Total views : 5506768
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਗਵਰਨਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ, ਇਸ ਮੌਕੇ ਕਿਸੇ ਵੀ ਸਿਆਸੀ ਭਰੇ ਸਵਾਲ ਦਾ ਉਨ੍ਹਾਂ ਵਲੋਂ ਜਵਾਬ ਨਹੀਂ ਦਿੱਤਾ ਗਿਆ। ਅਸਲ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਅੰਮ੍ਰਿਤਸਰ ਪਹੁੰਚੇ। ਇਹ ਉਨ੍ਹਾਂ ਦੀ ਪਹਿਲੀ ਅੰਮ੍ਰਿਤਸਰ ਫੇਰੀ ਹੈ। ਰਾਜਪਾਲ ਕਟਾਰੀਆ ਨਾਲ ਉਨ੍ਹਾਂ ਦੀ ਪਤਨੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਕਟਰ ਉਨ੍ਹਾਂ ਦੀ ਗੁਰਪ੍ਰੀਤ ਕੌਰ ਵੀ ਸਨ।
ਜ਼ਿਕਰਯੋਗ ਹੈ ਕਿ ਰਾਜਪਾਲ ਕਟਾਰੀਆ ਵੱਲੋਂ ਬੁਲਾਇਆ ਗਿਆ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ। ਰਾਜਪਾਲ ਕਟਾਰੀਆ ਵੱਲੋਂ ਬੁਲਾਇਆ ਗਿਆ ਇਹ ਪਹਿਲਾ ਮਾਨਸੂਨ ਸੈਸ਼ਨ ਹੈ।ਰਾਜਪਾਲ ਕਟਾਰੀਆ 31 ਜੁਲਾਈ ਨੂੰ ਅਹੁਦਾ ਸੰਭਾਲਣ ਤੋਂ ਪਹਿਲਾਂ ਹੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨਾ ਚਾਹੁੰਦੇ ਸਨ। ਪਰ ਖਰਾਬ ਮੌਸਮ ਕਾਰਨ ਉਨ੍ਹਾਂ ਦਾ ਦੌਰਾ ਰੱਦ ਕਰ ਦਿੱਤਾ ਗਿਆ। ਹੁਣ ਜਦੋਂ ਪਹਿਲਾ ਸੈਸ਼ਨ ਸ਼ੁਰੂ ਹੋਣ ਵਾਲਾ ਹੈ ਤਾਂ ਰਾਜਪਾਲ ਪੁਰੋਹਿਤ ਨੇ ਮੁੜ ਅੰਮ੍ਰਿਤਸਰ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਦੀ ਇੱਛਾ ਪ੍ਰਗਟਾਈ ਸੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ–