ਰਿਸ਼ਵਤਖੋਰ ਤਹਿਸੀਲਦਾਰ ਨੂੰ ਅਦਾਲਤ ਨੇ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

4677687
Total views : 5510791

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸੁਖਮਿੰਦਰ ਸਿੰਘ ‘ਗੰਡੀ ਵਿੰਡ’

ਗੁਰਦਾਸਪੁਰ ਦੀ ਅਦਾਲਤ ਨੇ ਬੀਤੇ ਦਿਨ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤੇ ਗਏ ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਅਤੇ ਉਸ ਦੇ ਡਰਾਈਵਰ ਨੂੰ ਹੋਰ ਪੁੱਛ-ਗਿੱਛ ਲਈ ਪੰਜਾਬ ਵਿਜੀਲੈਂਸ ਬਿਊਰੋ ਦੀ ਹਿਰਾਸਤ ਵਿੱਚ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਉਕਤ ਤਹਿਸੀਲਦਾਰ ਨੂੰ ਪਿੰਡ ਮਨਸੂਰ, ਤਹਿਸੀਲ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਸੁਖਦੇਵ ਸਿੰਘ ਸੋਹੀ, ਜੋ ਹੁਣ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਮਦਾਸ ਵਿੱਚ ਰਹਿ ਰਿਹਾ ਹੈ, ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ।
ਵਿਜੀਲੈਂਸ  ਨੇ ਤਹਿਸੀਲਦਾਰ ਨੂੰ 50,000 ਰੁਪਏ ਰਿਸ਼ਵਤ ਲੈਦਿਆ ਡਰਾਈਵਰ ਸਮੇਤ ਰੰਗੇ ਹੱਥੀ ਕੀਤਾ ਸੀ ਕਾਬੂ

ਬੁਲਾਰੇ ਨੇ ਦੱਸਿਆ ਕਿ ਸੁਖਦੇਵ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਜਲੰਧਰ ਜ਼ਿਲ੍ਹੇ ਦੇ ਢੰਡੋਵਾਲ ਸ਼ਾਹਕੋਟ ਦੇ ਰਹਿਣ ਵਾਲੇ ਅਜਾਇਬ ਸਿੰਘ ਨੇ ਜ਼ਮੀਨੀ ਝਗੜੇ ਦੇ ਚਲਦਿਆਂ ਉਸ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਇਸ ਕੇਸ ਦੀ ਪੜਤਾਲ ਤਹਿਸੀਲਦਾਰ ਲਖਵਿੰਦਰ ਸਿੰਘ ਨੂੰ ਸੌਂਪੀ ਗਈ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਤਹਿਸੀਲਦਾਰ ਨੇ ਉਸ ਦੇ ਹੱਕ ਵਿੱਚ ਰਿਪੋਰਟ ਤਿਆਰ ਕਰਨ ਬਦਲੇ ਪਿੰਡ ਰੱਤਾ ਦੇ ਨੰਬਰਦਾਰ ਦਿਲਬਾਗ ਸਿੰਘ ਰਾਹੀਂ ਉਸ ਕੋਲੋਂ 50,000 ਰੁਪਏ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਉਕਤ ਤਹਿਸੀਲਦਾਰ ਨੂੰ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਸੀ। ਬੁਲਾਰੇ ਨੇ ਦੱਸਿਆ ਕਿ ਉਕਤ ਰਿਸ਼ਵਤ ਲੈਣ ਤੋਂ ਬਾਅਦ ਤਹਿਸੀਲਦਾਰ ਨੇ ਰਿਸ਼ਵਤ ਦੀ ਰਕਮ ਆਪਣੇ ਡਰਾਈਵਰ ਨੂੰ ਦੇ ਦਿੱਤੀ ਸੀ, ਜਿਸ ਕਰਕੇ ਵਿਜੀਲੈਂਸ ਨੇ ਉਸਨੂੰ ਵੀ ਇਸ ਕੇਸ ਵਿੱਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News