ਮੁੱਖ ਖੇਤਬਾੜੀ ਅਫਸਰ ਅੰਮ੍ਰਿਤਸਰ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾੳੇੁਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਵਾਸਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

4677738
Total views : 5510998

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ

ਮੁੱਖ ਖੇਤੀਬਾੜੀ ਅਫਸਰ ਅੰਮਿਤਸਰ ਡਾ. ਤਜਿੰਦਰ ਸਿੰਘ ਵਲੋਂ ਸਟੱਬਲ ਬਰਨਿੰਗ ਨੂੰ ਕੰਟਰੋਲ ਕਰਨ ਲਈ ਸਮੂਹ ਬਲਾਕ ਖੇਤੀਬਾੜੀ ਅਧਿਕਾਰੀਆਂ ਅਤੇ ਜਿਲ੍ਹੇ ਦੇ ਹਾਟ ਸਪਾਟ ਪਿੰਡਾਂ ਨਾਲ ਸਬੰਧਤ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਜਿਥੇ ਉਨਾਂ ਨੇ ਅਧਿਕਾਰੀਆ ਨੂੰ ਮਾਨਯੋਗ ਨੈਸ਼ਨਲ ਗਰੀਨ ਟ੍ਰਿਿਬਊਨਲ, ਨਵੀਂ ਦਿੱਲੀ ਦੇ ਹੁਕਮਾਂ ਤੋਂ ਜਾਣੂ ਕਰਵਾਇਆ ਕਿ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਾ ਕੇ ਸਾੜਨ ਦੀ ਪੂਰਨ ਮਨਾਹੀ ਹੈ। ਇਸ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਵੱਲੋਂ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤਾਂ, ਬਾਗਬਾਨੀ, ਭੂਮੀ ਰੱਖਿਆ, ਬਿਜਲੀ, ਸਹਿਕਾਰੀ ਸਭਾਵਾਂ, ਨਹਿਰੀ ਆਦਿ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ ਬਤੌਰ ਕਲੱਸਟਰ ਅਫਸਰ ਅਤੇ ਪਿੰਡ ਪੱਧਰੀ ਨੋਡਲ ਅਫਸਰ ਵਜੋਂ ਲਗਾਈਆਂ ਗਈਆ ਹਨ ਜੋ ਕਿਸਾਨਾਂ ਨੂੰ ਅੱਗ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰਨਗੇ ਅਤੇ ਅੱਗ ਲੱਗਣ ਦੀਆਂ ਘਟਾਨਾਵਾ ਨੂੰ ਰੋਕਣ ਲਈ ਕੰਮ ਕਰਨਗੇ।

ਉਹਨਾਂ ਦੱਸਿਆ ਕਿ ਪਰਾਲੀ ਸਾੜਨ ਨਾਲ ਵੱਡੀ ਮਾਤਰਾ ਵਿੱਚ ਜ਼ਰੂਰੀ ਖ਼ੁਰਾਕੀ ਤੱਤ ਨਸ਼ਟ ਹੋ ਜਾਂਦੇ ਹਨ ਅਤੇੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ। ਜਮੀਨ ਵਿਚਲੇ ਮਿੱਤਰ ਕੀੜੇ ਅਤੇ ਹੋਰ ਲਾਭਦਾਇਕ ਸੂਖਮ ਜੀਵ ਸੜ ਜਾਂਦੇ ਹਨ। ਜੇਕਰ ਫਸਲੀ ਰਹਿੰਦ-ਖੂਹੰਦ ਨੂੰ ਖੇਤ ਵਿੱਚ ਹੀ ਦਬਾ ਦਿੱਤਾ ਜਾਵੇ ਤਾਂ ਇਸ ਨਾਲ ਧਰਤੀ ਵਿੱਚ ਪਾਣੀ ਜਜਬ ਕਰਨ ਦੀ ਸਮਰੱਥਾ ਵਿੱਚ ਵਾਧਾ ਹੁੰਦਾ ਹੈ ਅਤੇ ਫਸਲਾਂ ਦਾ ਝਾੜ ਵੀ ਵਧਦਾ ਹੈ। ਸਮੂਹ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਜਾਂ ਪਰਾਲੀ ਦੀਆਂ ਗੱਠਾਂ ਬਣਾ ਕੇ ਸੰਭਾਲ ਕੀਤੀ ਜਾਵੇ ਅਤੇ ਹਾੜੀ ਦੀਆਂ ਫਸਲਾਂ ਦੀ ਬਿਜਾਈ ਕੀਤੀ ਜਾਵੇ। ਇਸ ਮੌਕੇ ਖੇਤੀਬਾੜੀ ਅਫਸਰ ਰਮਨ ਕੁਮਾਰ, ਦਿਲਬਾਗ ਸਿੰਘ, ਹਰਭਿੰਦਰ ਸਿੰਘ, ਹਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਸੁਖਚੈਨ ਸਿੰਘ, ਬਲਵਿੰਦਰ ਸਿੰਘ ਛੀਨਾਂ, ਗੁਰਮੀਤ ਸਿੰਘ, ਬਲਜਿੰਦਰ ਸਿੰਘ ਅਤੇ ਹੋਰ ਅਧਿਕਾਰੀ/ਕਰਮਚਾਰੀ ਹਾਜਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News