ਖੇਡਾਂ ਵਤਨ ਪੰਜਾਬ ਵਿੱਚ ਖਾਲਸਾ ਕਾਲਜ ਚਵਿੰਡਾ ਦੇਵੀ ਦਾ ਸ਼ਾਨਦਾਰ ਪ੍ਰਦਰਸ਼ਨ

4677292
Total views : 5510071

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ/ਵਿੱਕੀ ਭੰਡਾਰੀ

ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਵੱਖ-ਵੱਖ ਉੱਦਮਾਂ ਦੀ ਲੜੀ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਨੂੰ ਪੂਰੇ ਪੰਜਾਬ ਵਿੱਚ ਸ਼ਲਾਘਾਯੋਗ ਹੁੰਗਾਰਾ ਮਿਲ ਰਿਹਾ ਹੈ। ਇਹ ਸਾਲ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਸਥਾ ਦੇ ਖਿਡਾਰੀਆਂ ਵੱਲੋਂ ਮਜੀਠਾ ਜੋਨ ਦੇ ਕਰਵਾਏ ਗਏ ਮੁਕਾਬਲਿਆਂ ਵਿੱਚੋਂ ਕੁੱਲ 17 ਪ੍ਰਤੀਯੋਗਤਾਵਾਂ ਵਿੱਚ ਸ਼ਮੂਲੀਅਤ ਕੀਤੀ ਗਈ। ਜਿਸ ਵਿੱਚ ਅੰਡਰ- 17 ਸ਼੍ਰੇਣੀ ਵਿੱਚ 100 ਮੀਟਰ ਦੌੜ ਵਿੱਚ ਪਹਿਲਾ ਅਤੇ ਤੀਜਾ ਸਥਾਨ, 200 ਮੀਟਰ ਦੌੜ ਵਿੱਚ ਦੂਜਾ, ਸ਼ਾਟਪੁੱਟ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਗਿਆ। ਇਸ ਤੋਂ ਬਾਅਦ ਅੰਡਰ-21( ਲੜਕੇ )ਸ਼੍ਰੇਣੀ ਵਿੱਚ 100 ਮੀਟਰ ਦੌੜ ਵਿੱਚ ਦੂਜਾ ਤੇ ਤੀਜਾ, 400 ਮੀਟਰ ਵਿੱਚ ਦੂਜਾ, 1500 ਮੀਟਰ ਦੌੜ ਵਿੱਚ ਤੀਜਾ, ਅਤੇ ਸ਼ਾਟਪੁੱਟ ਵਿੱਚ ਤੀਜਾ ਸਥਾਨ ਹਾਸਿਲ ਕੀਤਾ।

ਇਸੇ ਹੀ ਸ਼੍ਰੇਣੀ ਦੇ ਵਿੱਚ ਲੜਕੀਆਂ ਨੇ 100 ਮੀਟਰ ਦੌੜ ਵਿੱਚ ਦੂਜਾ, 200 ਮੀਟਰ ਦੌੜ ਵਿੱਚ ਦੂਜਾ ਤੇ ਤੀਜਾ, 800 ਮੀਟਰ ਦੌੜ ਵਿੱਚ ਦੂਜਾ, ਸ਼ਾਟਪੁੱਟ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਖੋ-ਖੋ ਵਿੱਚ ਲੜਕੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਫੁਟਬਾਲ ਦੇ ਅੰਡਰ- 21 ਦੀ ਟੀਮ ਨੇ ਦੂਜਾ ਸਥਾਨ ਅਤੇ 21-30 ਸ਼੍ਰੇਣੀ ਵਾਲੀ ਟੀਮ ਨੇ ਜਿਲੇ ਵਿੱਚ ਸਿੱਧੀ ਆਪਣੀ ਚੋਣ ਕਰਵਾਈ। ਇਸ ਮੌਕੇ ਖਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਦੇ ਆਨਰੇਰੀ ਸਕੱਤਰ ਸ. ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੂੰ ਇਸ ਸਫਲਤਾ ਲਈ ਵਧਾਈ ਦਿੱਤੀ। ਇਸ ਮੌਕੇ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ। ਕਾਲਜ ਪ੍ਰਿੰਸੀਪਲ ਨੇ ਖਿਡਾਰੀਆਂ ਨਾਲ ਸਾਂਝਾ ਕੀਤਾ ਕਿ ਖਾਲਸਾ ਕਾਲਜ ਚੈਰੀਟੇਬਲ ਕੌਂਸਲ ਦੇ ਸਹਿਯੋਗ ਨਾਲ ਭਵਿੱਖ ਵਿੱਚ ਸੰਸਥਾ ਹੋਰ ਰਾਜ ਪੱਧਰੀ ਅਤੇ ਰਾਸ਼ਟਰੀ ਪੱਧਰ ਦੇ ਖਿਡਾਰੀ ਤਿਆਰ ਕਰ ਰਹੀ ਹੈ। ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਤੋਂ ਪ੍ਰੋ. ਮਨਪ੍ਰੀਤ ਕੌਰ ਨੇ ਕਾਲਜ ਮੈਨੇਜਮੈਂਟ ਨੇ ਪ੍ਰਿੰਸੀਪਲ ਦਾ ਵਿਸ਼ੇਸ਼ ਧੰਨਵਾਦ ਕੀਤਾ। ਜਿਨਾਂ ਦੇ ਆਸ਼ੀਰਵਾਦ ਸਦਕਾ ਸੰਸਥਾ ਖੇਡਾਂ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਛਾਣ ਬਣਾ ਰਹੀ ਹੈ। ਇਸ ਮੌਕੇ ਪ੍ਰੋ. ਮਨਪ੍ਰੀਤ ਕੌਰ ਨੇ ਕਾਲਜ ਦੀ ਸਪੋਰਟਸ ਕਮੇਟੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਨਾਂ ਦੇ ਯਤਨਾਂ ਸਦਕਾ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਤੀਯੋਗਤਾਵਾਂ ਵਿੱਚ ਭਾਗ ਲਿਆ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News