ਪੰਜਾਬ ਸਰਕਾਰ ਨੇ ਸੂਬੇ ਦੀਆਂ 72 ਪੰਚਾਇਤ ਸੰਮਤੀਆਂ ਕੀਤੀਆਂ ਭੰਗ! ਚੇਅਰਮੈਨ ਦੀ ਥਾਂ ਡੀ.ਡੀ.ਪੀ.ਓ ਲਗਾਏ ਪ੍ਰਬੰਧਕ

4677293
Total views : 5510072

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ

ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਇੱਕ ਵੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ । ਸੂਬੇ ਦੀਆਂ 74 ਪੰਚਾਇਤ ਸੰਮਤੀਆਂ ਦਾ ਕਾਰਜਕਾਲ 10 ਸਤੰਬਰ ਨੂੰ ਖਤਮ ਹੋ ਚੁੱਕਿਆ ਹੈ ।ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 72 ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ । ਹੁਣ ਚੇਅਰਮੈਨਾਂ ਦੀ ਥਾਂ ‘ਤੇ ਡੀ.ਡੀ.ਪੀ.ਓ ਨੂੰ ਪ੍ਰਬੰਧਕ ਲਾਇਆ ਗਿਆ ਹੈ । ਹੁਣ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੰਚਾਇਤੀ ਚੋਣਾਂ ਜਲਦ ਹੋ ਸਕਦੀਆਂ ਹਨ । ਜਿਨ੍ਹਾਂ ਪੰਚਾਇਤ ਸੰਮਤੀਆਂ ਨੂੰ ਭੰਗ ਕੀਤਾ ਗਿਆ ਹੈ, ਉਨ੍ਹਾਂ ਦੀ ਟਰਮ ਅਗਸਤ ਮਹੀਨੇ ਤੋਂ 10 ਸਤੰਬਰ ਤੱਕ ਦੀ ਬਣਦੀ ਸੀ ।ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਜਲਦ ਹੀ ਗ੍ਰਾਮ ਪੰਚਾਇਤ ਚੋਣਾਂ ਦੇ ਨਾਲ ਹੀ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਕਰਵਾ ਸਕਦੀ ਹੈ। ਦੱਸ ਦੇਈਏ ਕਿ ਪੰਜਾਬ ਵਿੱਚ 13 ਹਜ਼ਾਰ ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

Share this News