





Total views : 5841337







Total views : 5841337ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ਗੰਡੀ ਵਿੰਡ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਨੂੰ ਉਸਦੇ ਡਰਾਈਵਰ ਸਮੇਤ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਖਦੇਵ ਸਿੰਘ ਸੋਹੀ ਵਾਸੀ ਪਿੰਡ ਮਨਸੂਰ, ਤਹਿਸੀਲ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ, ਜੋ ਕਿ ਹੁਣ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਮਦਾਸ ਵਿਖੇ ਰਹਿ ਰਿਹਾ ਹੈ, ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਅਜਾਇਬ ਸਿੰਘ ਵਾਸੀ ਢੰਡੋਵਾਲ ਸ਼ਾਹਕੋਟ, ਜ਼ਿਲ੍ਹਾ ਜਲੰਧਰ ਨੇ ਉਸ ਵਿਰੁੱਧ ਜ਼ਮੀਨੀ ਵਿਵਾਦ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੀ ਪੜਤਾਲ ਉਕਤ ਤਹਿਸੀਲਦਾਰ ਨੇ ਕਰਨੀ ਸੀ।
ਇਸ ਦੌਰਾਨ ਸੁਖਦੇਵ ਸਿੰਘ ਸੋਹੀ ਨੇ ਪਿੰਡ ਰੱਤਾ ਨਿਵਾਸੀ ਦਿਲਬਾਗ ਸਿੰਘ ਨੰਬਰਦਾਰ ਨੂੰ ਨਾਲ ਲੈ ਕੇ ਉਕਤ ਤਹਿਸੀਲਦਾਰ ਤੱਕ ਪਹੁੰਚ ਕੀਤੀ ਤਾਂ ਉਕਤ ਤਹਿਸੀਲਦਾਰ ਨੇ ਆਪਣੀ ਰਿਪੋਰਟ ਵਿਚ ਸੁਖਦੇਵ ਸਿੰਘ ਸੋਹੀ ਦਾ ਪੱਖ ਪੂਰਨ ਬਦਲੇ ਦਿਲਬਾਗ ਸਿੰਘ ਰਾਹੀਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਦੋਹਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਵਿੱਚ ਹੋਰ ਪੁੱਛਗਿੱਛ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
