ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦਾ ਸ਼ਹੀਦੀ ਦਿਹਾੜਾ ਪੰਥਕ ਜਜ਼ਬੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਖੇ ਮਨਾਇਆ ਗਿਆ

4675244
Total views : 5506767

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ 
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਐਲਾਨੇ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦਾ 29 ਵਾਂ ਸ਼ਹੀਦੀ ਦਹਾੜਾ ਖਾਲਸਾਈ ਜਾਹੋ ਜਹਾਲ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਖੇ ਸ੍ਰੋਮਣੀ ਕਮੇਟੀ ਅਤੇ ਪੰਥਕ ਜਥੇਬੰਦੀਆਂ ਵਲੋ ਸਾਂਝੇ ਰੂਪ ‘ਚ ਮਨਾਇਆ ਗਿਆ। ਭਾਈ ਦਿਲਾਵਰ ਸਿੰਘ ਬੱਬਰ ਨੇ ਆਪਣੇ ਸ਼ਰੀਰ ਨੂੰ ਮੱਨੁਖੀ ਬੰਬ ਬਣਾਕੇ ਮੁੱਖ ਮੰਤਰੀ ਬੇਅੰਤ ਸਿੰਘ ਨੂੰ 1995 ਵਿੱਚ ਚੰਡੀਗੜ੍ਹ ਸਕੱਤਰੇਤ ਵਿੱਚ ਮਾਰ ਦਿੱਤਾ ਸੀ। ਸ੍ਰੀ ਅੰਖਡ ਪਾਠ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਰਸ ਭਿੰਨਾ ਕੀਰਤਨ ਕੀਤਾ। ਇਸ ਮੌਕੇ ਤੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਅਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਭਗਵੰਤ ਸਿੰਘ ਨੇ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੇ ਭਰਾਤਾ ਚਮਕੌਰ ਸਿੰਘ ਅਤੇ ਭਰਜਾਈ ਸ਼ਰਨਜੀਤ ਕੌਰ ਤੇ ਬੇਅੰਤ ਸਿੰਘ ਭਰਾਤਾ ਸ਼ਹੀਦ ਜਨਰਲ ਸ਼ਬੇਗ ਸਿੰਘ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਭਾਈ ਵਧਾਵਾ ਸਿੰਘ ਬੱਬਰ ਦਾ ਸੰਦੇਸ਼ ਪ੍ਰੋਫੈਸਰ ਬਲਜਿੰਦਰ ਸਿੰਘ ਨੇ ਸੰਗਤਾਂ ਨੂੰ ਸੁਣਾਇਆ।
