Total views : 5505331
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਐਡਵੋਕੇਟ ਉਪਿੰਦਰਜੀਤ ਸਿੰਘ
ਅੰਮ੍ਰਿਤਸਰ ਦੀ ਪੋਸਕੋ ਫਾਸਟ ਟਰੈਕ ਅਦਾਲਤ ਨੇ ਆਪਣੀ ਹੀ ਛੇ ਸਾਲਾ ਬੱਚੀ ਨਾਲ ਜਬਰ ਜਨਾਹ ਕਰ ਕੇ ਬੁਰੀ ਤਰ੍ਹਾਂ ਕਤਲ ਕਰਨ ਦੇ ਇੱਕ ਮਾਮਲੇ ਵਿੱਚ ਦੋਸ਼ੀ ਪਿਤਾ ਨੂੰ ਡੇਢ ਲੱਖ ਰੁਪਏ ਜੁਰਮਾਨਾ ਅਤੇ ਫਾਂਸੀ ਦੀ ਸਖ਼ਤ ਸਜ਼ਾ ਸੁਣਾਈ ਹੈ।ਪੋਸਕੋ ਫਾਸਟ ਟਰੈਕ ਅਦਾਲਤ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨਜ ਜੱਜ ਤ੍ਰਿਪਤਜੋਤ ਕੌਰ ਨੇ ਬਾਬਾ ਬਕਾਲਾ ਦੇ ਪਿੰਡ ਲੱਖੂਵਾਲ ਦੇ ਵਾਸੀ 36 ਸਾਲਾ ਪ੍ਰਤਾਪ ਸਿੰਘ ਨੂੰ ਆਪਣੀ ਹੀ ਛੇ ਸਾਲਾ ਪੁੱਤਰੀ ਨਾਲ ਮਿਤੀ 4-5 ਜਨਵਰੀ 2020 ਦੀ ਦਰਮਿਆਨੀ ਰਾਤ ਨੂੰ ਕੀਤੇ ਘਿਨੌਣੇ ਅਪਰਾਧ ਲਈ ਧਾਰਾ 302 ਅਤੇ ਪੌਸਕੋ ਐਕਟ ਦੀ ਧਾਰਾ 6 ਅਧੀਨ ਦਰਜ ਮੁਕੱਦਮੇ ਦੀ ਸੁਣਵਾਈ ਦੌਰਾਨ ਬਚਾਅ ਪੱਖ ਦੇ ਵਕੀਲ ਵਲੋਂ ਦਿੱਤੀਆਂ ਦਲੀਲਾਂ ਨਾਲ ਨਾ-ਸਹਿਮਤ ਹੁੰਦਿਆਂ ਧਾਰਾ 302 ਤਹਿਤ ਫਾਂਸੀ ਦੀ ਸਜ਼ਾ ਅਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਅਤੇ ਪੋਸਕੋ ਐਕਟ ਦੀ ਧਾਰਾ 6 ਤਹਿਤ ਤਾਉਮਰ ਕੈਦ ਤੇ ਪੰਜਾਹ ਹਜ਼ਾਰ ਰੁਪਏ ਜੁਰਮਾਨੇ ਦੀ ਸਖਤ ਸਜ਼ਾ ਸੁਣਾਈ।ਦੋਵੇਂ ਸਜ਼ਾਵਾਂ ਨਾਲੋ-ਨਾਲ ਚੱਲਣਗੀਆਂ।
ਦੋਸ਼ੀ ਦੀ ਪਤਨੀ ਪਰਿਵਾਰਕ ਝਗੜੇ ਕਰਕੇ ਉਸ ਤੋਂ ਆਪਣੇ ਬੱਚਿਆਂ ਸਮੇਤ ਵੱਖ ਰਹਿੰਦੀ ਸੀ ਤੇ ਦੋਸ਼ੀ ਸਮੇਂ-ਸਮੇਂ ‘ਤੇ ਆਪਣੀ ਬੱਚੀ ਨੂੰ ਆਪਣੇ ਨਾਲ ਲੈ ਜਾਂਦਾ ਸੀ ਤੇ ਘਟਨਾ ਵਾਲੇ ਦਿਨ ਚਾਰ ਜਨਵਰੀ ਸ਼ਾਮ ਨੂੰ ਉਹ ਬੱਚੀ ਨੂੰ ਲੈ ਗਿਆ ਤੇ ਛੱਡਣ ਨਹੀਂ ਆਇਆ ਤੇ ਜੰਗਲੀ ਇਲਾਕੇ ਵਿੱਚ ਨੰਨ੍ਹੀ ਬੱਚੀ ਨਾਲ ਜਬਰ ਜਨਾਹ ਕਰ ਕੇ ਉਸਦਾ ਕਤਲ ਕਰ ਦਿੱਤਾ ਤੇ ਲਾਸ਼ ਦਰਖਤ ਨਾਲ ਲਟਕਾ ਦਿੱਤੀ ਅਤੇ ਉਹ ਨਸ਼ੇ ਦੀ ਹਾਲਤ ਵਿੱਚ ਨੇੜੇ ਹੀ ਘੁੰਮਦਾ ਰਿਹਾ।
ਉਸਨੇ ਇਸ ਵਾਰਦਾਤ ਬਾਰੇ ਆਪਣੀ ਪਤਨੀ ਨੂੰ ਆਪ ਹੀ ਸੂਚਿਤ ਕਰ ਦਿੱਤਾ ਕਿ ਉਸਨੇ ਬੱਚੀ ਨੂੰ ਮਾਰ ਦਿੱਤਾ ਹੈ।ਇਸ ਸਬੰਧੀ ਥਾਣਾ ਖਲਚੀਆਂ ਵਿਖੇ ਦੋਸ਼ੀ ਦੀ ਪਤਨੀ ਰਮਨਜੀਤ ਕੌਰ ਦੀ ਸ਼ਿਕਾਇਤ ਦੇ ਆਧਾਰ ‘ਤੇ ਮਿਤੀ 5 ਜਨਵਰੀ 2020 ਨੂੰ ਮੁਕਦਮਾ ਦਰਜ ਕੀਤਾ ਗਿਆ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-