Total views : 5506768
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ‘ਰਾਣਾਨੇਸ਼ਟਾ’
ਤਨਖਾਹੀਆ ਕਰਾਰ ਹੋਣ ਤੋਂ ਬਾਅਦ ਅੱਜ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਪਹੁੰਚੇ। ਉਨ੍ਹਾਂ ਨਾਲ ਕਈ ਸਾਬਕਾ ਮੰਤਰੀ ਮੌਜੂਦ ਹਨ। ਦੱਸ ਦੇਈਏ ਕਿ ਉਨ੍ਹਾਂ ਨੂੰ ਕੱਲ੍ਹ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ ਤੇ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ। ਬੀਤੇ ਦਿਨ ਪੰਜ ਸਿੰਘ ਸਾਹਿਬਾਨ ਵਲੋਂ ਤਨਖ਼ਾਹੀਏ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਆਪਣਾ ਸਪੱਸ਼ਟੀਕਰਨ ਕਮ ਮੁਆਫ਼ੀਨਾਮਾ ਲੈ ਕੇ ਅਚਾਨਕ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜੇ ਹਨ।
ਇਸ ਤੋਂ ਇਲਾਵਾ ਅੱਜ ਤਤਕਾਲੀ ਅਕਾਲੀ ਸਰਕਾਰਾਂ ਵੇਲੇ ਕੈਬਨਿਟ ਮੰਤਰੀ ਰਹੇ ਗੁਲਜ਼ਾਰ ਸਿੰਘ ਰਣੀਕੇ, ਡਾ. ਦਲਜੀਤ ਸਿੰਘ ਚੀਮਾ ਅਤੇ ਸ਼ਰਨਜੀਤ ਸਿੰਘ ਢਿੱਲੋ ਵੀ ਆਪਣੇ ਸਪੱਸ਼ਟੀਕਰਨ ਲੈ ਕੇ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜੇ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸਿੰਘ ਸਾਹਿਬਾਨ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਉਦੋਂ ਤੱਕ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ, ਜਦੋਂ ਤੱਕ ਉਹ ਨਿੱਜੀ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਤੇ ਸੰਗਤਾਂ ਕੋਲ ਆਪਣੇ ਗੁਨਾਹਾਂ ਦੀ ਮੁਆਫ਼ੀ ਨਹੀਂ ਮੰਗਦੇ ਪਰ ਸੁਖਬੀਰ ਸਿੰਘ ਬਾਦਲ ਅੱਜ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸਪੱਸ਼ਟੀਕਰਨ ਲੈ ਕੇ ਪੁੱਜ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਲਿਆ ਗਿਆ ਫ਼ੈਸਲਾ ਸੁਣਾਉਂਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਸੀ ਕਿ ਸੁਖਬੀਰ ਸਿੰਘ ਬਾਦਲ ਨੇ ਡਿਪਟੀ ਮੁੱਖ ਮੰਤਰੀ ਹੁੰਦਿਆਂ ਕੁਝ ਅਜਿਹੇ ਫ਼ੈਸਲੇ ਲਏ ਜਿਨ੍ਹਾਂ ਨਾਲ ਸਿੱਖ ਪੰਥ ਅਤੇ ਸਿੱਖ ਸੰਗਤ ਨੂੰ ਭਾਰੀ ਢਾਹ ਲੱਗੀ।ਇਸ ਦੇ ਨਾਲ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ 2007 ਤੋਂ 2017 ਤਕ ਅਕਾਲੀ ਸਰਕਾਰ ਵਿਚ ਮੌਜੂਦ ਰਹੇ ਭਾਈਵਾਲ ਅਤੇ ਸਿੱਖ ਕੈਬਨਿਟ ਮੰਤਰੀ ਇਸ ਸਬੰਧੀ ਆਪਣਾ ਸਪੱਸ਼ਟੀਕਰਨ 15 ਦਿਨਾਂ ਦੇ ਅੰਦਰ-ਅੰਦਰ ਨਿੱਜੀ ਰੂਪ ਵਿਚ ਪੇਸ਼ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਦੇਣ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-