Total views : 5507063
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਲਈ ਸਨਮਾਨ ਤੇ ਧੰਨਵਾਦ ਵਜੋਂ “ਅਧਿਆਪਕ ਦਿਵਸ” ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਡਾਂਸ, ਗੀਤ, ਕਵਿਤਾ ਤੇ ਭੰਗੜੇ ਦੀ ਪੇਸ਼ਕਾਰੀ ਕਰਕੇ ਖੂਬ ਰੰਗ ਬੰਨਿਆਂ।ਵਿਦਿਆਰਥੀਆਂ ਵੱਲੋਂ ਅਧਿਆਪਕਾਂ ਨੂੰ ਉਹਨਾਂ ਦੀ ਸਖਸ਼ੀਅਤ ਦੇ ਅਨੁਸਾਰ ਵੱਖ ਵੱਖ ਟੈਗ ਦਿੱਤੇ ਗਏ।ਅਧਿਆਪਕਾਂ ਨੇ ਸਟੇਜ ਤੇ ਆਪਣੀ ਕਲਾ ਦੇ ਜੌਹਰ ਦਿਖਾ ਕੇ ਸਮਾਗਮ ਦੀ ਰੌਣਕ ਨੂੰ ਦੁਗਣਾ ਕਰ ਦਿੱਤਾ।
ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਅਤੇ ਸਟਾਫ਼ ਵੱਲੋਂ ਕੇਕ ਵੀ ਕੱਟਿਆ ਗਿਆ। ਸਮਾਗਮ ਦੇ ਅੰਤ ਵਿੱਚ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਸੰਬੋਧਿਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਲਈ ਆਪਣੇ ਅਧਿਆਪਕਾਂ ਦਾ ਸਤਿਕਾਰ ਅਤੇ ਅਧਿਆਪਕਾਂ ਲਈ ਆਪਣੇ ਵਿਦਿਆਰਥੀਆਂ ਪ੍ਰਤਿ ਸਮਰਪਿਤ ਹੋਣਾ ਬਹੁਤ ਜਰੂਰੀ ਹੈ। ਅਧੁਨਿਕ ਸਮੇਂ ਦੇ ਸਮਾਜ ਦੇ ਵਿਗੜੇ ਹਲਾਤਾਂ ਦੇ ਮੱਦੇਨਜ਼ਰ ਚੰਗੇ ਅਧਿਆਪਕਾਂ ਦੀ ਬਹੁਤ ਲੋੜ ਹੈ। ਉਹਨਾਂ ਇਸ ਗੱਲ ਤੇ ਖੁਸ਼ੀ ਜਾਹਿਰ ਕੀਤੀ ਕਿ ਮੇਰੇ ਕਾਲਜ ਦੇ ਅਧਿਆਪਕ ਆਪਣੇ ਫਰਜ ਅਤੇ ਡਿਊਟੀ ਪ੍ਤਿ ਸੁਚੇਤ ਹਨ। ਪ੍ਰੋ ਰਣਪ੍ਰੀਤ ਸਿੰਘ ਨੇ ਅਧਿਆਪਕਾਂ ਲਈ ਵਧੀਆ ਸਮਾਗਮ ਆਯੋਜਿਤ ਕਰਨ ਲਈ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਸਮੇਂ ਸਮੂਹ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-