Total views : 5507065
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਅਤੇ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸੰਗਤਾਂ ਨੂੰ ਵਧਾਈ
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਇਸ਼ਟ ਹਨ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਪਾਵਨ ਗੁਰਬਾਣੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰੇ। ਉਨ੍ਹਾਂ ਕਿਹਾ ਕਿ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਪਣੇ ਹੱਥੀਂ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰ ਕੇ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ।
ਉਨ੍ਹਾਂ ਨੇ ਬਾਬਾ ਬੁੱਢਾ ਜੀ ਨੂੰ ਸੇਵਾ ਸੰਭਾਲ ਲਈ ਪਹਿਲੇ ਗ੍ਰੰਥੀ ਥਾਪਿਆ, ਜਿਸ ਨਾਲ ਗ੍ਰੰਥੀ ਪ੍ਰੰਪਰਾ ਦੀ ਆਰੰਭਤਾ ਹੋਈ। ਉਨ੍ਹਾਂ ਕਿਹਾ ਕਿ ਗੁਰੂ ਕਾਲ ਤੋਂ ਲੈ ਕੇ ਅੱਜ ਤੱਕ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤਾਂ ਇਕੱਤਰ ਹੁੰਦੀਆਂ ਹਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-