ਪੰਜਾਬ ਸਰਕਾਰ ਨੇ 10 ਸੀ.ਡੀ.ਪੀ.ਓ ਨੂੰ ਤਰੱਕੀ ਦੇ ਕੇ ਬਣਾਇਆ ਡੀ.ਪੀ.ਓਜ਼ : ਡਾ. ਬਲਜੀਤ ਕੌਰ

4674693
Total views : 5505925

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਕਾਰਜਸ਼ੀਲ ਹੈ, ਉੱਥੇ ਹੀ ਮੁਲਾਜਮਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ।  ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10 ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਤਰੱਕੀ ਦਿੱਤੀ ਗਈ ਹੈ।

ਸੀ.ਡੀ.ਪੀ.ਓਜ਼ ਵੱਲੋਂ ਲੰਬੇ ਸਮੇਂ ਤੋਂ ਤਰੱਕੀ ਦੀ ਕੀਤੀ ਜਾ ਰਹੀ ਸੀ ਮੰਗ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬਾ ਸਰਕਾਰ ਨੇ ਸੀ.ਡੀ.ਪੀ.ਓਜ਼ ਦੀਆਂ ਲੰਬੇ ਸਮੇਂ ਤੋਂ ਤਰੱਕੀਆਂ ਦੀ ਮੰਗ ਪੂਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10  ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (ਸੀ.ਡੀ.ਪੀ.ਓਜ਼) ਨੂੰ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ (ਡੀ.ਪੀ.ਓਜ਼) ਵਜੋਂ  ਤਰੱਕੀ ਦਿੱਤੀ ਗਈ ਹੈ।

ਇਸ ਮੌਕੇ ਪਦਉਨਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਉਨ੍ਹਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 10 ਜ਼ਿਲ੍ਹਾ ਪ੍ਰੋਜੈਕਟ ਅਫਸਰਾਂ ਵਿੱਚੋਂ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਤ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News