Total views : 5510995
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸ੍ਰੀ ਮੁਕਤਸਰ ਸਾਹਿਬ/ਬੀ.ਐਨ.ਈ ਬਿਊਰੋ
ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਿੰਡ ਮਰਾੜ ਕਲਾ ਵਿਖੇ ਹੋਏ ਅਨ੍ਹੇ ਕਤਲ ਤੇ ਲੁੱਟ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਪੁਲਿਸ ਮੁਤਾਬਕ ਮ੍ਰਿਤਕ ਲਖਵੀਰ ਸਿੰਘ ਦਾ ਕਤਲ ਹੋਰ ਕੋਈ ਨਹੀਂ ਸਗੋਂ ਉਸ ਦਾ ਹੀ ਪੁੱਤਰ ਪਿਆਰਜੀਤ ਸਿੰਘ ਹੈ। ਵਾਰਦਾਤ ਤੋਂ ਬਾਅਦ ਪਿਆਰਜੀਤ ਸਿੰਘ ਨੇ ਖੁਦ ਹੀ ਲੁੱਟ ਦੀ ਝੂਠੀ ਵਾਰਦਾਤ ਰਚੀ ਸੀ। ਜਿਸ ਨੂੰ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਤੁਸ਼ਾਰ ਗਪਤਾ ਨੇ ਪ੍ਰੈਸ ਕਾਨਫਰੇਸ ਦੋਰਾਨ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਆਰਜੀਤ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਬਾਜਾ ਮਰਾੜ ਨੇ ਪੁਲਿਸ ਨੂੰ ਬਿਆਨ ਦਿੱਤਾ ਕਿ ਉਹ ਆਪਣੇ ਪਿਤਾ ਲਖਵੀਰ ਸਿੰਘ ਨੂੰ ਦਵਾਈ ਦਵਾਉਣ ਲਈ ਕਾਰ ਵਿੱਚ ਜਾ ਰਹੇ ਸਨ। ਜਦੋ ਉਹ ਪਿੰਡ ਮਰਾੜ ਕਲਾ ਫਾਟਕ ਨੇੜੇ ਪੁੱਜੇ ਤਾਂ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦੀ ਕਾਰ ਦੇ ਸੀਸੇ ਤੋੜ ਦਿੱਤੇ ਤੇ ਉਸ ਦੇ ਕੰਨ ‘ਤੇ ਪਿਸਤੋਲ ਤਾਨ ਕੇ ਮੋਬਾਈਲ ਅਤੇ ਪਰਸ ਖੋਹਣ ਲੱਗੇ।
ਜਾਂਚ ਦੌਰਾਨ ਖੁਲਾਸਾ ਹੋਇਆ ਕਿ ਮ੍ਰਿਤਕ ਲਖਵੀਰ ਸਿੰਘ ਦੇ ਪੁੱਤਰ ਪਿਆਰਜੀਤ ਸਿੰਘ ਨੇ ਹੀ ਆਪਣੇ ਪਿਤਾ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਅਤੇ ਆਪਣੀ ਕਹੀ ਦੇ ਦਸਤੇ ਨਾਲ ਆਪਣੀ ਗੱਡੀ ਦੀ ਭੰਨ ਤੋੜ ਕਰਕੇ ਲੁੱਟ ਦਾ ਝੂਠਾ ਡਰਾਮਾ ਰਚਿਆ ਸੀ। ਇਸ ਤੋਂ ਬਾਅਦ ਵਿੱਚ ਉਸ ਨੇ ਮੁਕੰਦਮਾ ਦਰਜ ਕਰਵਾ ਦਿੱਤਾ ਸੀ। ਫਿਲਹਾਲ ਪੁਲਿਸ ਨੇ ਪਿਆਰਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਪਿਆਰਜੀਤ ਸਿੰਘ ਨੇ ਆਪਣੀ ਮੁਢਲੀ ਪੁਛਗਿੱਛ ਦੌਰਾਨ ਮੰਨਿਆ ਕੇ ਉਹ ਆਨਲਾਇਨ ਗੇਮ ਦੌਰਾਨ ਕਰੀਬ 25 ਲੱਖ ਰੁਪਏ ਹਾਰ ਗਿਆ ਸੀ ਤੇ ਉਸ ਦਾ ਪਿਤਾ ਮ੍ਰਿਤਕ ਲਖਵੀਰ ਸਿੰਘ, ਪਿਆਰਜੀਤ ਸਿੰਘ ਤੋਂ ਪੈਸਿਆਂ ਦਾ ਹਿਸਾਬ ਮੰਗਦਾ ਸੀ, ਜਿਸ ਕਾਰਨ ਉਸ ਨੇ ਆਪਣੇ ਪਿਤਾ ਲਖਵੀਰ ਸਿੰਘ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਵੱਲੋਂ ਮੁਕੱਦਮੇ ਦੀ ਤਫਤੀਸ਼ ਜਾਰੀ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-