Total views : 5507063
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਖਾਲਸਾ ਕਾਲਜ ਚਵਿੰਡਾ ਦੇਵੀ ਦੇ ਫੈਸ਼ਨ ਡਿਜਾਇਨਿੰਗ ਵਿਭਾਗ ਵੱਲੋਂ ਪ੍ਰੋਫ਼ੈਸਰ ਦੀਕਸ਼ਾ ਦੀ ਰਹਿਨੁਮਾਈ ਹੇਠ ਰੰਗ ਮਨੋਵਿਗਿਆਨ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਤੋਂ ਫੈਸ਼ਨ ਡਿਜਾਇਨਿੰਗ ਵਿਭਾਗ ਦੇ ਮੁੱਖੀ ਡਾ਼ ਆਕਾਸ਼ ਰਠੌਰ ਨੇ ਮੁੱਖ ਵਕਤਾ ਵਜੋਂ ਵਿਦਿਆਰਥਨਾਂ ਨੂੰ ਆਧੁਨਿਕ ਸਮੇਂ ਵਿੱਚ ਫੈਸ਼ਨ ਨੂੰ ਸਿਰਫ ਬੁਟੀਕ ਤੱਕ ਸੀਮਤ ਨਾ ਰੱਖਦੇ ਹੋਏ ਇਸ ਦੇ ਹੋਰ ਪਸਾਰਾ ਤੇ ਪਹਿਲੂਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।
ਪ੍ਰੋ ਸੁਰਿੰਦਰ ਸਿੰਘ ਨੇ ਵਿਦਿਆਰਥਣਾਂ ਨੂੰ ਕਲਾਸ ਰੂਮ ਦੀ ਪੜ੍ਹਾਈ ਦੇ ਨਾਲ ਨਾਲ ਆਪਣੇ ਵਿਸ਼ੇ ਨਾਲ ਸੰਬੰਧਿਤ ਇੰਡਸਟਰੀ ਦੀ ਫੇਰੀ ਰਾਹੀਂ ਪ੍ਰੈਕਟੀਕਲ ਸਿੱਖਿਆ ਲੈਣ ਤੇ ਜ਼ੋਰ ਦਿੱਤਾ। ਕਾਲਜ ਪ੍ਰਿੰਸੀਪਲ ਪ੍ਰੋਫੈਸਰ ਗੁਰਦੇਵ ਸਿੰਘ ਨੇ ਦੋਵਾਂ ਮਹਿਮਾਨਾਂ ਨੂੰ ਜੀ ਆਇਆ ਕਹਿੰਦਿਆਂ ਵਿਦਿਆਰਥਣਾਂ ਨੂੰ ਆਧੁਨਿਕ ਸਮੇਂ ਵਿੱਚ ਪ੍ਰਫੁੱਲਤ ਹੋ ਰਹੇ ਵੱਖ ਵੱਖ ਵਿਸ਼ਿਆਂ ਅਤੇ ਕੋਰਸਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਰੱਖਣ ਦੀ ਸਲਾਹ ਦਿੱਤੀ। ਪ੍ਰੋ ਦੀਕਸ਼ਾ ਨੇ ਆਏ ਹੋਏ ਮਹਿਮਾਨਾਂ ਦਾ ਵਿਦਿਆਰਥਣਾਂ ਨਾਲ ਮਹਤੱਵਪੂਰਨ ਜਾਣਕਾਰੀ ਸਾਂਝੀ ਕਰਨ ਲਈ ਧੰਨਵਾਦ ਕੀਤਾ। ਮੰਚ ਸੰਚਾਲਕ ਦੀ ਭੂਮਿਕਾ ਡਾਕਟਰ ਪ੍ਰਭਜੀਤ ਕੌਰ ਨੇ ਬਾਖੂਬੀ ਨਿਭਾਈ। ਇਸ ਸਮੇਂ ਸਮੂਹ ਕਾਲਜ ਸਟਾਫ ਅਤੇ ਵਿਦਿਆਰਥੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-