀਨ ਆਉਂਦੇ ਅੰਮ੍ਰਿਤਸਰ ਬਟਾਲਾ ਰੋਡ ’ਤੇ ਪੈਂਦੇ ਪਿੰਡ ਮੂਧਲ ਦੀ ਐਸ. ਸੀ. ਕਲੋਨੀ ਵਿਚ ਲੰਘੀ ਦੇਰ ਰਾਤ ਇਕ ਨਿਹੰਗ ਸਿੰਘ ਵੱਲੋਂ ਆਪਣੇ ਗੁਆਂਢ ਵਿਚ ਰਹਿੰਦੇ ਨੌਜਵਾਨ ਦਾ ਕਤਲ ਕਰਕੇ ਫਰਾਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਭਾਂਵੇ ਪੁਲਿਸ ਵਲੋ ਇਸ ਕਤਲ ਪਿਛੇ ਨਿੱਜੀ ਰੰਜਿਸ ਦੱਸੀ ਜਾ ਰਹੀ ਹੈ ਪਰ ਫਿਰ ਵੀ ਪਿੰਡ ਵਾਸੀਆਂ ਵਿੱਚ ਸ਼ਹਿਮ ਪਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਬੀਤੀ ਰਾਤ ਨਿਹੰਗ ਸੁਖਦੇਵ ਸਿੰਘ ਨੇ ਪਿੰਡ ਦੇ ਵਿੱਚ ਹੀ ਮਲਕੀਤ ਸਿੰਘ ਨਾਮਕ ਨੌਜਵਾਨ ਦੇ ਘਰ ਵਰਕੇ ਉਸਨੂੰ ਬੁਰੀ ਤਰੀਕੇ ਕੁੱਟਮਾਰ ਕਰਕੇ ਅਤੇ ਤਲਵਾਰ ਦੇ ਨਾਲ ਵਾਰ ਕਰਕੇ ਉਸਦਾ ਕਤਲ ਕਰ ਦਿੱਤਾ। ਪਿੰਡ ਵਾਸੀਆਂ ਨੇ ਦੱਸਿਆ ਕਿ ਇਹਨਾਂ ਦੀ ਪੁਰਾਣੀ ਰੰਜਿਸ਼ ਚਲਦੀ ਆ ਰਹੀ ਸੀ ਜਿਸ ਦੇ ਚਲਦੇ ਬੀਤੀ ਰਾਤ ਨਿਹੰਗ ਸਿੰਘ ਸੁਖਦੇਵ ਸਿੰਘ ਨੇ ਮਲਕੀਤ ਸਿੰਘ ਦਾ ਕਤਲ ਕੀਤਾ ਹੈ। ਫਿਲਹਾਲ ਪਰਿਵਾਰ ਵੱਲੋਂ ਤੇ ਪਿੰਡ ਵਾਸੀਆਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ। 

ਦੂਜੇ ਪਾਸੇ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪਿੰਡ ਦੇ ਵਿੱਚ ਪੁਰਾਣੀ ਰੰਜਿਸ਼ ਨੂੰ ਕਰਕੇ ਨਿਹੰਗ ਸੁਖਦੇਵ ਸਿੰਘ ਵੱਲੋਂ ਪਿੰਡ ਦੇ ਹੀ ਇੱਕ ਨੌਜਵਾਨ ਮਲਕੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ ਤੇ ਮਲਕੀਤ ਸਿੰਘ ਦੀ ਉਮਰ 30 ਤੋਂ 35 ਸਾਲ ਦੱਸੀ ਜਾ ਰਹੀ ਹੈ ਫਿਲਹਾਲ ਪੁਲਿਸ ਦੀਆਂ ਟੀਮਾਂ ਮੌਕੇ ਤੇ ਪਹੁੰਚੀਆਂ ਹਨ ਅਤੇ ਜਾਂਚ ਕਰ ਰਹੀਆਂ ਹਨ ਅਤੇ ਪਰਿਵਾਰ ਦੇ ਬਿਆਨ ਕਲਮ ਬੰਦ ਕਰਨ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News