ਪੰਜ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦਿੱਤਾ ਤਨਖਾਹੀਆ ਕਰਾਰ

4728955
Total views : 5596413

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬੀ.ਐਨ.ਈ ਬਿਊਰੋ 

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਪੰਜ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਹੈ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਪੰਜ ਸਾਹਿਬਾਨ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਨਾਲ ਹੀ ਅਕਾਲੀ ਸਰਕਾਰ ਵੇਲੇ ਰਹੇ ਕੈਬਨਿਟ ਮੰਤਰੀਆਂ ਨੂੰ ਵੀ 15 ਦਿਨਾਂ ਦੇ ਅੰਦਰ ਆਪਣਾ ਸਪੱਸ਼ਟੀਕਰਨ ਦੇਣ ਦਾ ਆਦੇਸ਼ ਕੀਤਾ ਗਿਆ ਹੈ।

ਅਕਾਲੀ ਸਰਕਾਰ ਵੇਲੇ ਰਹੇ ਕੈਬਨਿਟ ਮੰਤਰੀਆਂ ਨੂੰ ਵੀ 15 ਦਿਨਾਂ ਦੇ ਅੰਦਰ ਆਪਣਾ ਸਪੱਸ਼ਟੀਕਰਨ ਦੇਣ ਦਾ ਆਦੇਸ਼

ਸਿੰਘ ਸਾਹਿਬਾਨ ਨੇ ਕਿਹਾ ਕਿ- “ਅਕਾਲੀ ਦਲ ਦੀ ਸਰਕਾਰ ਵੇਲੇ ਸੁਖਬੀਰ ਸਿੰਘ ਬਾਦਲ ਦੇ ਫੈਸਲਿਆਂ ਨਾਲ ਸਿੱਖ ਪੰਥ ਨੂੰ ਭਾਰੀ ਢਾਹ ਲੱਗੀ ਸੀ। ਜਿਸ ਕਾਰਨਸੁਖਬੀਰ ਬਾਦਲ ਨੂੰ ਨਿਮਾਣੇ ਸਿੱਖ ਵਾਂਗ 15 ਦਿਨਾਂ ਦੇ ਅੰਦਰ ਅਕਾਲ ਤਖ਼ਤ ‘ਤੇ ਪੇਸ਼ ਹੋ ਕੇ ਆਪਣੇ ਗੁਨਾਹਾਂ ਦੀ ਮਾਫ਼ੀ ਮੰਗਣੀ ਪਵੇਗੀ। ਜਥੇਦਾਰ ਸਾਹਿਬ ਦੇ ਆਦਸ਼ੇ ਦਿੱਤਾ ਕਿ ਜਦੋਂ ਤਕ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਨਹੀਂ ਹੁੰਦੇ ਉਦੋਂ ਤਕ ਉਹਨਾਂ ਨੂੰ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ।ਜਥੇਦਾਰ ਨੇ ਕਿਹਾ ਕਿ 2007 ਤੋਂ 2017 ਤੱਕ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

ਤਕਰੀਬਨ 22 ਮਿੰਟ ਚੱਲੀ ਮੀਟਿੰਗ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਨੇ ਆਪਣਾ ਫੈਸਲਾ ਸੁਣਾਇਆ ਹੈ। ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਬਲਜੀਤ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਸ਼ਾਮਲ ਹਨ।

ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾਂ ਕੇ ਪ੍ਰਵਾਨ ਕਰਦਾ ਹੈ-ਸੁਖਬੀਰ ਬਾਦਲ

 ਸ਼੍ਰੀ ਅਕਾਲ ਤਖਤ ਸਾਹਿਬ ਵਲੋਂ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪਹਿਲਾਂ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਲਿਖਿਆ ਕਿ, ਵਾਹਿਗਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ …ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾਂ ਕੇ ਪ੍ਰਵਾਨ ਕਰਦਾ ਹੈ। ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਾਂਗਾ ਜੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News