ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ ! ਸਾਢੇ 5 ਕਿਲੋ ਹੈਰੋਇਨ ਦੇ ਨਾਲ 4 ਨਸ਼ਾ ਤਸਕਰ ਗ੍ਰਿਫਤਾਰ

4677738
Total views : 5510998

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅਟਾਰੀ/ਰਣਜੀਤ ਸਿੰਘ ਰਾਣਾਨੇਸ਼ਟਾ

 ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਅਜਨਾਲਾ ਖੇਤਰ ‘ਚ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ ਸਾਢੇ ਪੰਜ ਕਿੱਲੋ ਹੈਰੋਇਨ ਸਮੇਤ ਚਾਰ ਮੁਲਜ਼ਮਾਂ ਨੂੰ ਸ਼ਨਿਚਰਵਾਰ ਦੁਪਹਿਰ ਗ੍ਰਿਫਤਾਰ ਕੀਤਾ ਗਿਆ ਹੈ। ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮ ਪਿਛਲੇ ਕਈ ਸਾਲਾਂ ਤੋਂ ਹੈਰੋਇਨ ਦੀ ਤਸਕਰੀ ਦਾ ਧੰਦਾ ਕਰ ਰਹੇ ਹਨ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਐਸਐਸਪੀ ਦਿਹਾਤੀ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ ਕੁਲਦੀਪ ਸਿੰਘ ਖਿਲਾਫ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿਚ ਸਾਲ 2023 ਵਿਚ ਹੈਰੋਇਨ ਦੀ ਤਸਕਰੀ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਦੀ ਪਛਾਣ ਕੁਲਦੀਪ ਸਿੰਘ, ਕਿਰਪਾਲ ਸਿੰਘ ਵਾਸੀ ਪਿੰਡ ਤੇੜਾ ਰਾਜਪੂਤਾ, ਜਤਿੰਦਰ ਸਿੰਘ ਵਾਸੀ ਪਿੰਡ ਮੁਹਾਰ ਅਤੇ ਗੁਰਪ੍ਰੀਤ ਸਿੰਘ ਵਾਸੀ ਪਿੰਡ ਮੰਡਿਆਲਾ ਵਜੋਂ ਦੱਸੀ ਹੈ।

ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਪਾਕਿਸਤਾਨੀ ਸਮੱਗਲਰਾਂ ਨਾਲ ਮਿਲ ਕੇ ਹੈਰੋਇਨ ਦੀ ਤਸਕਰੀ ਦਾ ਧੰਦਾ ਕਰ ਰਹੇ ਹਨ। ਇੰਨਾ ਹੀ ਨਹੀਂ ਉਹ ਪਹਿਲਾਂ ਵੀ ਡਰੋਨ ਰਾਹੀਂ ਹੈਰੋਇਨ ਦੀ ਖੇਪ ਮੰਗਵਾ ਕੇ ਸਪਲਾਈ ਕਰ ਚੁੱਕਾ ਹੈ। ਇਸ ਦੇ ਆਧਾਰ ‘ਤੇ ਬੀਐੱਸਐੱਫ ਅਤੇ ਪੁਲਿਸ ਟੀਮ ਨੇ ਨਾਕਾਬੰਦੀ ਕਰ ਕੇ ਚਾਰਾਂ ਨੂੰ ਰਸਤੇ ‘ਚ ਫੜ ਲਿਆ। ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ’ਚੋਂ 5 ਕਿਲੋ 544 ਗ੍ਰਾਮ ਹੈਰੋਇਨ ਬਰਾਮਦ ਹੋਈ।ਇਸ ਸਮੇ ਹਰਿੰਦਰ ਸਿੰਘ ਐਸ.ਪੀ (ਡੀ). ਸ: ਗੁਰਵਿੰਦਰ ਸਿੰਘ ਔਲਖ ਡੀ.ਐਸ.ਪੀ ਸਬ ਡਵੀਜਨ ਅਜਨਾਲਾ ਤੇ ਹੋਰ ਅਧਿਕਾਰੀ ਵੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News