Total views : 5508268
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਚਵਿੰਡਾ ਦੇਵੀ ਸਕੂਲ ਦੇ ਵਿਹੜੇ ਵਿੱਚ ‘ ਅਧਿਆਪਕ ਦਿਵਸ’ ਮਨਾਇਆ ਗਿਆ। ਇਸ ਦਿਨ ਸਕੂਲ ਵਿੱਚ ਅਧਿਆਪਕ ਨਾਲ ਸੰਬੰਧਿਤ ਵਿਸ਼ੇਸ਼ ਅਸੈਂਬਲੀ ਦਾ ਪ੍ਰਬੰਧ ਕੀਤਾ ਗਿਆ। ਬੱਚਿਆਂ ਦੁਆਰਾ ਅਧਿਆਪਕ ਨਾਲ ਸੰਬੰਧਿਤ ਭਾਸ਼ਨ, ਕਵਿਤਾ ਅਤੇ ਗਰੁੱਪ ਡਾਂਸ ਪੇਸ਼ ਕੀਤਾ ਗਿਆ।
ਜਿਸ ਵਿੱਚ ਬੱਚਿਆਂ ਨੂੰ ਅਧਿਆਪਕ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ, ਐੱਮ.ਡੀ ਕੋਮਲ ਕਪੂਰ ਅਤੇ ਪ੍ਰਿੰਸੀਪਲ ਪ੍ਰਵੀਨ ਸ਼ਰਮਾ ਨੇ ਵਿਸ਼ੇਸ਼ ਅਸੈਂਬਲੀ ਦੇ ਵਿੱਚ ਬੱਚਿਆ ਨੂੰ ਅਧਿਆਪਿਕਾ ਦੀ ਮਹੱਤਤਾ ਅਤੇ ਉਨਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਅਧਿਆਪਕਾਂ ਅਤੇ ਮਾਤਾ- ਪਿਤਾ ਦੇ ਨਾਲ ਚੰਗੀ ਬੋਲੀ ਬੋਲਣ ਦੀ ਪ੍ਰੇਰਨਾ ਵੀ ਦਿੱਤੀ। ਸਕੂਲ ਮੈਨੇਜਮੈਂਟ ਦੇ ਦੁਆਰਾ ਅਧਿਆਪਕਾਂ ਦੇ ਮਨੋਰੰਜਨ ਲਈ ਖਾਸ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸਕੂਲ ਦੇ ਕੋਆਰਡੀਨੇਟਰ, ਅਕਾਦਮਿਕ ਫੈਸਿਲੀਟਰ ਨਿਤਿਕਾ ਸੇਠੀ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-