ਖਾਲਸਾ ਕਾਲਜ ਚਵਿੰਡਾ ਦੇਵੀ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਪ੍ਰੀਖਿਆ ਵਿੱਚ ਮਾਰੀਆਂ ਮੱਲਾਂ

4677609
Total views : 5510601

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ,/ਵਿੱਕੀ ਭੰਡਾਰੀ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਈ ਗਈ ਪਹਿਲੇ ਦਰਜੇ ਦੀ ਧਾਰਮਿਕ ਪ੍ਰੀਖਿਆ 2023-24 ਵਿੱਚੋਂ ਕਾਲਜ ਦੀਆਂ ਵਿਦਿਆਰਥਣਾਂ ਅਨਮੋਲਦੀਪ ਕੌਰ, ਪ੍ਰਵੀਨ ਕੌਰ, ਗੁਰਪ੍ਰੀਤ ਕੌਰ, ਨਵਨੀਤ ਕੌਰ ਨੇ ਵਧੀਆ ਸਥਾਨ ਹਾਸਿਲ ਕੀਤੇ।ਇਹਨਾਂ ਵਿਦਿਆਰਥਣਾਂ ਨੂੰ ਸ੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਮਨਦੀਪ ਸਿੰਘ ਨੇ ਕਾਲਜ ਆ ਕੇ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਜਿਸ ਤੇ ਖੁਸ਼ੀ ਜਾਹਿਰ ਕਰਦਿਆਂ ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਜੀ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ।

ਉਨ੍ਹਾਂ ਇਸ ਇਮਤਿਹਾਨ ਵਿੱਚ ਬੈਠਣ ਵਾਲੇ ਬਾਕੀ ਵਿਦਿਆਰਥੀਆਂ ਨੂੰ ਵੀ ਚੰਗੇ ਗਰੇਡ ਹਾਸਿਲ ਕਰਨ ਲਈ ਸ਼ਾਬਾਸ਼ ਦਿੱਤੀ ਅਤੇ ਨਾਲ ਹੀ ਸ੍ਰੋਮਣੀ ਕਮੇਟੀ ਦੇ ਇਸ ਨੇਕ ਉਪਰਾਲੇ ਦੀ ਪ੍ਰਸੰਸਾ ਵੀ ਕੀਤੀ ਜਿਸ ਸਦਕਾ ਵਿਦਿਆਰਥੀ ਗੁਰਬਾਣੀ ਅਤੇ ਨੈਤਿਕ ਸਿੱਖਿਆ ਨਾਲ ਜੁੜੇ ਰਹਿੰਦੇ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਉਚੇਚੇ ਤੌਰ ਤੇ ਸਨਮਾਨਿਤ ਕਰਨ ਪੰਹੁਚੇ ਸ੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦਾ ਵੀ ਧੰਨਵਾਦ ਕੀਤਾ। ਪ੍ਰਿੰਸੀਪਲ ਸਾਹਿਬ ਨੇ ਕਾਲਜ ਵਿੱਚ ਨੈਤਿਕ ਸਿੱਖਿਆ ਦੇ ਇਮਤਿਹਾਨਾਂ ਲਈ ਇੰਚਾਰਜ ਪ੍ਰੋ ਅਮ੍ਰਿੰਤਪਾਲ ਸਿੰਘ ਦੇ ਵਿਦਿਆਰਥੀਆਂ ਨੂੰ ਇਮਤਿਹਾਨਾਂ ਲਈ ਪ੍ਰੇਰਿਤ ਕਰਨ ਦੇ ਯਤਨ ਦੀ ਸ਼ਲਾਘਾ ਕੀਤੀ ਅਤੇ ਅਗਾਂਹ ਵੀ ਵਿਦਿਆਰਥੀਆਂ ਦੀ ਇਸੇ ਪ੍ਰਕਾਰ ਅਗਵਾਈ ਕਰਦੇ ਰਹਿਣ ਲਈ ਕਿਹਾ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News