ਤਹਿਸੀਲਦਾਰ ਮਜੀਠਾ ਜਸਬੀਰ ਸਿੰਘ ਮਾਤਾ ਚਵਿੰਡਾ ਦੇਵੀ ਮੰਦਰ ਹੋਏ ਨਤਮਸਤਕ

4677669
Total views : 5510765

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ/ਵਿੱਕੀ ਭੰਡਾਰੀ

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੈਂਦੇ ਇਤਿਹਾਸਕ ਕਸਬਾ ਚਵਿੰਡਾ ਦੇਵੀ ਦੇ ਇਤਿਹਾਸਕ ਮਾਤਾ ਮੰਦਰ ਚਵਿੰਡਾ ਦੇਵੀ ਵਿੱਚ ਪਿਛਲੇ ਕਾਫ਼ੀ ਸਮੇਂ ਤੋਂ ਕੁਝ ਕਾਰਨਾਂ ਕਰਕੇ ਪ੍ਰਸ਼ਾਸਨ ਦੀ ਦੇਖਰੇਖ ਹੇਠ ਰਸੀਵਰ ਲੱਗਾ ਹੋਇਆ ਹੈ ਜਿਸ ਨੂੰ ਹੁਣ ਨਵਨਿਯੁਕਤ ਰਸੀਵਰ ਕਮ ਤਹਿਸੀਲਦਾਰ ਜਸਬੀਰ ਸਿੰਘ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਵੇਖ ਰਹੇ ਹਨ।

ਨਵਰਾਤਰਿਆਂ ਦੇ ਮੇਲੇ ਸਬੰਧੀ ਕੀਤੀਆ ਵਿਚਾਰਾਂ

ਤਹਿਸੀਲਦਾਰ ਮਜੀਠਾ ਜਸਬੀਰ ਸਿੰਘ ਆਪਣਾ ਅਹੁਦਾ ਸੰਭਾਲਣ ਤੋਂ ਪਹਿਲੀ ਵਾਰ ਮਾਤਾ ਚਵਿੰਡਾ ਦੇਵੀ ਜੀ ਦੇ ਮੰਦਰ ਨਤਮਸਤਕ ਹੋਏ ਜਿਥੇ ਉਨ੍ਹਾਂ ਨੂੰ ਮੰਦਰ ਦੇ ਪੁਜਾਰੀ ਪੰਡਿਤ ਰਾਜੂ ਅਤੇ ਮੰਦਰ ਦੇ ਸੁਪਰਵਾਈਜ਼ਰ ਲਵਜੀਤ ਸਿੰਘ ਨੇ ਮਾਤਾ ਜੀ ਦਾ ਯਾਦਗੀਰੀ ਚਿੰਨ੍ਹ ਅਤੇ ਮਾਤਾ ਜੀ ਦੀ ਚੁੰਨਰੀ ਦੇ ਕਿ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਹਿਸੀਲਦਾਰ ਮਜੀਠਾ ਜਸਬੀਰ ਸਿੰਘ ਨੇ ਕਿਹਾ ਕਿ ਮੈਂ ਬਹੁਤ ਹੀ ਕਿਸਮਤ ਵਾਲਾ ਹਾਂ ਜਿਥੇ ਮੈਨੂੰ ਮਾਤਾ ਚਵਿੰਡਾ ਦੇਵੀ ਦੇ ਮੰਦਰ ਦੀ ਸੇਵਾ ਕਰਨ ਦਾ ਮੌਕਾ ਮਿਲਿਆ। ਤਹਿਸੀਲਦਾਰ ਨੇ ਨਵਰਾਤਰਿਆਂ ਦੇ ਮੇਲੇ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਮੇਲੇ ਦੇ ਸ਼ੁਭ ਦਿਹਾੜੇ ਤੇ ਕਿਸੇ ਵੀ ਤਰ੍ਹਾਂ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਹਰ ਢੁਕਵਾਂ ਪ੍ਰਬੰਧ ਕੀਤਾ ਜਾਵੇਗਾ। ਇਸ ਮੌਕੇ ਸੁਪਰਵਾਈਜ਼ਰ ਲਵਜੀਤ ਸਿੰਘ, ਬੱਬੂ ਭੰਡਾਰੀ, ਪੰਡਿਤ ਰਾਜੂ, ਪੰਡਿਤ ਗੋਲੂ, ਪੰਡਿਤ ਪਵਨ, ਅਮਨ ਕੁਮਾਰ ਆਦਿ ਹਾਜ਼ਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News