Total views : 5510654
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਬਟਾਲਾ /ਉਪਿੰਦਰਜੀਤ ਸਿੰਘ
ਬਟਾਲਾ ਪੁਲਿਸ ਵਲੋਂ ਵਿਆਹ ਪੁਰਬ ਸੁਰੱਖਿਅਤ ਅਤੇ ਸ਼ਰਧਾ ਭਾਵਨਾ ਨਾਲ ਮਨਾਉਣ ਦੇ ਮੰਤਵ ਨਾਲ ਸ੍ਰੀਮਤੀ ਜਸਵੰਤ ਕੌਰ ਐਸਪੀ (ਐਚ) ਬਟਾਲਾ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਸਮ੍ਤ ਨਗਰ ਕੀਰਤਨ ਰੂਟ ‘ਤੇ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ ਡੀਐਸਪੀ ਐੱਚ ਤੇਜਿੰਦਰ ਪਾਲ ਸਿੰਘ, ਡੀਐਸਪੀ ਸਿਟੀ ਸੰਜੀਵ ਕੁਮਾਰ, ਡੀਐਸਪੀ ਰਜੇਸ਼ ਕੱਕੜ ਸਮੇਤ ਐਸਐਚਓਜ ਮੋਜੂਦ ਸਨ।
ਸ਼ਹਿਰ ਨੂੰ 8 ਸੈਕਟਰਾਂ ਵਿੱਚ ਵੰਡਿਆਂ-ਉੱਚ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਰੀਬ 1300 ਪੁਲਿਸ ਕਰਮਚਾਰੀ ਤਾਇਨਾਤ
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀਮਤੀ ਜਸਵੰਤ ਕੌਰ ਐਸਪੀ (ਐਚ) ਨੇ ਦੱਸਿਆ ਕਿ ਵਿਆਹ ਪੁਰਬ ਸਮਾਗਮ ਵਿੱਚ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਣ ਲਈ ਆਉਂਦੇ ਹਨ, ਇਸ ਲਈ ਸਮੂਹ ਦੁਕਾਨਦਾਰ ਸੰਗਤਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਸ੍ਰੀ ਡੇਹਰਾ ਸਾਹਿਬ, ਗੁਰਦੁਆਰਾ ਸ੍ਰੀ ਸਤਿਕਾਰਤਾਰੀਆਂ ਸਾਹਿਬ ਦੇ ਰਸਤੇ ਅਤੇ ਬਜਾਰਾਂ ਆਦਿ ਵਿੱਚ ਕੀਤੇ ਨਾਜਾਇਜ਼ ਕਬਜ਼ੇ ਹਟਾਏ ਲੈਣ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਨ੍ਹਾਂ ਅੱਗੇ ਕਿਹਾ ਬਟਾਲਾ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਤੇ ਹੁੱਲੜਬਾਜੀ ਕਰਨ ਵਾਲਿਆਂ ਵਿਰੁੱਧ ਵਿਸ਼ੇਸ਼ ਰਣਨੀਤੀ ਉਲੀਕੀ ਗਈ ਹੈ। ਸ਼ਹਿਰ ਨੂੰ ਅੱਠ ਸੈਕਟਰਾਂ ਵਿੱਚ ਵੰਡਿਆਂ ਗਿਆ। ਡੀਐਸਪੀਜ ਦੀ ਅਗਵਾਈ ਹੇਠ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਅਤੇ ਕਰੀਬ 1300 ਪੁਲਿਸ ਕਰਮਚਾਰੀ ਸ਼ਹਿਰ ਦੇ ਚੱਪੇ ਚੱਪੇ ‘ਤੇ ਸਖਤ ਨਜਰ ਰੱਖਣਗੇ।ਉਨ੍ਹਾਂ ਟਰੈਕਟਰ ਚਾਲਕ, ਜੋ ਸੰਗਤਾਂ ਲੈ ਕੇ ਆਉਂਦੇ ਹਨ ਅਤੇ ਨੋਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼ਰਧਾ ਭਾਵਨਾ ਨਾਲ ਗੁਰੂ ਘਰ ਆਉਣ ਤੇ ਪਰਸ਼ਾਸਨ ਨਾਲ ਸਹਿਯੋਗ ਕਰਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-