ਡਿਪਟੀ ਕਮਿਸ਼ਨਰ ਤਰਨਤਾਰਨ ਵਲੋਂ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜ਼ਿਲੇ ਦੇ ਅਫਸਰਾਂ ਨਾਲ ਕੀਤੀ ਗਈ ਮੀਟਿੰਗ

4677671
Total views : 5510770

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/  ਬੱਬੂ ਬੰਡਾਲਾ 
ਜ਼ਿਲਾ ਤਰਨਤਾਰਨ ਵਿੱਚ ਝੋਨੇ ਅਤੇ ਬਾਸਮਤੀ ਦੀ ਕਟਾਈ ਆਉਣ ਵਾਲੇ ਕੁੱਝ ਹੀ ਸਮੇਂ ਵਿੱਚ ਸ਼ੁਰੂ ਹੋਣ ਜਾ ਰਹੀ ਹੈ ।ਇਸਲਈ ਜ਼ਿਲੇ ਵਿੱਚ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਮਾਣਯੋਗ ਡਿਪਟੀ ਕਮਿਸ਼ਨਰ ,ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਆਈ.ਏ.ਐਸ ਵਲੋਂ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ । ਇਸ ਮੀਟਿੰਗ ਵਿੱਚ ਸਮੂਹ ਉਪ ਮੰਡਲ ਮੈਜਿਸਟ੍ਰੇਟ ,ਹਰਪਾਲ ਸਿੰਘ ਪੰਨੂ  ਮੁੱਖ ਖੇਤੀਬਾੜੀ ਅਫਸਰ,ਬਲਾਕ ਖੇਤੀਬਾੜੀ ਅਫਸਰ ਪੱਟੀ ਅਤੇ ਭਿੱਖੀਵਿੰਡ, ਐਸ .ਡੀ.ਓ ,ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਹਾਜ਼ਰ ਸਨ ।

ਡਿਪਟੀ ਕਮਿਸ਼ਨਰ ,ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਅਫਸਰ ਸਹਿਬਾਨ ਨੁੂੰ ਕਿਹਾ ਕਿ ਸਾਰਿਆਂ ਦੀ ਮਿਹਨਤ ਸਦਕਾ ਅਸੀ ਪਿਛਲੇ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘਟਾਉਣ ਵਿੱਚ ਕਾਮਯਾਬ ਹੋਏ ਹਾਂ ।ਇਸ ਸਾਲ ਝੋਨੇ ਦੀ ਕਟਾਈ ਤੋਂ ਬਾਦ ਐਕਸ ਸੀਟੂ ਮੈਂਨਜ਼ਮੈਂਟ ਤਕਨੀਕ ਜਿਵੇਂ ਕਿ ਬੇਲਰਾਂ ਰਾਂਹੀ ਵੱਧ ਤੋਂ ਵੱਧ  ਪਰਾਲੀ ਦੀ ਸਾਂਭ-ਸਾਂਭਣ ਕੀਤੀ ਜਾਣੀ ਹੈ ।ਉਹਨਾਂ ਸਮੂਹ ਅਫਸਰ ਸਹਿਬਾਨ ਨੁੂੰ ਹਦਾਇਤ ਕੀਤੀ ਕਿ ਜ਼ਿਲਾ ਤਰਨ ਤਾਰਨ ਦੇ ਬੇਲਰ ਜ਼ਿਲੇ ਵਿੱਚ ਹੀ ਚੱਲਣਗੇ। ਇਸਲਈ ਵੱਧ ਤੋਂ ਵੱਧ ਕਿਸਾਨਾਂ ਦਾ ਸੰਪਰਕ ਬੇਲਰਾਂ ਮਾਲਕਾਂ ਨਾਲ ਕਰਵਾਇਆ ਜਾਵੇ ਅਤੇ ਉਹਨਾਂ ਹਦਾਇਤ ਕੀਤੀ ਕਿ ਜ਼ਿਲੇ ਵਿੱਚ ਸਭ ਤੋਂ ਪਹਿਲਾਂ ਸਬਜ਼ੀ ਬੈਲਟ ਵਿੱਚ ਝੋਨੇ ਦੀ ਕਟਾਈ ਹੋ ਜਾਂਦੀ ਹੈ ਇਸ ਲਈ ਇਸ ਬੈਲਟ ਵਿੱਚ ਬੇਲਰਾਂ ਦੀ ਉਪਲੱਬਧਤਾ ਤੁਰੰਤ ਯਕੀਨੀ ਬਣਾਈ ਜਾਵੇ ਤਾਂ ਜੋ ਪਰਾਲੀ ਦੀਆਂ ਮੁਢਲੀਆਂ ਅੱਗ ਲੱਗਣ ਦੀਆਂ ਘਟਨਾਵਾਂ ਤੇ ਕਾਬੂ ਪਾਇਆ ਜਾ ਸੱਕੇ ।
ਉਹਨਾਂ ਕਿਸਾਨਾਂ ਭਰਾਵਾਂ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਕਿਸਾਨ ਆਪ ਵੀ ਬੇਲਰ ਮਾਲਕਾਂ ਨਾਲ ਸੰਪਰਕ ਕਰਕੇ ਪਰਾਲੀ ਦੀ ਸਾਂਭ –ਸੰਭਾਲ ਕਰਨ ।ਉਹਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਕਾਰਵਾਈ ਕਰਦੇ ਹੋਏ ਜੁਰਮਾਨੇ, ਐਫ.ਆਈ .ਆਰ ਅਤੇ ਲਾਲ ਇੰਦਰਾਜ਼ ਕੀਤੇ ਜਾਣਗੇ । ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News