ਬਾਪੂ ਗੁਰਚਰਨ ਸਿੰਘ ਨੇ ਜਥੇਦਾਰ ਜਗਤਾਰ ਸਿੰਘ ਹਵਾਰਾ ਦਾ ਸੰਦੇਸ਼ ਅਤੇ ਪਰਮਜੀਤ ਸਿੰਘ ਮੰਡ ਨੇ ਬੰਦੀ ਸਿੰਘ ਭਾਈ ਜਗਤਾਰ ਸਿੰਘ ਤਾਰਾ ਅਤੇ ਭਾਈ ਪਰਮਜੀਤ ਸਿੰਘ ਭਿਉਰਾ ਦਾ ਸੰਦੇਸ਼ ਪੜ੍ਹਿਆ। ਸਮਾਗਮ ਵਿੱਚ ਅੰਖਡ ਕੀਰਤਨੀ ਜਥੇ ਤੋਂ ਇਲਾਵਾ, ਜਥੇਦਾਰ ਹਵਾਰਾ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਦਮਦਮੀ ਟਕਸਾਲ , ਭਿੰਡਰਾਵਾਲਾ ਸਿੱਖ ਯੂਥ ਫੈਡਰੇਸਨ, ਦਲ ਖਾਲਸਾ, ਆਦਿ ਨੇ ਹਿੱਸਾ ਲਿਆ।
ਉਪਰੰਤ ਗੁਰਦੁਆਰਾ ਸ਼ਹੀਦ ਗੰਜ ਦੇ ਵੱਡੇ ਹਾਲ ਵਿੱਚ ਢਾਡੀ ਸਿੰਘਾਂ ਅਤੇ ਕਵੀਸ਼ਰਾਂ ਨੇ ਸ਼ਹੀਦ ਦਿਲਾਵਰ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਅਤੇ ਵੱਡੀ ਗਿਣਤੀ ਵਿੱਚ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਸਟੇਜ ਦੀ ਸੇਵਾ ਭਾਈ ਭੁਪਿੰਦਰ ਸਿੰਘ ਭਲਵਾਨ ਨੇ ਨਿਭਾਈ। ਇਸ ਮੌਕੇ ਤੇ ਗਿਆਨੀ ਤੇਜਬੀਰ ਸਿੰਘ, ਪੰਜ ਸਿੰਘਾਂ ਚੋ ਭਾਈ ਸਤਨਾਮ ਸਿੰਘ ਖੰਡਾ, ਭਾਈ ਤਰਲੋਕ ਸਿੰਘ, ਬੰਦੀ ਸਿੰਘ ਲਖਵਿੰਦਰ ਸਿੰਘ, ਇਮਾਨ ਸਿੰਘ ਮਾਨ, ਜਰਨੈਲ ਸਿੰਘ ਸਖੀਰਾ ,ਮਾਤਾ ਸੁਰਜੀਤ ਕੌਰ, ਅਰਜਨ ਸਿੰਘ ਮੋਹਾਲੀ, ਰਣਜੀਤ ਸਿੰਘ, ਭੁਪਿੰਦਰ ਸਿੰਘ ਛੇ ਜੂਨ, ਕੁਲਦੀਪ ਸਿੰਘ ਨਾਗੋਕੇ, ਹਰਪਾਲ ਸਿੰਘ ਬਲੇਰ, ਸੁਖਰਾਜ ਸਿੰਘ ਪੁੱਤਰ ਸ਼ਹੀਦ ਕਿਸ਼ਨ ਭਗਵਾਨ ਸਿੰਘ, ਨਰੈਣ ਸਿੰਘ ਚੌੜਾ, ਭਾਈ ਮੋਹਕਮ ਸਿੰਘ, ਡਾ ਸੁਖਦੇਵ ਸਿੰਘ ਬਾਬਾ, ਰਘਬੀਰ ਸਿੰਘ ਭੁੱਚਰ, ਜਰਨੈਲ ਸਿੰਘ ਸ਼ਕੀਰਾ, ਕੋਚ ਪ੍ਰਤਾਪ ਸਿੰਘ, ਜਗਰਾਜ ਸਿੰਘ ਪੱਟੀ, ਨਰਿੰਦਰ ਸਿੰਘ ਗਿੱਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮਾਸਟਰ ਬਲਦੇਵ ਸਿੰਘ, ਫ਼ੌਜੀ ਜਸਵੰਤ ਸਿੰਘ ਬਠਿੰਡਾ, ਜਸਬੀਰ ਸਿੰਘ ਝਬਾਲ, ਸੁਰਜੀਤ ਸਿੰਘ ਗਿੱਲ, ਗੁਰਬਿੰਦਰ ਸਿੰਘ ਜੋਲੀ ਪ੍ਰਧਾਨ ਦਾਣਾ ਮੰਡੀ ਬਾਟਲਾ, ਹਰਜਿੰਦਰ ਸਿੰਘ ਆੜ੍ਹਤੀ,ਬਾਬਾ ਸੁਖਵਿੰਦਰ ਸਿੰਘ ਬਟਾਲਾ, ਅਮਨਦੀਪ ਸਿੰਘ ਸਤਕੋਹਾ, ਪਰਮਜੀਤ ਸਿੰਘ ਆੜ੍ਹਤੀ, ਪਵਨਦੀਪ ਸਿੰਘ, ਰਣਜੋਧ ਸਿੰਘ ਆਦਿ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News